Punjab Assemble election 2022 update ਕੁੱਲ 2279 ਨਾਮਜ਼ਦਗੀਆਂ ਦਾਖ਼ਲ ਹੋਈਆਂ

0
305
Punjab Assemble election 2022 update

Punjab Assemble election 2022 update

ਆਖਰੀ ਦਿਨ ਦਾਖ਼ਲ ਹੋਈਆਂ 931 ਨਾਮਜ਼ਦਗੀਆਂ

ਇੰਡੀਆ ਨਿਊਜ਼, ਚੰਡੀਗੜ੍ਹ :

Punjab Assemble election 2022 update ਪ੍ਰਦੇਸ਼ ਵਿੱਚ ਵਿਧਾਨਸਭਾ ਚੋਣਾਂ ਵਿੱਚ ਕੁੱਜ ਦਿਨ ਦਾ ਹੀ ਸਮਾ ਬਾਕੀ ਹੈ। ਹਰ ਪਾਰਟੀ ਨੇ ਆਉਣ ਵਾਲਿਆਂ ਚੋਣਾਂ ਲਈ ਤਿਆਰੀ ਪੂਰੀ ਕਰ ਲਈ ਹੈ। ਦੂਜੇ ਪਾਸੇ ਚੋਣ ਆਯੋਗ ਵੀ ਸ਼ਾਂਤੀਪੂਰਨ ਤਰੀਕੇ ਨਾਲ ਕਰਾਉਣ ਲਈ ਪੂਰੀ ਤਿਆਰੀ ਕਰ ਚੁਕਾ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀਈਓ) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਐਨਕੋਰ ਸਾਫਟਵੇਅਰ`ਤੇ ਉਪਲਬਧ ਅੰਕੜਿਆਂ ਅਨੁਸਾਰ ਨਾਮਜ਼ਦਗੀ ਦੇ ਆਖਰੀ ਦਿਨ ਸੂਬੇ ਵਿੱਚ 931 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ।

ਨਾਮਜ਼ਦਗੀ ਦੇ ਪਹਿਲੇ ਪੰਜ ਦਿਨਾਂ ਦੋਰਾਨ 1348 ਨਾਮਜ਼ਦਗੀਆਂ ਦਾਖਲ ਹੋਣ ਦੇ ਨਾਲ, ਹੁਣ ਰਾਜ ਵਿੱਚ ਦਾਖਲ ਨਾਮਜ਼ਦਗੀਆਂ ਦੀ ਕੁੱਲ ਗਿਣਤੀ 2279 ਹੋ ਗਈ ਹੈ।

ਡਾ: ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ Punjab Assemble election 2022 update

ਡਾ. ਰਾਜੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਮੋਬਾਈਲ ਐਪਲੀਕੇਸ਼ਨ `ਨੋਅ ਯੂਅਰ ਕੈਂਡੀਡੇਟ` ਦੀ ਵੱਧ ਤੋਂ ਵੱਧ ਵਰਤੋਂ ਕਰਨ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੀ ਫੋਟੋ ਸਣੇ ਉਸਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ।

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ `ਤੇ ਵੀ ਉਪਲਬਧ ਹੈ।

ਇਹ ਵੀ ਪੜ੍ਹੋ : Big relief to Majithia 23 ਫਰਵਰੀ ਤਕ ਗਿਰਫਤਾਰੀ ਤੇ ਰੋਕ

ਇਹ ਵੀ ਪੜ੍ਹੋ : What is Punjab drug case ਛੇ ਹਜ਼ਾਰ ਕਰੋੜ ਰੁਪਏ ਦੇ ਡ੍ਰੱਗ ਕੇਸ ਵਿਚ ਫਸੇ ਮਜੀਠੀਆ

Connect With Us : Twitter Facebook

SHARE