ਪ੍ਰੋ. ਨਿਰਪਜੀਤ ਕੌਰ ਗਿੱਲ ਯਾਦਗਾਰੀ ਪੁਰਸਕਾਰ ਸਮਾਰੋਹ 16 ਸਤੰਬਰ ਨੂੰ

0
193
Prof. Nirpjit Kaur Gill Memorial Award
Prof. Nirpjit Kaur Gill Memorial Award
  • ਡਾ. ਇਕਬਾਲ ਕੌਰ ਸੌਂਧ, ਡਾ. ਵਨੀਤਾ ਤੇ ਡਾ. ਬਲਜੀਤ ਕੌਰ ਨੂੰ ਸਨਮਾਨਿਤ ਕੀਤਾ ਜਾਵੇਗਾ

ਦਿਨੇਸ਼ ਮੌਦਗਿਲ, Ludhiana News (Prof. Nirpjit Kaur Gill Memorial Award): ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਵੱਲੋਂ ਪ੍ਰੋ. ਨਿਰਪਜੀਤ ਕੌਰ ਗਿੱਲ ਯਾਦਗਾਰੀ ਪੁਰਸਕਾਰ ਨਾਲ ਡਾ. ਇਕਬਾਲ ਕੌਰ ਸੌਂਧ, ਡਾ. ਵਨੀਤਾ ਤੇ ਡਾ. ਬਲਜੀਤ ਕੌਰ ਨੂੰ ਸਨਮਾਨਿਤ ਕੀਤਾ ਜਾਵੇਗਾ। ਰਾਮਗੜ੍ਹੀਆ ਗਰਲਜ਼ ਕਾਲਿਜ ਲੁਧਿਆਣਾ ਦੇ ਬਾਬਾ ਗੁਰਮੁਖ ਸਿੰਘ ਹਾਲ ਵਿੱਚ 16 ਸਤੰਬਰ ਸਵੇਰੇ 11 .30 ਵਜੇ ਕਰਵਾਏ ਜਾਣ ਵਾਲੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਵਿਕਾਸ, ਖੇਤੀਬਾੜੀ ਤੇ ਪਰਵਾਸੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੁੱਜਣਗੇ।

ਸਮਾਗਮ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਡਾ. SP ਸਿੰਘ ਕਰਨਗੇ। ਸਮਾਗਮ ਵਿੱਚ ਡਾ. ਰਮੇਸ਼ ਇੰਦਰ ਕੌਰ ਬੱਲ ਤੇ ਰਣਜੋਧ ਸਿੰਘ ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਸ਼ਾਮਿਲ ਹੋਣਗੇ। ਇਹ ਜਾਣਕਾਰੀ ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ, ਸੀਨੀਅਰ ਮੀਤ ਪ੍ਰਧਾਨ ਡਾ. ਸ਼ਯਾਮ ਸੁੰਦਰ ਦੀਪਤੀ ਅਤੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਦਿੱਤੀ।

ਇਹ ਪੁਰਸਕਾਰ ਦਿੱਤਾ ਜਾਵੇਗਾ

ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਜਨਰਲ ਸਕੱਤਰ ਡਾਃ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਇਸ ਪੁਰਸਕਾਰ ਵਿੱਚ ਹਰ ਸ਼ਖ਼ਸੀਅਤ ਨੂੰ ਇੱਕੀ-ਇੱਕੀ ਹਜ਼ਾਰ ਰੁਪਏ ਦੀ ਧਨ ਰਾਸ਼ੀ ਤੋਂ ਇਲਾਵਾ ਸ਼ਲਾਘਾ ਪੱਤਰ ਤੇ ਫੁਲਕਾਰੀ ਭੇਂਟ ਕੀਤੀ ਜਾਵੇਗੀ। ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੇਵਾ ਮੁਕਤ ਪ੍ਰੋਫੈਸਰ ਡਾ. ਇਕਬਾਲ ਕੌਰ ਸੌਂਧ ਲੋਕ ਧਾਰਾ ਮਾਹਿਰ, ਆਲੋਚਕ ਅਤੇ ਕਵਿੱਤਰੀ ਹਨ।

ਦੂਜੀ ਸ਼ਖ਼ਸੀਅਤ ਨਵੀਂ ਦਿੱਲੀ ਤੋਂ ਸਿਰਕੱਢ ਕਵਿੱਤਰੀ ਅਤੇ ਦਿੱਲੀ ਯੂਨੀਵਰਸਿਟੀ ਦੀ ਪ੍ਰੋਫੈਸਰ ਡਾ. ਵਨੀਤਾ ਹਨ l ਤੀਸਰੀ ਹਸਤੀ ਡਾ. ਬਲਜੀਤ ਕੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਖੇਤਰੀ ਕੇਂਦਰ ਜਲੰਧਰ ਦੀ ਰੀਟਾਇਰਡ ਪ੍ਰੋਫੈਸਰ ਤੇ ਮੁਖੀ ਪੰਜਾਬੀ ਵਿਭਾਗ ਹਨ ਜਿੰਨ੍ਹਾਂ ਨੇ ਪੰਜਾਬੀ ਕਾਵਿ ਆਲੋਚਨਾ ਗੇ ਖੇਤਰ ਵਿੱਚ ਵਿਸ਼ੇਸ਼ ਪਛਾਣ ਬਣਾਈ ਹੈ।

ਇਹ ਵੀ ਪੜ੍ਹੋ:  ਲੁਧਿਆਣਾ-ਦਿੱਲੀ ਦਰਮਿਆਨ ਉਡਾਣਾਂ ਸ਼ੁਰੂ ਕਰਨ ਦੀ ਮੰਗ

ਇਹ ਵੀ ਪੜ੍ਹੋ:  ਖੁਫੀਆ ਏਜੰਸੀਆਂ ਦਾ ਇਨਪੁਟ, ਪੰਜਾਬ ‘ਚ ਗੈਂਗਵਾਰ ਦਾ ਖ਼ਤਰਾ

ਸਾਡੇ ਨਾਲ ਜੁੜੋ :  Twitter Facebook youtube

 

SHARE