ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ 10000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

0
233
Vigilance Bureau Punjab has nabbed Paramjit Singh, Revenue Assistant posted at PSPCL's Lakhowal, Kohara office in Ludhiana district for accepting bribe of Rs 10,000 for transferring power connection.
Vigilance Bureau Punjab has nabbed Paramjit Singh, Revenue Assistant posted at PSPCL's Lakhowal, Kohara office in Ludhiana district for accepting bribe of Rs 10,000 for transferring power connection.
  • ਬਿਜਲੀ ਕੁਨੈਕਸ਼ਨ ਤਬਦੀਲ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ
 ਇੰਡੀਆ ਨਿਊਜ਼ PUNJAB NEWS: ਵਿਜੀਲੈਂਸ ਬਿਊਰੋ ਪੰਜਾਬ ਨੇ ਪੀ.ਐਸ.ਪੀ.ਸੀ.ਐਲ ਦੇ ਲੁਧਿਆਣਾ ਜਿਲੇ ਵਿਚ ਲੱਖੋਵਾਲ, ਕੋਹਾੜਾ ਦਫਤਰ ‘ਚ ਤਾਇਨਾਤ ਮਾਲੀਆ ਸਹਾਇਕ ਪਰਮਜੀਤ ਸਿੰਘ ਨੂੰ ਬਿਜਲੀ ਕੁਨੈਕਸ਼ਨ ਤਬਦੀਲ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਾਲੀਆ ਸਹਾਇਕ (ਆਰ.ਏ.) ਨੂੰ ਭਿ੍ਰਸ਼ਟਾਚਾਰ ਦੇ ਦੋਸ਼ਾਂ ਤਹਿਤ ਜ਼ਿਲਾ ਲੁਧਿਆਣਾ ਦੇ ਪਿੰਡ ਲੱਖੋਵਾਲ ਦੇ ਵਸਨੀਕ ਦੀ ਸ਼ਿਕਾਇਤ ਤੇ ਕਾਬੂ ਕੀਤਾ ਹੈ। ਸ਼ਿਕਾਇਤਕੲਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਗਿਆ ਕਿ ਮੁਲਜ਼ਮ ਪਰਮਜੀਤ ਸਿੰਘ ਉਸ ਦੇ ਪਿਤਾ ਦੇ ਨਾਂ ’ਤੇ ਦਰਜ ਟਿਊਬਵੈੱਲ ਦੇ ਬਿਜਲੀ ਕੁਨੈਕਸ਼ਨ ਨੂੰ ਉਸ ਦੇ ਨਾਂ ‘ਤੇ ਤਬਦੀਲ ਕਰਨ ਲਈ 50,000 ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਸੌਦਾ 30,000 ਰੁਪਏ ਵਿੱਚ ਹੋਇਆ ਸੀ।
ਉਨਾਂ ਦੱਸਿਆ ਕਿ ਕਥਿਤ ਦੋਸ਼ਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ (ਆਰਥਿਕ ਅਪਰਾਧ ਸ਼ਾਖਾ), ਪੰਜਾਬ, ਲੁਧਿਆਣਾ ਦੀ ਟੀਮ ਨੇ ਪਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
SHARE