Procurement And Lifting Of Crops : ਪੰਜਾਬ ਦੀਆਂ ਮੰਡੀਆਂ ਵਿੱਚ ਫਸਲਾਂ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਬਰਸਟ

0
173
Procurement And Lifting Of Crops

India News (ਇੰਡੀਆ ਨਿਊਜ਼), Procurement And Lifting Of Crops, ਚੰਡੀਗੜ੍ਹ : ਮੌਜੂਦਾ ਚੱਲ ਰਹੇ ਸਾਉਣੀ ਸੀਜਨ ਦੌਰਾਨ ਖਰੀਦ ਪ੍ਰਬੰਧਾਂ ਨੂੰ ਲੈ ਕੇ ਮਿਤੀ 25.10.2023 ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਅਤੇ ਅੰਮ੍ਰਿਤ ਕੌਰ ਗਿੱਲ ਸਕੱਤਰ ਪੰਜਾਬ ਮੰਡੀ ਬੋਰਡ ਨੇ ਕੀਤੀ ਮੀਟਿੰਗ। ਜਿਸ ਵਿੱਚ ਉਹਨਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਰਾਜ ਦੀਆਂ ਕੁੱਲ ਨੋਟੀਫਾਈਡ 2443 ਮੰਡੀਆਂ ਵਿਖੇ 55.30 ਲੱਖ ਮੀਟ੍ਰਿਕ ਟੰਨ ਝੋਨੇ ਦੀ ਆਮਦ ਹੋ ਗਈ ਹੈ, ਜਿਸ ਵਿੱਚੋਂ 53.94 ਲੱਖ ਮੀਟ੍ਰਿਕ ਟੰਨ ਝੋਨੇ ਦੀ ਖਰੀਦ ਵੀ ਹੋ ਚੁੱਕੀ ਹੈ।

ਸਰਕਾਰੀ ਖਰੀਦ ਬਾਇਓਮੈਟ੍ਰਿਕ ਮਸ਼ੀਨਾਂ ਰਾਹੀਂ

ਪੰਜਾਬ ਰਾਜ ਦੀਆਂ 570 ਮੰਡੀਆਂ ਵਿੱਚ ਪਰਮਲ ਝੋਨੇ ਦੀ ਸਰਕਾਰੀ ਖਰੀਦ ਬਾਇਓਮੈਟ੍ਰਿਕ ਮਸ਼ੀਨਾਂ ਰਾਹੀਂ ਸਫਲਤਾਪੂਰਵਕ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ ਹੁਣ ਤੱਕ 7.73 ਲੱਖ ਮੀਟ੍ਰਿਕ ਟੰਨ ਬਾਸਮਤੀ ਝੋਨੇ ਦੀ ਖਰੀਦ ਹੋ ਚੁੱਕੀ ਹੈ ਅਤੇ 3.48 ਲੱਖ ਕੁਇੰਟਲ ਨਰਮੇ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 3.41 ਲੱਖ ਕੁਇੰਟਲ ਨਰਮੇ ਦੀ ਖਰੀਦ ਵੀ ਹੋ ਚੁੱਕੀ ਹੈ।

ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ

Procurement And Lifting Of Crops

ਹਰਚੰਦ ਬਰੱਸਟ, ਚੇਅਰਮੈਨ, ਮੰਡੀ ਬੋਰਡ ਵੱਲੋਂ ਆੜਤੀਆਂ, ਮਜਦੂਰਾਂ ਅਤੇ ਖਰੀਦ ਨਾਲ ਸਬੰਧਤ ਅਫਸਰਾਂ ਨੂੰ ਆਪਸੀ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਅੰਦਰ ਆਪਣੀ ਜਿਣਸ ਵੇਚਣ ਵਿੱਚ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਵੱਲੋਂ ਮੰਡੀ ਬੋਰਡ/ਮਾਰਕਿਟ ਕਮਟੀਆਂ ਦੇ ਅਫਸਰਾਂ/ਕਰਮਚਾਰੀਆਂ ਵੱਲੋਂ ਚੱਲ ਰਹੀ ਪ੍ਰੋਕਿਓਰਮੈਂਟ ਨੂੰ ਸਫਲ ਕਰਨ ਲਈ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਵਿਭਾਗ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਸਬੰਧੀ ਤਸੱਲੀ ਪ੍ਰਗਟਾਈ ਗਈ।

ਇਹ ਵੀ ਭਰੋਸਾ ਦਿੱਤਾ ਗਿਆ ਕਿ ਅਗਾਂਹ ਵੀ ਪ੍ਰਬੰਧਾਂ ਸਬੰਧੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਵੀ ਨਿਰਵਿਘਨ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚੋਂ 28.07 ਲੱਖ ਮੀਟ੍ਰਿਕ ਟੰਨ ਝੋਨਾ ਖਰੀਦ ਏਜੰਸੀਆਂ ਵੱਲੋਂ ਲਿਫਟ ਹੋਣ ਬਾਰੇ ਵੀ ਦੱਸਿਆ ਗਿਆ।

ਇਹ ਵੀ ਪੜ੍ਹੋ ……..

Gurudwara Board Elections : ਗੁਰਦੁਆਰਾ ਬੋਰਡ ਚੋਣਾਂ ਲਈ ਮਤਦਾਤਾ ਬਣਨ ਲਈ ਫ਼ਾਰਮ ਦੇ ਨਾਲ ਪਛਾਣ ਦਸਤਾਵੇਜ਼ ਲਾਉਣਾ ਲਾਜ਼ਮੀ

 

SHARE