ਇੰਡੀਆ ਨਿਊਜ਼, ਚੰਡੀਗੜ੍ਹ (Punjab and Nigeria relations): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਈਜੀਰੀਆ ਅਤੇ ਪੰਜਾਬ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਮਜਬੂਤ ਸਹਿਯੋਗ ਉਤੇ ਜੋਰ ਦਿੱਤਾ। ਮੁੱਖ ਮੰਤਰੀ ਨੇ ਭਾਰਤ ਵਿੱਚ ਨਾਈਜੀਰੀਆ ਦੇ ਹਾਈ ਕਮਿਸਨਰ ਅਹਿਮਦ ਸੁਲੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦੋਵਾਂ ਲਈ ਦੁਵੱਲੇ ਲਾਭ ਦੀ ਵੱਡੀ ਸੰਭਾਵਨਾ ਹੈ।
ਉਨਾਂ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦਰਮਿਆਨ ਸਬੰਧਾਂ ਨੂੰ ਮਜਬੂਤ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੋਵੇਂ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖ ਸਕਣ। ਭਗਵੰਤ ਮਾਨ ਨੇ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਨੂੰ ਆਪਸੀ ਸਹਿਯੋਗ ਦੇ ਨਵੇਂ ਦਿਸਹੱਦੇ ਸਿਰਜਣ ਲਈ ਹੋਰ ਸੰਭਾਵਨਾਵਾਂ ਦਾ ਪਤਾ ਲਗਾਉਣਾ ਚਾਹੀਦਾ ਹੈ।
ਇਕੋ-ਇਕ ਏਜੰਡਾ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣਾ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਉਨਾਂ ਦਾ ਇਕੋ-ਇਕ ਏਜੰਡਾ ਖੇਤੀ ਲਾਗਤਾਂ ਨੂੰ ਘਟਾ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣਾ ਹੈ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਹਿਲਾਂ ਹੀ ਸਖਤ ਉਪਰਾਲੇ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਖੇਤੀ ਦੀਆਂ ਲਗਾਤਾਰ ਵਧ ਰਹੀਆਂ ਲਾਗਤਾਂ ਨੂੰ ਘਟਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਸੰਕਟ ਵਿੱਚੋਂ ਕੱਢਿਆ ਜਾ ਸਕੇ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਸੰਦਾਂ ਦੀ ਦਰਾਮਦ-ਬਰਾਮਦ ਦੇ ਖੇਤਰ ਵਿੱਚ ਆਪਸੀ ਸਹਿਯੋਗ ਵਧਾਉਣ ਲਈ ਯਤਨ ਕੀਤੇ ਜਾਣਗੇ। ਉਨਾਂ ਨੇ ਇਹ ਵੀ ਕਿਹਾ ਕਿ ਫਸਲਾਂ ਅਤੇ ਖਾਦਾਂ ‘ਤੇ ਆਧਾਰਤ ਵਪਾਰ ਵਧਾਉਣ ਦੀ ਸੰਭਾਵਨਾ ਵੀ ਤਲਾਸੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਨਾਈਜੀਰੀਆ ਅਤੇ ਪੰਜਾਬ ਦੇ ਆਪਸੀ ਸਹਿਯੋਗ ਰਾਹੀਂ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣਾ ਸਮੇਂ ਦੀ ਲੋੜ ਹੈ।
ਇਹ ਵੀ ਪੜ੍ਹੋ: 634 ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਜਲਦ : ਜੌੜਾਮਾਜਰਾ
ਇਹ ਵੀ ਪੜ੍ਹੋ: ਵਿਧਾਨਸਭਾ ਚੋਣਾਂ’ਚ ਹੋਈ ਹਾਰ ਤੋਂ ਅਜੇ ਤਕ ਕਾਂਗਰਸੀ ਬੋਖਲਾਹਟ ਵਿੱਚ : ਮਾਨ
ਸਾਡੇ ਨਾਲ ਜੁੜੋ : Twitter Facebook youtube