ਜਗਰਾਉਂ ‘ਚ ਲੱਗਣਗੇ ਪ੍ਰੋਸੈਸਿੰਗ ਅਤੇ ਡਰਾਇਰ ਪਲਾਂਟ : ਕੁਲਦੀਪ ਸਿੰਘ ਧਾਲੀਵਾਲ

0
197
Processing and Dryer plant in Jagraon
Processing and Dryer plant in Jagraon
  • ਕੈਬਨਿਟ ਮੰਤਰੀ ਵੱਲੋਂ ਫ਼ਸਲੀ ਵਿਭਿੰਨਤਾ ‘ਤੇ ਜ਼ੋਰ, ਝੋਨੇ ਦੇ ਕਣਕ ਦੇ ਚੱਕਰ ‘ਚੋਂ ਬਾਹਰ ਆਉਣ ਦੀ ਲੋੜ

ਦਿਨੇਸ਼ ਮੌਦਗਿਲ,ਜਗਰਾਉਂ (ਲੁਧਿਆਣਾ) Processing and Dryer plant in Jagraon : ਫਸਲੀ ਵਿਭਿੰਨਤਾ ਨੂੰ ਪ੍ਰਫੁੱਲਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹੇ ਦੀ ਜਗਰਾਉਂ ਸਬ-ਡਵੀਜ਼ਨ ਵਿੱਚ ਮੂੰਗੀ ਅਤੇ ਮੱਕੀ ਦੀਆਂ ਫ਼ਸਲਾਂ ਲਈ ਪ੍ਰੋਸੈਸਿੰਗ ਅਤੇ ਡਰਾਇਰ ਪਲਾਂਟ ਸਥਾਪਤ ਕਰੇਗੀ।

ਪੰਜਾਬ ਵਿੱਚ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਇਹ ਫਸਲਾਂ ਕਿਸਾਨਾਂ ਦੇ ਮੁਨਾਫੇ ਵਿੱਚ ਵਾਧਾ ਕਰਨਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਵੱਖਰੀ ਤਜਵੀਜ਼ ਬਣਾਉਣ ਤਾਂ ਜੋ ਜਲਦ ਤੋਂ ਜਲਦ ਕੰਮ ਸ਼ੁਰੂ ਕੀਤਾ ਜਾ ਸਕੇ । ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ।

ਧਾਲੀਵਾਲ ਨੇ ਉਮੀਦ ਜ਼ਾਹਰ ਕੀਤੀ ਕਿ ਡਰਾਇਰ ਪਲਾਂਟ ਵਧੇਰੇ ਕਿਸਾਨਾਂ ਨੂੰ ਮੂੰਗੀ ਅਤੇ ਮੱਕੀ ਦੀ ਚੋਣ ਕਰਨ ਲਈ ਉਤਸ਼ਾਹਿਤ ਕਰਨਗੇ ਅਤੇ ਝੋਨੇ ਅਤੇ ਕਣਕ ਦੀਆਂ ਫਸਲਾਂ ਦੇ ਰਕਬੇ ਨੂੰ ਘੱਟ ਕਰਨਗੇ। ਇਸ ਤੋਂ ਇਲਾਵਾ ਇਨ੍ਹਾਂ ਦੋਵਾਂ ਫ਼ਸਲਾਂ ਦੀ ਕਾਸ਼ਤ ਨਾਲ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਉੱਪਰ ਆਵੇਗਾ।

ਮੈਡੀਕਲ ਕਾਲਜ  ਲਈ 39 ਕਰੋੜ ਕੀਮਤ ਵਾਲੀ 13 ਏਕੜ ਜ਼ਮੀਨ ਪੰਜਾਬ ਸਰਕਾਰ ਨੂੰ ਦਾਨ ਕੀਤੀ

Kuldeep Singh Dhaliwal

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜ਼ਿਲ੍ਹੇ ਦੇ ਪਿੰਡ ਚੱਕ ਕਲਾਂ ਵਿਖੇ ਪਹੁੰਚੇ ਜਿੱਥੇ ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਵੱਲੋਂ ਮੈਡੀਕਲ ਕਾਲਜ ਕਮ ਹਸਪਤਾਲ ਦੀ ਉਸਾਰੀ ਲਈ 39 ਕਰੋੜ ਕੀਮਤ ਵਾਲੀ 13 ਏਕੜ ਜ਼ਮੀਨ ਪੰਜਾਬ ਸਰਕਾਰ ਨੂੰ ਦਾਨ ਕੀਤੀ ਗਈ। ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਦੇ ਨੁਮਾਇੰਦਿਆਂ ਗੁਰਨਾਮ ਸਿੰਘ ਅਤੇ ਪਵਿਤਰ ਸਿੰਘ ਦਾ ਧੰਨਵਾਦ ਕਰਦਿਆਂ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਲੋਕਾਂ ਦੀ ਭਲਾਈ ਲਈ ਇੱਥੇ ਮੈਡੀਕਲ ਕਾਲਜ ਜਾਂ ਹਸਪਤਾਲ ਦੇ ਵਿਕਾਸ ਦਾ ਬੀੜਾ ਚੁੱਕਣਗੇ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਹਰ ਤਰ੍ਹਾਂ ਦੀ ਮਦਦ ਕਰੇਗੀ ਅਤੇ ਹੋਰਨਾਂ, ਖਾਸ ਕਰਕੇ ਪ੍ਰਵਾਸੀ ਭਾਰਤੀਆਂ, ਨੂੰ ਵੀ ਅੱਗੇ ਆਉਣ ਅਤੇ ਆਪਣੀ ਮਾਤ ਭੂਮੀ ਦੀ ਤਰੱਕੀ ਲਈ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਲਈ ਪ੍ਰੇਰਿਤ ਕਰੇਗੀ। ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਸੀਨੀਰ ਆਪ ਲੀਡਕ ਡਾ਼ ਕੇ.ਐਨ.ਐਸ ਕੰਗ, ਏ.ਸੀ.ਐਸ (ਖੇਤੀਬਾੜੀ ਅਤੇ ਕਿਸਾਨ ਭਲਾਈ) ਸਰਵਜੀਤ ਸਿੰਘ, ਸੀਨੀਅਰ ਆਪ ਆਗੂ ਡਾ.ਕੇ.ਐਨ.ਐਸ. ਕੰਗ ਅਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ: 25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਨਸਪ ਦਾ ਇੰਸਪੈਕਟਰ ਗ੍ਰਿਫਤਾਰ

ਇਹ ਵੀ ਪੜ੍ਹੋ: ਤਿੰਨ ਮਹੀਨੇ’ ਚ 350.5 ਕਿਲੋ ਹੈਰੋਇਨ ਜਬਤ ਕੀਤੀ : ਆਈਜੀਪੀ

ਸਾਡੇ ਨਾਲ ਜੁੜੋ :  Twitter Facebook youtube

SHARE