- ਸੂਬੇ ਵਿੱਚ ਸੈਰ ਸਪਾਟੇ ਦੀਆਂ ਸੰਭਾਵਨਵਾਂ ਨੂੰ ਵਧਾਉਂਣ ਦੇ ਮੰਤਵ ਨਾਲ ਮੁੱਖ ਪ੍ਰੋਜੈਕਟਾ ਤੇ ਕਾਰਵਾਈ ਤੇਜ਼
ਚੰਡੀਗੜ੍ਹ PUNJAB NEWS: ਸੈਰ ਸਪਾਟਾ ਵਿਭਾਗ ਵੱਲੋਂ ਸੂਬੇ ਵਿੱਚ ਸੈਰ ਸਪਾਟੇ ਦੀਆਂ ਸੰਭਾਵਨਵਾਂ ਨੂੰ ਵਧਾਉਂਣ ਦੇ ਮੰਤਵ ਨਾਲ ਮੁੱਖ ਪ੍ਰੋਜੈਕਟਾ ਤੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੰਜਾਬ ਵਿੱਚ ਸੁਲਤਾਨਪੁਰ ਲੋਧੀ ਵਿਖੇ ਪਿੰਡ ਬਾਬੇ ਨਾਨਕ ਦਾ ਪ੍ਰੋਜੈਕਟ ਲਈ ਕੇਂਦਰ ਸਰਕਾਰ ਤੋਂ 500 ਕਰੋੜ ਰੁਪਏ ਦੀ ਸਿਧਾਂਤਕ ਪ੍ਰਵਾਨਗੀ ਪ੍ਰਾਪਤ ਕੀਤੀ ਗਈ ਹੈ।
ਪਿੰਡ ਬਾਬੇ ਨਾਨਕ ਦਾ ਪ੍ਰੋਜੈਕਟ ਲਈ 500 ਕਰੋੜ ਰੁਪਏ ਦੀ ਲਾਗਤ ਉਲੀਕੀ
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਦੱਸਿਆ ਗਿਆ ਕਿ ਸੁਲਤਾਨਪੁਰ ਲੋਧੀ ਵਿਖੇ ਪਿੰਡ ਬਾਬੇ ਨਾਨਕ ਦਾ ਪ੍ਰੋਜੈਕਟ ਲਈ 500 ਕਰੋੜ ਰੁਪਏ ਦੀ ਲਾਗਤ ਉਲੀਕੀ ਗਈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਸਬੰਧੀ ਸੂਬਾ ਸਰਕਾਰ ਵੱਲੋਂ ਮੁੱਢਲੀ ਰਿਪੋਰਟ ਭਾਰਤ ਸਰਕਾਰ ਨੂੰ ਭੇਜੀ ਗਈ ਗਈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਇਸ ਪ੍ਰੋਜੈਕਟ ਲਈ 500 ਕਰੋੜ ਰੁਪਏ ਦੀ ਸਿਧਾਂਤਕ ਮੰਨਜੂਰੀ ਪ੍ਰਾਪਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ‘ਪਿੰਡ ਬਾਬੇ ਨਾਨਕ ਦਾ ’ਵਿਰਾਸਤੀ ਕੰਪਲੈਕਸ ਦੀ ਸਥਾਪਨਾ ਨੂੰ ਪੂਰਾ ਕਰਨ ਲਈ ਜਲਦੀ ਹੀ ਕੰਸਲਟੈਂਟ ਹਾਇਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਵੱਲੋਂ ਇਹ ਵਿਸ਼ਵ ਪੱਧਰੀ ਪ੍ਰੋਜੈਕਟ ਸਥਾਪਤ ਕਰਨ ਲਈ ਛੇਤੀ ਹੀ ਗਲੋਬਲ ਟੈਂਡਰ ਵੀ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ
ਇਹ ਵੀ ਪੜ੍ਹੋ: ਐੱਨਆਈਏ ਨੇ ਭੋਪਾਲ ਤੋਂ ਜਮਾਤ-ਉਲ-ਮੁਜਾਹਿਦੀਨ ਦੇ ਦੋ ਸ਼ੱਕੀ ਮੇਂਬਰ ਹਿਰਾਸਤ ਵਿੱਚ ਲਏ
ਇਹ ਵੀ ਪੜ੍ਹੋ: ਪੁਲਵਾਮਾ ‘ਚ 25-30 ਕਿਲੋ IED ਬਰਾਮਦ
ਸਾਡੇ ਨਾਲ ਜੁੜੋ : Twitter Facebook youtube