ਪਿੰਡ ਵਲੀਪੁਰ ‘ਚ ਕਰੀਬ 15 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ

0
190
Punjab Breaking News
Punjab Breaking News
  •  ਇਕੱਲੇ ਬਲਾਕ ਲੁਧਿਆਣਾ-2 ‘ਚ ਹੁਣ ਤੱਕ 210 ਏਕੜ ਜ਼ਮੀਨ ਛੁਡਵਾਈ ਗਈ

ਦਿਨੇਸ਼ ਮੌਦਗਿਲ, Ludhiana News : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬਲਾਕ ਲੁਧਿਆਣਾ-2 ਅਧੀਨ ਪਿੰਡ ਵਲੀਪੁਰ ਵਿਖੇ 14 ਏਕੜ 6 ਕਨਾਲ 2 ਮਰਲੇ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ। ਇਸ ਸਬੰਧੀ ਬਲਾਕ ਵਿਕਾਸ ਪੰਚਾਇਤ ਅਫਸਰ (BDPO) ਗੁਰਪ੍ਰੀਤ ਸਿੰਘ ਮਾਂਗਟ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਲਕਾ ਸਾਹਨੇਵਾਲ ਵਿਧਾਇਕ ਹਰਦੀਪ ਸਿੰਘ ਮੂੰਡੀਆਂ, ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ, ਡੀਡੀਪੀਓ ਸੰਜੀਵ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਲੁਧਿਆਣਾ-2 ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ 14 ਏਕੜ 6 ਕਨਾਲ 2 ਮਰਲੇ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ।

ਜ਼ਿਲ੍ਹੇ ਵਿੱਚ 754 ਏਕੜ ਪੰਚਾਇਤੀ ਜ਼ਮੀਨ ਕਬਜ਼ਾ ਮੁਕਤ ਕਰਵਾਈ

ਜ਼ਿਕਰਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ਵਿੱਚ 754 ਏਕੜ ਪੰਚਾਇਤੀ ਜ਼ਮੀਨ ਕਬਜ਼ਾ ਮੁਕਤ ਕਰਵਾਈ ਜਾ ਚੁੱਕੀ ਹੈ। ਜਿਸ ਵਿੱਚੋਂ ਇਕੱਲੇ ਬਲਾਕ ਲੁਧਿਆਣਾ-2 ਵੱਲੋਂ ਅੱਜ ਤੱਕ 210 ਏਕੜ ਜ਼ਮੀਨ ਛੁਡਵਾਈ ਜਾ ਚੁੱਕੀ ਹੈ। ਮਾਂਗਟ ਨੇ ਅੱਗੇ ਦੱਸਿਆ ਕਿ ਇਹ ਪੰਚਾਇਤੀ ਜ਼ਮੀਨ ਨਾਇਬ ਤਹਿਸੀਲਦਾਰ ਕੂਮ ਕਲਾਂ ਜਗਦੀਪ ਇੰਦਰ ਸਿੰਘ ਸੋਢੀ, ਐਸਐਚਓ ਥਾਣਾ ਮੇਹਰਬਾਨ ਜਗਦੀਪ ਸਿੰਘ ਗਿੱਲ, ਕਾਨੂੰਗੋ ਗੁਰਮੇਲ ਸਿੰਘ, ਪੰਚਾਇਤ ਸਕੱਤਰ ਹਰਪਾਲ ਸਿੰਘ, ਪੰਚਾਇਤ ਪਟਵਾਰੀ ਬਲਜਿੰਦਰ ਸਿੰਘ ਬਾਜਵਾ, ਸਰਪੰਚ ਪ੍ਰਵੀਨ ਕੁਮਾਰੀ ਦੇ ਨਾਲ ਸਮੂਹ ਗ੍ਰਾਮ ਪੰਚਾਇਤ ਪਿੰਡ ਵਲੀਪੁਰ, ਸੁਪਰਡੰਟ ਬਲਾਕ ਲੁਧਿਆਣਾ-2 ਸਰਬਜੀਤ ਸਿੰਘ, ਡੀਡੀਪੀਓ ਦੇ ਰੀਡਰ ਨਰਿੰਦਰ ਸਹਿਗਲ ਦੇ ਸਹਿਯੋਗ ਨਾਲ ਕਬਜ਼ਾ ਮੁਕਤ ਕਰਵਾਈ ਗਈ ਹੈ।

ਜ਼ਿਲ੍ਹਾ ਵਿਕਾਸ ਪੰਚਾਇਤ ਅਫਸਰ (ਡੀ.ਡੀ.ਪੀ.ਓ) ਸੰਜੀਵ ਕੁਮਾਰ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਭੌ-ਮਾਫੀਆ, ਰੇਤ ਮਾਫੀਆ, ਮਾਈਨਿੰਗ ਮਾਫੀਆ, ਟ੍ਰਾਂਸਪੋਰਟ ਮਾਫੀਆ ਤੋਂ ਨਿਜ਼ਾਤ ਦਿਵਾਉਣ ਲਈ ਵਚਨਬੱਧ ਹੈ।

ਇਹ ਵੀ ਪੜੋ : ਮਾਨਸੂਨ 1 ਜੁਲਾਈ ਦੇ ਆਸਪਾਸ ਪੰਜਾਬ ‘ਚ ਪਹੁੰਚਣ ਦੀ ਸੰਭਾਵਨਾ

ਸਾਡੇ ਨਾਲ ਜੁੜੋ : Twitter Facebook youtube

SHARE