Punjab Assembly Election 2022 ਕੈਪਟਨ ਅਮਰਿੰਦਰ ਸੂਬੇ ਦਾ ਦੇਣਦਾਰ : ਰਾਜਾ ਵੜਿੰਗ

0
338
Punjab Assembly Election 2022
Punjab Assembly Election 2022
ਘਨੌਰ ਵਿਖੇ ‘ਖੁੱਲ੍ਹੀ ਚਰਚਾ ਵੜਿੰਗ ਦੇ ਸੰਗ’ ਦਾ ਪਹਿਲਾ ਸੈਸ਼ਨ, ਪੰਜਾਬੀਆਂ ਨੇ ਕਾਂਗਰਸ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾਇਆ: ਵੜਿੰਗ
ਇੰਡੀਆ ਨਿਊਜ਼, ਘਨੌਰ/ਚੰਡੀਗੜ੍ਹ :
Punjab Assembly Election 2022 ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰ ਅਪਰਾਧੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਪਾਰਟੀ ਅਤੇ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦਾ ਦੇਣਦਾਰ ਹੈ ਅਤੇ ਲੋਕ ਆਗਾਮੀ ਚੋਣਾਂ ਵਿੱਚ ਕੈਪਟਨ ਅਤੇ ਭਾਜਪਾ ਦੋਵਾਂ ਨੂੰ ਸਬਕ ਸਿਖਾਉਣਗੇ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੀਆਂ ਗਈਆਂ ਮਹਤਵਪੂਰਨ ਪਹਿਲਕਦਮੀਆਂ ‘ਤੇ ਭਰੋਸਾ ਜਤਾਉਂਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਾਣ ਲਿਆ ਹੈ ਕਿ ਸੱਚੇ ਸਿਆਸੀ ਇਰਾਦੇ ਨਾਲ ਕੀ ਹਾਸਲ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਨੇ 2022 ਦੀਆਂ ਚੋਣਾਂ ‘ਚ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ।

Punjab Assembly Election 2022 ਵੜਿੰਗ ਨੇ ਵਿਰੋਧੀ ਧਿਰਾਂ ਦੇ ਦਾਅਵਿਆਂ ਨੂੰ ਨਕਾਰਿਆ

ਸੂਬੇ ਵਿੱਚ ਕਾਂਗਰਸ ਤੋਂ ਬਿਨਾਂ ਕਿਸੇ ਹੋਰ ਪਾਰਟੀ ਦੇ ਸੱਤਾ ਵਿੱਚ ਆਉਣ ਲਈ ਸਾਰੀਆਂ ਵਿਰੋਧੀ ਧਿਰਾਂ ਦੇ ਦਾਅਵਿਆਂ ਨੂੰ ਨਕਾਰਦਿਆਂ  ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨਾਂ ਦੇ ਮੁੱਦਿਆਂ ‘ਤੇ ਕੇਜਰੀਵਾਲ ਦੇ ਹੈਰਾਨ ਕਰਨ ਵਾਲੇ ਦੋਹਰੇ ਮਾਪਦੰਡਾਂ ਨੇ ਉਸ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ ਵਿੱਚ ਇਨ੍ਹਾਂ 3 ਕਾਲੇ ਕਾਨੂੰਨਾਂ ਵਿੱਚੋਂ ਇੱਕ ਕਾਨੂੰਨ ਪਾਸ ਕਰਕੇ ਸਾਡੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਪੰਜਾਬ ਵਾਸੀ ਕੇਜਰੀਵਾਲ ਨੂੰ ਕਦੇ ਮੁਆਫ਼ ਨਹੀਂ ਕਰਨਗੇ।

Punjab Assembly Election 2022 ਬਾਦਲ ਪਰਿਵਾਰ ਨੂੰ ਨਿਸ਼ਾਨੇ ਤੇ ਲਿਆ

ਪੰਜਾਬ ਨੂੰ ਬਰਬਾਦ ਕਰਨ ਲਈ ਬਾਦਲਾਂ ਨਾਲ ਅਪਰਾਧਿਕ ਤੌਰ ‘ਤੇ ਮਿਲੀਭੁਗਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨਾਲ ਗ਼ੈਰ-ਕਾਨੂੰਨੀ ਸਮਝੌਤਾ ਕਰਕੇ ਸਾਢੇ 4 ਸਾਲ ਦਾ ਕੀਮਤੀ ਸਮਾਂ ਬਰਬਾਦ ਕਰ ਦਿਤਾ ਗਿਆ, ਜਿਸ ਦਾ ਲੋਕ ਹਿਸਾਬ ਜਰੂਰ ਲੈਣਗੇ।
Connect With Us:-  Twitter Facebook
SHARE