ਮੁੱਖ ਮੰਤਰੀ ਨੇ ਪੀਆਈਐਮਐਸ ਵਿੱਤੀ ਸੰਕਟ ਦੀ ਜਾਂਚ ਦੇ ਹੁਕਮ ਦਿੱਤੇ

0
220
Punjab Breaking News
Punjab Breaking News

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ

ਪੀਆਈਐਮਐਸ ਸੁਸਾਇਟੀ ਦੀ 37ਵੀਂ ਗਵਰਨਿੰਗ ਬਾਡੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਇੰਡੀਆ ਨਿਊਜ਼, ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋਆਬਾ ਖੇਤਰ ਦੀ ਪ੍ਰਮੁੱਖ ਸਿਹਤ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (PIMS) ਵਿਚ ਕਰ ਦਾਤਿਆਂ ਦੇ ਪੈਸੇ ਨੂੰ ਖੁਰਦ-ਬੁਰਦ ਕਰਨ ਦੇ ਨਾਲ-ਨਾਲ ਉਨ੍ਹਾਂ ਹੋਰ ਖਾਮੀਆਂ ਦਾ ਪਤਾ ਲਾਉਣ ਲਈ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ ਜੋ ਇਸ ਸੰਸਥਾ ਲਈ ਵਿੱਤੀ ਸੰਕਟ ਦਾ ਕਾਰਨ ਬਣੇ।

ਮੁੱਖ ਮੰਤਰੀ ਨੇ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੀਆਈਐਮਐਸ ਸੁਸਾਇਟੀ ਦੀ 37ਵੀਂ ਗਵਰਨਿੰਗ ਬਾਡੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਸ ਪ੍ਰਮੁੱਖ ਸੰਸਥਾ ਵਿੱਚ ਵਿੱਤੀ ਸੰਕਟ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰ ਹੱਥ ਉਤੇ ਹੱਥ ਧਰ ਕੇ ਨਹੀਂ ਬੈਠ ਸਕਦੀ।

ਛੇ ਸਾਲ ਬਾਅਦ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਪਿਛਲੇ ਛੇ ਸਾਲਾਂ ਵਿੱਚ ਗਵਰਨਿੰਗ ਬਾਡੀ ਦੀ ਇੱਕ ਵੀ ਮੀਟਿੰਗ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕਈ ਊਣਤਾਈਆਂ ਗੰਭੀਰ ਘੁਟਾਲਿਆਂ ਵੱਲ ਇਸ਼ਾਰਾ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਖਾਮੀਆਂ ਅਤੇ ਗਬ਼ਨ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜਾਂਚ ਨਿਰਪੱਖ, ਪਾਰਦਰਸ਼ੀ ਅਤੇ ਨਤੀਜਾਮੁਖੀ ਢੰਗ ਨਾਲ ਨਿਰਧਾਰਿਤ ਸਮੇਂ ਦੇ ਅੰਦਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸੰਕਟ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਗੜਬੜੀ ਲਈ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਉਨ੍ਹਾਂ ਸਾਰਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਕੀਤੀ ਜਾਵੇ ਜੋ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਿੱਚ ਜ਼ਿੰਮੇਵਾਰ ਹਨ, ਜਿਸ ਨਾਲ ਸੰਸਥਾ ਵਿੱਚ ਗੰਭੀਰ ਵਿੱਤੀ ਸੰਕਟ ਪੈਦਾ ਹੋਇਆ ਹੈ।

ਗਵਰਨਿੰਗ ਕੌਂਸਲ ਨੂੰ ਸਹਿਯੋਗ ਦਾ ਭਰੋਸਾ ਦਿੱਤਾ

ਮੁੱਖ ਮੰਤਰੀ ਨੇ ਇਸ ਸੰਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਗਵਰਨਿੰਗ ਕੌਂਸਲ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਉਨ੍ਹਾਂ ਦੀ ਸਰਕਾਰ ਦ੍ਰਿੜ ਵਚਨਬੱਧ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਸੁਸਾਇਟੀ ਦੇ ਮੈਂਬਰਾਂ ਨੂੰ ਲੋਕਾਂ ਦੇ ਭਲੇ ਵਾਸਤੇ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ।

ਇਹ ਵੀ ਪੜੋ : ਪੰਜਾਬ ਵਿੱਚ ਕਿਉਂ ਬੇਖ਼ੌਫ਼ ਹੋ ਰਹੇ ਗੈਂਗਸਟਰ ?

ਸਾਡੇ ਨਾਲ ਜੁੜੋ : Twitter Facebook youtube

SHARE