ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ-2023 ਦੀ ਸਫ਼ਲਤਾ ਲਈ ਸਹਿਯੋਗ ਦੀ ਮੰਗ

0
125
Progressive Punjab Investment Summit-2023
Progressive Punjab Investment Summit-2023

ਇੰਡੀਆ ਨਿਊਜ਼, ਚੰਡੀਗੜ੍ਹ (Progressive Punjab Investment Summit-2023) : ਸੂਬਾ ਸਰਕਾਰ ਮੌਜੂਦਾ ਸਮੇਂ ਇੱਕ ਵਿਆਪਕ ਨਿਵੇਸ਼ ਪ੍ਰੋਤਸਾਹਨ ਆਊਟਰੀਚ ਪ੍ਰੋਗਰਾਮ ਚਲਾ ਰਹੀ ਹੈ, ਜਿਸ ਵਿੱਚ ਭਾਰਤ ਅਤੇ ਦੁਨੀਆ ਭਰ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸਮਾਗਮ ਅਤੇ ਕਾਨਫਰੰਸਾਂ ਕਰਵਾਈਆਂ ਜਾ ਰਹੀਆਂ ਹਨ। ਇਸ ਉਪਰਾਲੇ ਨੂੰ ਜਾਰੀ ਰੱਖਦਿਆਂ ਚੰਡੀਗੜ੍ਹ ਵਿਖੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ ਦਲੀਪ ਕੁਮਾਰ ਅਤੇ ਸੀਈਓ ਨਿਵੇਸ਼ ਪੰਜਾਬ ਕੇਕੇ ਯਾਦਵ ਨੇ ਪ੍ਰਗਤੀਸ਼ੀਲ ਪੰਜਾਬ ਦੇ ਆਗਾਮੀ 5ਵੇਂ ਐਡੀਸ਼ਨ ਦੇ ਵੱਖ-ਵੱਖ ਰੂਪਾਂ ਬਾਰੇ ਵਿਸਥਾਰ ਪੂਰਵਕ ਪੇਸ਼ਕਾਰੀ ਦਿੱਤੀ ਅਤੇ 23 ਤੇ 24 ਫਰਵਰੀ 2023 ਨੂੰ ਕਰਵਾਏ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਣ ਲਈ ਸਰਕਾਰ ਦੀਆਂ ਵੱਖ-ਵੱਖ ਪ੍ਰਬੰਧਕੀ ਕਮੇਟੀਆਂ ਦੇ ਗਠਨ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਅਤੇ ਮੁਖੀ ਸ਼ਾਮਲ ਹੋਏ।

ਜ਼ਿਕਰਯੋਗ ਹੈ ਕਿ ਸਤੰਬਰ 2022 ਵਿੱਚ ਨਿਵੇਸ਼ ਪੰਜਾਬ ਵੱਲੋਂ ਕਰਵਾਈ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਲਈ ਇੱਕ ਨਿਵੇਸ਼ ਸੰਮੇਲਨ ਦੀ ਕਲਪਨਾ ਕੀਤੀ ਸੀ ਜੋ ਸੂਬੇ ਦੇ ਸੰਪੂਰਨ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਲੈ ਜਾਣ ਲਈ ਅਹਿਮ ਮੰਚ ਵਜੋਂ ਕੰਮ ਕਰੇਗਾ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਭਾਰਤ ਅਤੇ ਵਿਸ਼ਵ ਭਰ ਵਿੱਚ ਨਿਵੇਸ਼ ਦੇ ਤਰਜੀਹੀ ਸਥਾਨ ਵਜੋਂ ਉਤਸ਼ਾਹਿਤ ਕਰਨ ਲਈ ਵਚਨਬੱਧ ਹਨ।

ਅੱਜ ਮੀਟਿੰਗ ਵਿੱਚ ਸੰਮੇਲਨ ਦੇ ਏਜੰਡੇ, ਥੀਮ, ਰੂਪ-ਰੇਖਾ, ਗਤੀਵਿਧੀਆਂ ਦੀ ਸਮਾਂਰੇਖਾ, ਪ੍ਰਸਤਾਵਿਤ ਪ੍ਰਦਰਸ਼ਨੀਆਂ ਅਤੇ ਸੈਸ਼ਨਾਂ ਅਤੇ ਸਮਾਗਮ ਦੀਆਂ ਸਮੁੱਚੀਆਂ ਤਿਆਰੀਆਂ ਬਾਰੇ ਵਿਆਪਕ ਚਰਚਾ ਅਤੇ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਸੰਮੇਲਨ ਦੇ ਸੰਗਠਨ ਨਾਲ ਸਬੰਧਤ ਤਿਆਰੀ ਕਰਨ ਵਾਲੀਆਂ ਕਮੇਟੀਆਂ ਦੀ ਬਣਤਰ ਨੂੰ ਅੰਤਿਮ ਰੂਪ ਦਿੱਤਾ ਗਿਆ ਜੋ ਵੱਖ-ਵੱਖ ਭਾਈਵਾਲਾਂ ਦੀ ਸ਼ਮੂਲੀਅਤ ਵਾਲੇ ਪਲੇਟਫਾਰਮ ਵਜੋਂ ਵੀ ਕੰਮ ਕਰੇਗੀ ਅਤੇ ਪੰਜਾਬ ਦੀ ਆਰਥਿਕ ਵਿਕਾਸ ਲਈ ਮਹੱਤਵਪੂਰਨ ਖੇਤਰਾਂ ਬਾਰੇ ਵਿਚਾਰ-ਵਟਾਂਦਰਾ ਕਰੇਗੀ।

ਇਹ ਵੀ ਪੜ੍ਹੋ:  ਪੰਜਾਬ ਵਿੱਚ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਏ ਜਾਣਗੇ: ਅਰੋੜਾ

ਇਹ ਵੀ ਪੜ੍ਹੋ:  ਨੈਸ਼ਨਲ ਹਾਈਵੇਅ-205 K ਜਲਦ ਹੋਵੇਗਾ ਤਿਆਰ

ਸਾਡੇ ਨਾਲ ਜੁੜੋ :  Twitter Facebook youtube

 

SHARE