ਮੇਜਰ ਧਿਆਨ ਚੰਦ ਨੂੰ ਸਮਰਪਿਤ ਹੁਣ ਤੱਕ ਦਾ ਸਭ ਤੋਂ ਵੱਡਾ ਖੇਡ ਕੁੰਭ ‘ਪੰਜਾਬ ਖੇਡ ਮੇਲਾ’ ਕਰਵਾਏਗਾ ਪੰਜਾਬ: ਮੁੱਖ ਮੰਤਰੀ

0
167
promote sporting activity in the state, 'Punjab Khed Mela’, August 29, the birth anniversary of Major Dhyan Chand, National Sports Day in the country
promote sporting activity in the state, 'Punjab Khed Mela’, August 29, the birth anniversary of Major Dhyan Chand, National Sports Day in the country
  • ਆਪਣੀ ਤਰ੍ਹਾਂ ਦੇ ਇਸ ਅਨੂਠੇ ਤੇ ਵੱਡੇ ਖੇਡ ਕੁੰਭ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ
  • ਪੈਰਾ ਅਥਲੀਟਾਂ ਤੇ 40 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ/ਖਿਡਾਰੀਆਂ ਲਈ ਪਹਿਲੀ ਦਫ਼ਾ ਵੱਖਰੇ ਵਰਗ ਹੋਣਗੇ

ਚੰਡੀਗੜ੍ਹ, PUNJAB NEWS: ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਕਰਵਾਏ ਜਾ ਰਹੇ ਹੁਣ ਤੱਕ ਦੇ ਸਭ ਤੋਂ ਵੱਡੇ ਖੇਡ ਕੁੰਭ ‘ਪੰਜਾਬ ਖੇਡ ਮੇਲੇ’ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ।

promote sporting activity in the state, 'Punjab Khed Mela’, August 29, the birth anniversary of Major Dhyan Chand, National Sports Day in the country
promote sporting activity in the state, ‘Punjab Khed Mela’, August 29, the birth anniversary of Major Dhyan Chand, National Sports Day in the country

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਲੱਖਾਂ ਖਿਡਾਰੀਆਂ ਲਈ ਹਮੇਸ਼ਾ ਤੋਂ ਪ੍ਰੇਰਨਾ ਦਾ ਸਰੋਤ ਰਹੇ ਹਨ ਅਤੇ ਪੰਜਾਬ ਖੇਡ ਮੇਲਾ ਉੱਭਰਦੇ ਖਿਡਾਰੀਆਂ ਤੇ ਆਮ ਲੋਕਾਂ ਵਿਚਾਲੇ ਖੇਡਾਂ ਦੀ ਚਿਣਗ ਨੂੰ ਹੋਰ ਹਵਾ ਦੇਵੇਗਾ।”

ਪੰਜਾਬ ਦੇ ਖਿਡਾਰੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਅਨੁਕੂਲ ਮਾਹੌਲ ਮਿਲੇ ਤਾਂ ਉਹ ਕਿਸੇ ਵੀ ਖੇਤਰ ਵਿੱਚ ਚਮਤਕਾਰ ਦਿਖਾ ਸਕਦੇ ਹਨ

ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਡ ਮੇਲੇ ਦਾ ਮੁੱਢਲਾ ਉਦੇਸ਼ ਇਕ ਪਾਸੇ ਖੇਡਾਂ ਦੇ ਖੇਤਰ ਵਿੱਚ ਨਵੀਆਂ ਪ੍ਰਤਿਭਾਵਾਂ ਦੀ ਪਛਾਣ ਕਰਨਾ ਹੈ ਅਤੇ ਦੂਜੇ ਪਾਸੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਆਪਣੀਆਂ ਚਮਕਾਂ ਬਿਖੇਰ ਰਹੇ ਪੰਜਾਬ ਦੇ ਖਿਡਾਰੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਅਨੁਕੂਲ ਮਾਹੌਲ ਮਿਲੇ ਤਾਂ ਉਹ ਕਿਸੇ ਵੀ ਖੇਤਰ ਵਿੱਚ ਚਮਤਕਾਰ ਦਿਖਾ ਸਕਦੇ ਹਨ।

promote sporting activity in the state, 'Punjab Khed Mela’, August 29, the birth anniversary of Major Dhyan Chand, National Sports Day in the country
promote sporting activity in the state, ‘Punjab Khed Mela’, August 29, the birth anniversary of Major Dhyan Chand, National Sports Day in the country

ਇਹ ਮੇਲਾ ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਇਆ ਜਾਵੇਗਾ

ਭਗਵੰਤ ਮਾਨ ਨੇ ਕਿਹਾ ਕਿ ਇਹ ਮੇਲਾ ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਵੱਡਾ ਪਲੇਟਫਾਰਮ ਮੁਹੱਈਆ ਕਰਨ ਤੋਂ ਇਲਾਵਾ ਸੂਬੇ ਵਿੱਚ ਖੇਡਾਂ ਦੇ ਮੁਆਫ਼ਕ ਮਾਹੌਲ ਪੈਦਾ ਹੋਣਾ ਯਕੀਨੀ ਬਣਾਏਗਾ।

ਜੇਤੂਆਂ ਨੂੰ ਸਰਟੀਫਿਕੇਟਾਂ ਸਮੇਤ ਕੁੱਲ ਪੰਜ ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਆਪਣੀ ਤਰ੍ਹਾਂ ਦਾ ਪਹਿਲਾਂ ਅਜਿਹਾ ਮੇਲਾ ਹੋਵੇਗਾ, ਜਿਸ ਵਿੱਚ ਖਿਡਾਰੀਆਂ ਤੇ ਨਾਗਰਿਕਾਂ ਸਣੇ ਚਾਰ ਲੱਖ ਤੋਂ ਵੱਧ ਲੋਕ 28 ਖੇਡ ਵੰਨਗੀਆਂ ਵਿੱਚ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਇਹ ਮੇਲਾ ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਇਆ ਜਾਵੇਗਾ, ਜਿਸ ਦੌਰਾਨ ਜੇਤੂਆਂ ਨੂੰ ਸਰਟੀਫਿਕੇਟਾਂ ਸਮੇਤ ਕੁੱਲ ਪੰਜ ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ।

promote sporting activity in the state, 'Punjab Khed Mela’, August 29, the birth anniversary of Major Dhyan Chand, National Sports Day in the country
promote sporting activity in the state, ‘Punjab Khed Mela’, August 29, the birth anniversary of Major Dhyan Chand, National Sports Day in the country

ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਖੇਡ ਮੇਲੇ ਦੌਰਾਨ ਪੈਰਾ ਅਥਲੀਟਾਂ ਦੇ ਨਾਲ-ਨਾਲ 40 ਸਾਲ ਤੋਂ ਵੱਧ ਉਮਰ ਵਰਗ ਵਾਲਿਆਂ ਲਈ ਵੀ ਵੱਖ-ਵੱਖ ਖੇਡ ਵੰਨਗੀਆਂ ਹੋਣਗੀਆਂ।

ਇਹ ਕਿਸੇ ਵੀ ਸੂਬਾ ਸਰਕਾਰ ਦੀ ਆਪਣੀ ਤਰ੍ਹਾਂ ਦੀ ਅਨੂਠੀ ਪਹਿਲਕਦਮੀ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਮੇਲੇ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦਾ ਆਦੇਸ਼ ਦਿੰਦਿਆਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਸੂਬਾ ਸਰਕਾਰ ਦੀ ਆਪਣੀ ਤਰ੍ਹਾਂ ਦੀ ਅਨੂਠੀ ਪਹਿਲਕਦਮੀ ਹੈ ਅਤੇ ਹਰੇਕ ਅਧਿਕਾਰੀ ਇਸ ਨੂੰ ਕਾਮਯਾਬ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੇ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੇਡ ਭਾਵਨਾ ਤੇ ਉਤਸ਼ਾਹ ਨਾਲ ਦੋ ਮਹੀਨੇ ਤੱਕ ਚੱਲਣ ਵਾਲੇ ਇਸ ਵੱਡੇ ਖੇਡ ਕੁੰਭ ਵਿੱਚ ਭਾਗ ਲੈਣ।

ਇਹ ਵੀ ਪੜ੍ਹੋ: ਵਿਭਾਗੀ ਕੰਮਕਾਜ ਵਿੱਚ ਬੇਨਿਯਾਮੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ: ਲਾਲ ਚੰਦ ਕਟਾਰੂਚੱਕ

ਇਹ ਵੀ ਪੜ੍ਹੋ: ਪੰਜਾਬ ਦੀ ਫਾਇਰ ਸਰਵਿਸ ਅਪਗ੍ਰੇਡ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ

ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ

ਸਾਡੇ ਨਾਲ ਜੁੜੋ :  Twitter Facebook youtube

SHARE