ਇੰਡੀਆ ਨਿਊਜ਼, ਚੰਡੀਗੜ੍ਹ (Punjab Assembly Special Session) : ਪੰਜਾਬ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਸਤ੍ਰ ਸ਼ੁਰੂ ਹੋ ਗਿਆ ਹੈ l ਸਤ੍ਰ ਸ਼ੁਰੂ ਹੁੰਦੇ ਹੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਸੁਲੱਖਣ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਵਾ ਕੀਤਾ ਹੈ। ਇਸ ਦੇ ਨਾਲ ਹੀ ਵਿਧਾਨਸਭਾ ਦਾ ਸਤ੍ਰ 3 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈl
ਵਿਸ਼ੇਸ਼ ਸੈਸ਼ਨ ਵਿੱਚ ਹੰਗਾਮਾ ਹੋਣ ਦੀ ਪੂਰੀ ਸੰਭਾਵਨਾ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਹੰਗਾਮਾ ਹੋਣ ਦੀ ਪੂਰੀ ਸੰਭਾਵਨਾ ਹੈ। ਸਰਕਾਰ ਦੀ ਤਰਫੋਂ ਸੈਸ਼ਨ ਵਿੱਚ ਵਿਰੋਧੀ ਧਿਰ ਦੇ ਹਮਲਿਆਂ ਨੂੰ ਲੈ ਕੇ ਜਿੱਥੇ ਸਰਕਾਰ ਨੇ ਆਪਣੀ ਰਣਨੀਤੀ ਤਿਆਰ ਕਰ ਲਈ ਹੈ, ਉੱਥੇ ਹੀ ਵਿਰੋਧੀ ਧਿਰ ਨੇ ਵੀ ਆਪਣਾ ਕਮਰ ਕੱਸ ਲਿਆ ਹੈ। ਇਜਲਾਸ ਤੋਂ ਪਹਿਲਾਂ ਹੀ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਵਿਰੋਧੀ ਧਿਰ ਨੂੰ ਇਸ ਗੱਲ ਦਾ ਵੀ ਖਦਸ਼ਾ ਹੈ ਕਿ ਸਰਕਾਰ ਵੱਲੋਂ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ ਭਾਵੇਂ ਜੀਐਸਟੀ, ਬਿਜਲੀ ਅਤੇ ਪਰਾਲੀ ਨੂੰ ਲੈ ਕੇ ਬੁਲਾਇਆ ਗਿਆ ਹੋਵੇ ਪਰ ਵਿਰੋਧੀ ਧਿਰ ਨੂੰ ਸੈਸ਼ਨ ਵਿੱਚ ਸਰਕਾਰ ਦੇ ਭਰੋਸੇ ਦਾ ਮਤਾ ਲਿਆਉਣ ਦਾ ਪੂਰਾ ਖ਼ਦਸ਼ਾ ਹੈ। ਇਸ ਲਈ ਵਿਰੋਧੀ ਧਿਰ ਮੌਕੇ ‘ਤੇ ਹੀ ਇਸ ਬਾਰੇ ਆਪਣੀ ਰਣਨੀਤੀ ਤਿਆਰ ਕਰੇਗੀ। ਇਸ ਤੋਂ ਇਲਾਵਾ ਹੋਰ ਮੁੱਦਿਆਂ ‘ਤੇ ਵੀ ਵਿਰੋਧੀ ਧਿਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੇ ਲਿਆ ਵੱਡਾ ਫੈਸਲਾ, ਪਤਨੀ ਨੇ ਦਿੱਤੀ ਜਾਣਕਾਰੀ
ਸਾਡੇ ਨਾਲ ਜੁੜੋ : Twitter Facebook youtube