Punjab Assembly Poll 2022 Update ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ

0
227
Punjab Assembly Poll 2022 Update
Punjab Assembly Poll 2022 Update
ਇੰਡੀਆ ਨਿਊਜ਼, ਚੰਡੀਗੜ੍ਹ :
Punjab Assembly Poll 2022 Update  ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ।ਚੋਣ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਸੂਬੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵਲੋਂ ਐਲਾਨੇ ਗਏ 7 ਪੜਾਵਾਂ ਦੇ ਚੋਣ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਦੂਸਰੇ ਪੜਾਅ ਦੋਰਾਨ ਇਕ ਗੇੜ ਵਿਚ ਹੋਣ ਵਾਲੀਆਂ ਪੰਜਾਬ ਰਾਜ ਚੋਣਾਂ ਦੀ ਸਮਾਂ ਸਾਰਣੀ ਮੁਤਾਬਕ ਪੰਜਾਬ ਦੇ ਸਮੂਹ 117 ਵਿਧਾਨ ਸਭਾ ਹਲਕਿਆਂ ਲਈ ਵੋਟਾਂ 14 ਫਰਵਰੀ, 2022 ਨੂੰ ਪੈਣਗੀਆਂ।

21 ਜਨਵਰੀ ਨੂੰ ਜਾਰੀ ਹੋਵੇਗਾ ਨੋਟੀਫ਼ਿਕੇਸ਼ਨ (Punjab Assembly Poll 2022 Update)

ਚੋਣ ਸਮਾਂ ਸਾਰਣੀ ਜਾਰੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨੋਟੀਫ਼ਿਕੇਸ਼ਨ 21 ਜਨਵਰੀ 2022 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਰੀਕ  28 ਜਨਵਰੀ 2022 ਹੋਵੇਗੀ। 29 ਜਨਵਰੀ  2022 ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ 31 ਜਨਵਰੀ 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 14 ਫਰਵਰੀ 2022  ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ।

ਕੁੱਲ 2 ਕਰੋੜ 12 ਲੱਖ 75 ਹਜ਼ਾਰ 66 ਵੋਟਰ (Punjab Assembly Poll 2022 Update)

ਉਨ੍ਹਾਂ ਅੱਗੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਚੋਣਾਂ ਦੇ ਐਲਾਨ ਨਾਲ ਹੀ ਸੂਬੇ ਅੰਦਰ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਿਆ ਹੈ । ਉਨ੍ਹਾਂ ਦੱਸਿਆ ਕਿ ਰਾਜ ਅੰਦਰ ਕੁੱਲ 2 ਕਰੋੜ 12 ਲੱਖ 75 ਹਜ਼ਾਰ 66 ਵੋਟਰ ਹਨ । ਉਨ੍ਹਾਂ ਅੱਗੇ ਦੱਸਿਆ ਕਿ ਰਾਜ ਅੰਦਰ ਕੁੱਲ 14 ਹਜ਼ਾਰ 751 ਸਥਾਨਾਂ ‘ਤੇ 24689 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਪੰਜਾਬ ਰਾਜ ਵਿਚ ਚੋਣ ਪ੍ਰਕਿਰਿਆ ਦੋਰਾਨ ਕੋਵਿਡ ਨਿਯਮਾਂ ਦੀ ਪਾਲਣਾ ਇੰਨ ਬਿੰਨ ਕੀਤੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Connect With Us : Twitter Facebook
SHARE