- ਪੰਜਾਬ ਦੇ ਸਾਰੇ ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ : ਐਮਐਫ ਫਾਰੂਕੀ
ਦਿਨੇਸ਼ ਮੌਦਗਿਲ, Punjab News: ਅਗਨੀਪਥ ਨੀਤੀ ਦਾ ਦੇਸ਼ ਦੇ ਕਈ ਰਾਜਾਂ ਵਿੱਚ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਇਹ ਵਿਰੋਧ ਪ੍ਰਦਰਸ਼ਨ ਬਿਹਾਰ ਤੋਂ ਸ਼ੁਰੂ ਹੋਇਆ ਸੀ, ਜਿਸ ਤੋਂ ਬਾਅਦ ਇਹ ਯੂਪੀ ਅਤੇ ਹਰਿਆਣਾ ਸਮੇਤ ਦੇਸ਼ ਦੇ 11 ਹੋਰ ਰਾਜਾਂ ਵਿੱਚ ਫੈਲ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਸ ਸਬੰਧੀ ਏਡੀਜੀਪੀ ਰੇਲਵੇ ਪੰਜਾਬ ਐਮਐਫ ਫਾਰੂਕੀ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ। ਅਧਿਕਾਰੀਆਂ ਵੱਲੋਂ ਸਾਰੇ ਰੇਲਵੇ ਸਟੇਸ਼ਨਾਂ ‘ਤੇ ਪੂਰੀ ਚੌਕਸੀ ਰੱਖੀ ਜਾ ਰਹੀ ਹੈ ਅਤੇ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਪੰਜਾਬ ਦੇ ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਜੀਆਰਪੀ ਅਤੇ ਆਰਪੀਐਫ ਕਰ ਰਹੀ ਵਿਸ਼ੇਸ਼ ਚੈਕਿੰਗ
ਇਸੇ ਤਰ੍ਹਾਂ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਵੀ ਜੀਆਰਪੀ ਅਤੇ ਆਰਪੀਐਫ ਵੱਲੋਂ ਲਗਾਤਾਰ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਜੀਆਰਪੀ ਦੇ ਡੀਐਸਪੀ ਬਲਰਾਮ ਰਾਣਾ ਨੇ ਦੱਸਿਆ ਕਿ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਬਲ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰੇਲਵੇ ਸਟੇਸ਼ਨ ’ਤੇ ਮੁਲਾਜ਼ਮਾਂ ਦੀ 24 ਘੰਟੇ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਗਏ ਹਨ। ਬਲਰਾਮ ਰਾਣਾ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਐਂਟਰੀ ਗੇਟ, ਐਗਜ਼ਿਟ ਗੇਟ, ਪਲੇਟਫਾਰਮ ਏਰੀਆ, ਮਾਲ ਗੋਦਾਮ, ਵੇਟਿੰਗ ਰੂਮ, ਕੰਟੀਨ ਸਮੇਤ ਹਰ ਖੇਤਰ ਵਿੱਚ ਪੁਲਿਸ ਵੱਲੋਂ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ।
ਸਾਦੀ ਵਰਦੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ
ਬਲਰਾਮ ਰਾਣਾ ਨੇ ਦੱਸਿਆ ਕਿ 24 ਘੰਟੇ ਸੀਸੀਟੀਵੀ ਕੈਮਰਿਆਂ ਦੀ ਵੀ ਬਾਰੀਕੀ ਨਾਲ ਵਰਤੋਂ ਕੀਤੀ ਜਾ ਰਹੀ ਹੈ ਅਤੇ ਸਾਦੀ ਵਰਦੀ ਵਿਚ ਪੁਲਿਸ ਮੁਲਾਜ਼ਮ ਵੀ ਸਟੇਸ਼ਨ ‘ਤੇ ਤਾਇਨਾਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਏਰੀਏ ਦੀ ਚੈਕਿੰਗ ਦੇ ਨਾਲ-ਨਾਲ ਰੇਲਵੇ ਦੇ ਅੰਦਰ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਹਰ ਹਰਕਤ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜੋ : ਅਗਨੀਪੱਥ ਯੋਜਨਾ ਦੇ ਵਿਰੋਧ ਵਿੱਚ ਨੌਜਵਾਨਾਂ ਦਾ ਪ੍ਰਦਰਸ਼ਨ ਜਾਰੀ
ਇਹ ਵੀ ਪੜੋ : ਗੁਰਮੀਤ ਰਾਮ ਰਹੀਮ ਨੂੰ ਮਿਲੀ ਪੈਰੋਲ
ਸਾਡੇ ਨਾਲ ਜੁੜੋ : Twitter Facebook youtube