ਕੂਮ ਕਲਾਂ ਵਿਖੇ ਪ੍ਰਸਤਾਵਿਤ ਟੈਕਸਟਾਈਲ ਪਾਰਕ ਵਿੱਚ ਦਰਿਆਈ ਪ੍ਰਦੂਸਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ : ਮੁੱਖ ਮੰਤਰੀ

0
163
Proposed Textile Park at Koom Kalan, River pollution is not allowed, Chief Minister Bhagwant Mann
Proposed Textile Park at Koom Kalan, River pollution is not allowed, Chief Minister Bhagwant Mann
  • ਪ੍ਰੋਜੈਕਟਾਂ ਦੇ ਨਿਵੇਸ ਨੂੰ ਆਕਰਸ਼ਿਤ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ

ਇੰਡੀਆ ਨਿਊਜ਼ PUNJAB NEWS:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੂਮ ਕਲਾਂ (ਲੁਧਿਆਣਾ) ਵਿਖੇ ਪ੍ਰਸਤਾਵਿਤ ‘ਮੈਗਾ ਇੰਟੈਗਰੇਟਿਡ ਟੈਕਸਟਾਈਲ ਰੀਜਨ ਅਤੇ ਐਪਰਲ ਪਾਰਕ’ ਵਿੱਚ ਕਿਸੇ ਵੀ ਤਰਾਂ ਦੇ ਦਰਿਆਈ ਪ੍ਰਦੂਸਣ ਦੀ ਹਰਗਿਜ਼ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਕੇਂਦਰ ਤੇ ਰਾਜ ਪ੍ਰਦੂਸਣ ਕੰਟਰੋਲ ਬੋਰਡਾਂ ਵੱਲੋਂ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ।

 

ਵਿਧਾਇਕ ਹਰਦੀਪ ਸਿੰਘ ਮੂੰਡੀਆਂ ਵੱਲੋਂ ਸਦਨ ਵਿਚ ਲਿਆਂਦੇ ਧਿਆਨ ਦਿਵਾਊ ਨੋਟਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਦਿਲਚਸਪੀ ਰੱਖਣ ਵਾਲੇ ਸੂਬਾ ਸਰਕਾਰਾਂ ਦੀ ਭਾਈਵਾਲੀ ਨਾਲ 7 ਪੀ.ਐਮ. ਮੈਗਾ ਇੰਟੀਗ੍ਰੇਟਿਡ ਟੈਕਸਟਾਈਲ ਰੀਜਨ ਅਤੇ ਐਪਰਲ ਪਾਰਕ (ਪੀਐਮ ਮਿਤਰਾ) ਦੀ ਸਥਾਪਨਾ ਲਈ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

 

ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਕੂਮ ਕਲਾਂ ਵਿਖੇ ਟੈਕਸਟਾਈਲ ਪਾਰਕ ਬਣਾਉਣ ਦਾ ਪ੍ਰਸਤਾਵ ਭਾਰਤ ਸਰਕਾਰ ਨੂੰ ਭੇਜਿਆ ਗਿਆ। ਭਗਵੰਤ ਮਾਨ ਨੇ ਸਪੱਸਟ ਤੌਰ ‘ਤੇ ਕਿਹਾ ਕਿ ਇਹ ਪ੍ਰੋਜੈਕਟ ਕੇਂਦਰ ਅਤੇ ਰਾਜ ਪ੍ਰਦੂਸਣ ਕੰਟਰੋਲ ਬੋਰਡਾਂ ਦੁਆਰਾ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦੇ ਅਨੁਸਾਰ ਹੋਵੇਗਾ।

 

Proposed Textile Park at Koom Kalan, River pollution is not allowed, Chief Minister Bhagwant Mann
Proposed Textile Park at Koom Kalan, River pollution is not allowed, Chief Minister Bhagwant Mann

ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਇਸ ਨੂੰ ਯਕੀਨੀ ਬਣਾਉਣ ਲਈ ਵਾਤਾਵਰਣ ਸਬੰਧੀ ਕਾਨੂੰਨਾਂ ਦੀ ਪਾਲਣਾ ਕੀਤੀ ਜਾਵੇਗੀ ਤਾਂ ਕਿ ਦਰਿਆਵਾਂ ਦਾ ਪਾਣੀ ਦੂਸ਼ਿਤ ਨਾ ਹੋਵੇ ਅਤੇ ਨਾ ਹੀ ਲੋਕਾਂ ਦੀ ਸਿਹਤ ਉਤੇ ਕੋਈ ਮਾੜਾ ਪ੍ਰਭਾਵ ਪਵੇ। ਉਨਾਂ ਕਿਹਾ ਕਿ ਇਹ ਪ੍ਰਮੁੱਖ ਯੋਜਨਾ ਇੱਕ ਪਾਸੇ ਨਿਵੇਸ ਨੂੰ ਆਕਰਸ਼ਿਤ ਕਰਨ ਵਿੱਚ ਮਦਦ ਕਰੇਗੀ ਤੇ ਦੂਜੇ ਪਾਸੇ ਨੌਜਵਾਨਾਂ ਲਈ ਰੋਜਗਾਰ ਦੇ ਨਵੇਂ ਰਾਹ ਖੋਲੇਗੀ।

 

ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰੋਜੈਕਟ ਲਈ ਮੁੱਢਲੀਆਂ ਲੋੜਾਂ ਵਿੱਚੋਂ ਇੱਕ ਇਹ ਹੈ ਕਿ ਇਛੁੱਕ ਸੂਬਾ ਸਰਕਾਰ ਕੋਲ ਇਸ ਪ੍ਰੋਜੈਕਟ ਲਈ ਇਕੱਠੀ 1000 ਏਕੜ ਜਮੀਨ ਅਤੇ ਭਾਰ ਮੁਕਤ ਭੌਂ ਉਪਲਬਧ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਪਰੋਕਤ ਪ੍ਰਾਜੈਕਟ ਲਈ ਪਹਿਲਾਂ ਹੀ ਤਹਿਸੀਲ ਕੂਮ ਕਲਾਂ (ਲੁਧਿਆਣਾ) ਵਿੱਚ ਜਮੀਨ ਦੀ ਸਨਾਖਤ ਕਰ ਲਈ ਹੈ।

 

 

ਭਗਵੰਤ ਮਾਨ ਨੇ ਦੱਸਿਆ ਕਿ ਪਿੰਡ ਗੜੀ ਫਜਲ, ਹੈਦਰ ਨਗਰ ਅਤੇ ਗਰਚਾ ਵਿੱਚ ਕੁੱਲ 463.4 ਏਕੜ ਸਰਕਾਰੀ ਜਮੀਨ ਪਹਿਲਾਂ ਹੀ ਓਪਟੀਮਮ ਯੂਟੀਲਾਈਜੇਸਨ ਆਫ ਵੇਕੈਂਟ ਗੌਰਮਿੰਟ ਲੈਂਡ (ਓ.ਯੂ.ਵੀ.ਜੀ.ਐਲ.) ਸਕੀਮ ਤਹਿਤ ਪੁੱਡਾ ਨੂੰ ਟਰਾਂਸਫਰ ਕੀਤੀ ਜਾ ਚੁੱਕੀ ਹੈ ਅਤੇ ਪਿੰਡ ਸੇਖੋਵਾਲ, ਸੈਲਕਿਆਨਾ ਅਤੇ ਸਲੇਮਪੁਰ ਵਿੱਚ 493.99 ਏਕੜ ਪੰਚਾਇਤੀ ਜਮੀਨ ਹੈ ਜਿਸ ਲਈ ਪੰਚਾਇਤਾਂ ਨੂੰ ਅਦਾਇਗੀਆਂ ਕਰਨ ਤੋਂ ਬਾਅਦ ਜ਼ਮੀਨ ਪੁੱਡਾ ਨੂੰ ਵੀ ਤਬਦੀਲ ਕਰ ਦਿੱਤਾ ਗਿਆ ਹੈ।

 

ਉਨਾਂ ਕਿਹਾ ਕਿ ਇਸ ਤਰਾਂ ਪੁੱਡਾ ਨੇ 957.39 ਏਕੜ ਜਮੀਨ ਐਕੁਆਇਰ ਕਰ ਲਈ ਹੈ ਅਤੇ ਬਾਕੀ ਰਹਿੰਦੀ ਜਮੀਨ ਵੀ ਜਲਦੀ ਹੀ ਐਕਵਾਇਰ ਕਰ ਲਈ ਜਾਵੇਗੀ ਤਾਂ ਜੋ 1000 ਏਕੜ ਜਮੀਨ ਦੀ ਲੋੜ ਨੂੰ ਪੂਰਾ ਕੀਤਾ ਜਾ ਸਕੇ।

 

ਇਹ ਵੀ ਪੜ੍ਹੋ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜਿਆਂ ਨੇ ਸਾਰੀਆਂ ਪਾਰਟੀਆਂ ਨੂੰ ਸ਼ੀਸ਼ਾ ਦਿਖਾ ਦਿੱਤਾ

ਸਾਡੇ ਨਾਲ ਜੁੜੋ : Twitter Facebook youtube
SHARE