ਮੁੱਖ ਮੰਤਰੀ ਵੱਲੋਂ ਪਟਿਆਲਾ ਵਿੱਚ ‘ਪੰਜਾਬ ਐਵੀਏਸ਼ਨ ਮਿਊਜ਼ੀਅਮ’ ਸਥਾਪਤ ਕਰਨ ਦੀ ਪ੍ਰਵਾਨਗੀ

0
191
Punjab Aviation Museum, History of the state in the field of civil aviation, Instructions to Public Works Department
Punjab Aviation Museum, History of the state in the field of civil aviation, Instructions to Public Works Department
  • ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਰਾਜ ਦੇ ਪੁਰਾਣੇ ਇਤਿਹਾਸ ਨੂੰ ਦਰਸਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ

ਚੰਡੀਗੜ੍ਹ PUNJAB NEWS: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਸੂਬੇ ਦੇ ਇਤਿਹਾਸ ਨੂੰ ਦਰਸਾਉਣ ਦੇ ਉਦੇਸ਼ ਨਾਲ ਪਟਿਆਲਾ ਵਿਖੇ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕਰਨ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਵੱਲੋਂ ਇਸ ਸਬੰਧੀ ਫੈਸਲਾ ਪੰਜਾਬ ਰਾਜ ਸਿਵਲ ਏਵੀਏਸ਼ਨ ਕੌਂਸਲ ਦੀ ਤਜਵੀਜ਼ ਉਤੇ ਲਿਆ ਗਿਆ।

 

 

ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਦਾ ਇਕ ਸਦੀ ਪੁਰਾਣਾ ਇਤਿਹਾਸ ਹੈ, ਜਿਸ ਬਾਰੇ ਸਹੀ ਤਰੀਕੇ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੱਸਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਪਟਿਆਲਾ ਵਿੱਚ ਸਿਵਲ ਏਅਰੋਡਰੋਮ ਸਥਾਪਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਿਊਜ਼ੀਅਮ ਵਿੱਚ ਸੂਬੇ ਦੇ ਹਵਾਬਾਜ਼ੀ ਖੇਤਰ ਦੇ ਇਤਿਹਾਸ ਤੇ ਕਲਾਕ੍ਰਿਤਾਂ ਨੂੰ ਜ਼ਰੂਰ ਦਰਸਾਇਆ ਜਾਵੇ।

 

 

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਹਵਾਈ ਜਹਾਜ਼ਾਂ ਦੇ ਮਾਡਲ, ਤਸਵੀਰਾਂ, ਨਕਸ਼ੇ, ਮਾਡਲਾਂ ਦੀ ਐਨੀਮੇਸ਼ਨ ਰਾਹੀਂ ਪੇਸ਼ਕਾਰੀ, ਪਾਇਲਟਾਂ ਤੇ ਹੋਰ ਸਟਾਫ਼ ਦੇ ਕੱਪੜੇ ਤੇ ਉਪਕਰਨ ਵੀ ਇਸ ਮਿਊਜ਼ੀਅਮ ਵਿੱਚ ਦਰਸਾਏ ਜਾ ਸਕਦੇ ਹਨ।

 

ਇਸ ਮਿਊਜ਼ੀਅਮ ਵਿੱਚ ਰਸਾਲੇ, ਤਕਨੀਕੀ ਨਿਯਮਾਂਵਲੀ, ਤਸਵੀਰਾਂ ਤੇ ਨਿੱਜੀ ਪੁਰਾਲੇਖ ਵੀ ਦਰਸਾਏ ਜਾਣ

 

ਭਗਵੰਤ ਮਾਨ ਨੇ ਇਹ ਵੀ ਆਖਿਆ ਕਿ ਇਸ ਮਿਊਜ਼ੀਅਮ ਵਿੱਚ ਰਸਾਲੇ, ਤਕਨੀਕੀ ਨਿਯਮਾਂਵਲੀ, ਤਸਵੀਰਾਂ ਤੇ ਨਿੱਜੀ ਪੁਰਾਲੇਖ ਵੀ ਦਰਸਾਏ ਜਾਣ, ਜੋ ਅਕਸਰ ਹਵਾਬਾਜ਼ੀ ਖੇਤਰ ਦੇ ਖੋਜਾਰਥੀਆਂ ਨੂੰ ਲੇਖ ਜਾਂ ਕਿਤਾਬਾਂ ਲਿਖਣ ਜਾਂ ਪੁਰਾਣੇ ਹਵਾਈ ਜਹਾਜ਼ਾਂ ਨੂੰ ਠੀਕ ਕਰਨ ਲਈ ਤਕਨੀਸ਼ੀਅਨਾਂ ਦੇ ਕੰਮ ਆਉਂਦੇ ਹਨ।

 

 

ਉਨ੍ਹਾਂ ਦੱਸਿਆ ਕਿ 350 ਏਕੜ ਜਗ੍ਹਾ ਵਿੱਚ ਫੈਲਿਆ ‘ਪਟਿਆਲਾ ਏਵੀਏਸ਼ਨ ਕੰਪਲੈਕਸ’ ਇਕ ਵਿਰਾਸਤੀ ਸੰਸਥਾ ਹੈ, ਜੋ 20ਵੀਂ ਸਦੀ ਦੇ ਪਹਿਲੇ ਦਹਾਕੇ ਵਿੱਚ ਸਥਾਪਤ ਕੀਤੀ ਗਈ ਸੀ।

 

 

ਮੁੱਖ ਮੰਤਰੀ ਨੇ ਕਿਹਾ ਕਿ ਇਸ ਕਲੱਬ ਵਿੱਚ ਸਿਖਿਆਰਥੀਆਂ ਨੂੰ ਮੈਦਾਨੀ ਸਿਖਲਾਈ ਲਈ ਪੂਰੀਆਂ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ, ਆਧੁਨਿਕ ਸਾਜ਼ੋ-ਸਾਮਾਨ ਤੇ ਕਲਾਸ ਰੂਮਾਂ ਦੇ ਨਾਲ-ਨਾਲ ਉਡਾਣ ਦੀ ਸਿਖਲਾਈ ਦੇਣ ਲਈ ਇਕ ਇੰਜਣ ਵਾਲੇ ਸੈਸਨਾ 172 ਜਹਾਜ਼ ਦੇ ਗਲਾਸ ਕੌਕਪਿਟ ਦਾ ਸਿਮੂਲੇਟਰ ਪਹਿਲਾਂ ਹੀ ਮੌਜੂਦ ਹੈ।

 

ਨਵੇਂ ਮਿਊਜ਼ੀਅਮ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਵਾਬਾਜ਼ੀ ਖੇਤਰ ਵਿੱਚ ਸੂਬੇ ਦੇ ਇਤਿਹਾਸ ਨੂੰ ਜਾਨਣ ਵਿੱਚ ਮਦਦ ਮਿਲੇਗੀ

 

ਉਨ੍ਹਾਂ ਉਮੀਦ ਜਤਾਈ ਕਿ ਇਸ ਨਵੇਂ ਮਿਊਜ਼ੀਅਮ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਵਾਬਾਜ਼ੀ ਖੇਤਰ ਵਿੱਚ ਸੂਬੇ ਦੇ ਇਤਿਹਾਸ ਨੂੰ ਜਾਨਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਲੋਕ ਨਿਰਮਾਣ ਮਹਿਕਮੇ ਨੂੰ ਨਿਰਦੇਸ਼ ਦਿੱਤਾ ਕਿ ਇਸ ਸਮੁੱਚੇ ਪ੍ਰਾਜੈਕਟ ਦਾ ਕੰਮ ਸਮਾਂਬੱਧ ਢੰਗ ਨਾਲ ਸੁਚਾਰੂ ਤਰੀਕੇ ਰਾਹੀਂ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

 

 

ਇਹ ਵੀ ਪੜ੍ਹੋ: ਸਰਕਾਰ ਨੇ 5 ਮਹੀਨਿਆਂ ਦੌਰਾਨ ਇਤਿਹਾਸਕ ਫੈਸਲੇ ਲਏ : ਹਰਪਾਲ ਚੀਮਾ

ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਇਹ ਵੀ ਪੜ੍ਹੋ: 72,000 ਏਕੜ ਰਕਬੇ ਵਿੱਚ ਸਿੰਜਾਈ ਸਹੂਲਤਾਂ ਹੋਣਗੀਆਂ ਬਿਹਤਰ: ਡਾ. ਨਿੱਝਰ

ਸਾਡੇ ਨਾਲ ਜੁੜੋ :  Twitter Facebook youtube

SHARE