Punjab BJP Helpline Numbers ਯੂਕਰੇਨ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਭਾਜਪਾ ਪੰਜਾਬ ਵੱਲੋਂ ਹੈਲਪਲਾਈਨ ਨੰਬਰ ਜਾਰੀ

0
240
Punjab BJP Helpline Numbers

ਜਗਤਾਰ ਸਿੰਘ ਭੁੱਲਰ, ਚੰਡੀਗੜ੍ਹ :
Punjab BJP Helpline Numbers : ਯੂਕਰੇਨ ਅਤੇ ਰੂਸ ਵਿੱਚ ਛਿੜੀ ਜੰਗ ਦੌਰਾਨ ਉਥੇ ਫਸੇ ਭਾਰਤੀਆਂ ਬਾਰੇ ਜਾਣਕਾਰੀ ਦੇਣ ਲਈ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਿੱਥੇ ਪੂਰੇ ਭਾਰਤ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ, ਉਥੇ ਹੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਪੰਜ ਮੈਂਬਰੀ ਟੀਮ ਬਣਾਈ ਗਈ ਹੈ ਅਤੇ ਦੋ ਵਟਸਐਪ ਨੰਬਰ ਅਤੇ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ।

Punjab Government

ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਕਈ ਸਟੂਡੇੰਟ ਲੜਕੇ-ਲੜਕੀਆਂ ਅਤੇ ਹੋਰ ਲੋਕ ਸਿੱਖਿਆ ਅਤੇ ਰੁਜ਼ਗਾਰ ਲਈ ਯੂਕਰੇਨ ਗਏ ਹੋਏ ਹਨ, ਜੋ ਉਪਰੋਕਤ ਦੋਵਾਂ ਦੇਸ਼ਾਂ ਵਿਚਾਲੇ ਛਿੜੀ ਜੰਗ ਕਾਰਨ ਉੱਥੇ ਫਸ ਗਏ ਹਨ ।

ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਉਥੋਂ ਵਾਪਸ ਭਾਰਤ ਲਿਆਉਣ ਲਈ ਬਹੁਤ ਚਿੰਤਤ ਹਨ। ਪੰਜਾਬ ਦੇ ਲੋਕਾਂ ਦੀ ਇਸ ਚਿੰਤਾ ਦੇ ਮੱਦੇਨਜ਼ਰ ਰਖਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਪੰਜ ਮੈਂਬਰੀ ਟੀਮ ਬਣਾ ਕੇ ਤਿੰਨ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।

ਤਿੰਨ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ Punjab BJP Helpline Numbers

ਪੰਜ ਮੈਂਬਰੀ ਟੀਮ ‘ਚ ਅਨਿਲ ਸੱਚਰ, ਅਸ਼ਵਿਨ ਜੌਹਰ, ਅਵਿਨਾਸ਼ ਚੰਦਰ, ਦਮਨ ਬਾਜਵਾ ਅਤੇ ਗੁਰਦੀਪ ਸਿੰਘ ਗੋਸ਼ਾ ਨੂੰ ਨਿਯੁਕਤ ਕੀਤਾ ਗਿਆ ਹੈ ਅਤੇ ਵਟਸਐਪ ਨੰਬਰ 95177-75202 ਅਤੇ 95177-75203 ਅਤੇ ਕਾਲ ਕਰਨ ਲਈ 95177-75204 ਨੰਬਰ (24 ਘੰਟੇ) ਤੇ (ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤਕ) ਜਾਰੀ ਕੀਤੇ ਗਏ ਹਨ।

ਜੀਵਨ ਗੁਪਤਾ ਨੇ ਦੱਸਿਆ ਕਿ ਯੂਕਰੇਨ ਅਤੇ ਰੂਸ ਵਿੱਚ ਫਸੇ ਵਿਅਕਤੀ ਦੇ ਪਰਿਵਾਰਕ ਮੈਂਬਰ ਜਾਂ ਰਿਸ਼ਤੇਦਾਰ ਉਪਰੋਕਤ ਹੈਲਪਲਾਈਨ ਨੰਬਰ ‘ਤੇ ਕਾਲ ਕਰਕੇ ਜਾਂ ਵਟਸਐਪ ਰਾਹੀਂ ਫਸੇ ਵਿਅਕਤੀ ਬਾਰੇ ਜਾਣਕਾਰੀ ਦੇ ਸਕਦੇ ਹਨ। ਫਸੇ ਪੰਜਾਬੀਆਂ ਦੀ ਜਾਣਕਾਰੀ ਸਾਡੀ ਟੀਮ ਦੇ ਮੈਂਬਰਾਂ ਵੱਲੋਂ ਭਾਰਤ ਸਰਕਾਰ ਦੇ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸੁਰੱਖਿਅਤ ਵਾਪਸ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇੱਕੋ ਇੱਕ ਉਦੇਸ਼ ਸੇਵਾ ਅਤੇ ਸਮਰਪਣ ਹੈ ਅਤੇ ਇਸ ਤਹਿਤ ਭਾਜਪਾ ਤਤਪਰ ਰਹਿੰਦੀ ਹੈ।

Read More : Safe Repatriation of Punjabis Stranded in Ukraine ਮੁੱਖ ਸਕੱਤਰ ਵੱਲੋਂ ਯੂਕਰੇਨ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਦੇਸ਼ ਵਾਪਸੀ ਦੀ ਸਥਿਤੀ ਦਾ ਜਾਇਜ਼ਾ

Also Read : Punjab Government ਨੇ ਯੂਕਰੇਨ ਵਿੱਚ ਫਸੇ ਲੋਕਾਂ ਦੀ ਮਦਦ ਲਈ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ

Connect With Us : Twitter Facebook

SHARE