Proposal Regarding MSP : MSP ਨੂੰ ਲੈ ਕੇ ਕੇਂਦਰ ਦੇ ਮੱਤੇ ਤੇ ਕਰਾਂਗੇ ਵਿਚਾਰ, ਨਹੀਂ ਤਾਂ 21 ਨੂੰ ਦਿੱਲੀ ਵੱਲ ਪਾਵਾਂਗੇ ਚਾਲੇ: ਡੱਲੇਵਾਲ

0
68
Proposal Regarding MSP

India News (ਇੰਡੀਆ ਨਿਊਜ਼), Proposal Regarding MSP, ਚੰਡੀਗੜ੍ਹ : ਕੇਂਦਰੀ ਮੰਤਰੀਆਂ ਨਾਲ ਮੀਟਿੰਗ ਮਗਰੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਵੱਲੋਂ MSP ਨੂੰ ਲੈ ਕੇ ਇਕ ਪ੍ਰਸਤਾਵ ਆਇਆ ਹੈ। ਉਸ ਵਿਚ ਕਿਹਾ ਗਿਆ ਹੈ ਕਿ ਦਾਲਾਂ, ਮੱਕੀ ਤੇ ਕਪਾਹ ਨੂੰ ਕੇਂਦਰ ਦੀਆਂ 2 ਏਜੰਸੀਆਂ ਵੱਲੋਂ MSP ‘ਤੇ ਖਰੀਦਿਆ ਜਾਵੇਗਾ। ਉਨ੍ਹਾਂ ਏਜੰਸੀਆਂ ਵੱਲੋਂ ਸਾਡੇ ਨਾਲ ਲਿਖਤੀ ਕੰਟਰੈਕਟ ਹੋਵੇਗਾ। ਇਸ ‘ਤੇ ਅਸੀਂ ਵਿਚਾਰ ਕਰਾਂਗੇ।

ਪ੍ਰਸਤਾਵ ‘ਤੇ ਅਸੀਂ ਆਪਣੇ ਸਾਥੀਆਂ ਨਾਲ ਚਰਚਾ ਕਰਾਂਗੇ

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਜੇ ਕਰਜ਼ ਮੁਕਤੀ, ਸਵਾਮੀਨਾਥਨ ਦੇ ਫ਼ਾਰਮੂਲੇ ਉੱਪਰ, ਗੰਨੇ ਦੀ ਐੱਮ.ਐੱਸ.ਪੀ. ਤੇ ਹੋਰ ਮੰਗਾਂ ਉੱਪਰ ਗੱਲਬਾਤ ਕਰ ਕੇ ਸਿੱਟਾ ਕੱਢਣਾ ਬਾਕੀ ਹੈ। ਬਾਕੀ ਫ਼ਸਲਾਂ ‘ਤੇ MSP ਬਾਰੇ ਉਕਤ ਪ੍ਰਸਤਾਵ ਆਇਆ ਹੈ। ਇਸ ਪ੍ਰਸਤਾਵ ‘ਤੇ ਅਸੀਂ ਆਪਣੇ ਸਾਥੀਆਂ ਨਾਲ ਚਰਚਾ ਕਰਾਂਗੇ ਤੇ ਫਿਰ ਫ਼ੈਸਲਾ ਕਰਾਂਗੇ। ਇਸ ਮਗਰੋਂ ਅਸੀਂ ਸਾਰੇ ਸਾਥੀਆਂ ਤੇ ਮਾਹਿਰਾਂ ਨਾਲ ਗੱਲ ਕਰ ਕੇ ਕੱਲ੍ਹ ਜਾਂ ਪਰਸੋਂ ਆਪਣਾ ਫ਼ੈਸਲਾ ਦੱਸਾਂਗੇ। ਦੋ ਦਿਨ ਅਸੀਂ ਇਸ ਬਾਰੇ ਫ਼ੈਸਲਾ ਦੱਸਾਂਗੇ।

21 ਫ਼ਰਵਰੀ ਨੂੰ ਸ਼ਾਂਤੀਪੂਰਨ ਢੰਗ ਨਾਲ ਦਿੱਲੀ

ਉਨ੍ਹਾਂ ਕਿਹਾ ਕਿ 21 ਤਰੀਕ ਨੂੰ 11 ਵਜੇ ਦਿੱਲੀ ਜਾਣ ਦਾ ਪ੍ਰੋਗਰਾਮ ਕਾਇਮ ਹੈ। ਜੇ ਸਾਡੀ ਸਹਿਮਤੀ ਨਾ ਬਣੀ ਤਾਂ ਅਸੀਂ ਸਰਕਾਰ ਨੂੰ ਮੰਗ ਕਰਾਂਗੇ ਕਿ ਸਾਨੂੰ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਜਾਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਾਕੀ ਸਾਰੀਆਂ ਮੰਗਾਂ ‘ਤੇ ਗੱਲਬਾਤ ਕਰਨੀ ਬਾਕੀ ਹੈ। 19 ਤੇ 20 ਫ਼ਰਵਰੀ ਨੂੰ ਇਸ ਸਭ ਬਾਰੇ ਵਿਚਾਰ ਕਰਾਂਗੇ। ਨਹੀਂ ਤਾਂ 21 ਫ਼ਰਵਰੀ ਨੂੰ ਸ਼ਾਂਤੀਪੂਰਨ ਢੰਗ ਨਾਲ ਦਿੱਲੀ ਜਾਣ ਦੀ ਤਿਆਰੀ ਹੈ।

ਇਹ ਵੀ ਪੜ੍ਹੋ :Municipal Council Zirakpur : ਨਗਰ ਕੌਂਸਲ ਜ਼ੀਰਕਪੁਰ ਦੇ ਬਿਸ਼ਨਪੁਰਾ ਵਿੱਚ ਨਕਸ਼ੇ ਦੇ ਉਲਟ ਉਸਾਰੀ ਦਾ ਕੰਮ ਜ਼ੋਰਾਂ ‘ਤੇ, ਅਧਿਕਾਰੀਆਂ ਦੀ ਕਾਰਵਾਈ ’ਤੇ ਸਵਾਲੀਆ ਨਿਸ਼ਾਨ

 

SHARE