ਬੈਕਫੁੱਟ ‘ਤੇ ਆਈ ‘ਆਪ’ ਸਰਕਾਰ ਨੇ ਪੁਲਸ ਵਿਭਾਗ ‘ਚ ਵੱਡੇ ਫੇਰਬਦਲ ਕੀਤੇ
ਇੰਡੀਆ ਨਿਊਜ਼, ਚੰਡੀਗੜ੍ਹ। ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਕਾਨੂੰਨ ਵਿਵਸਥਾ ਦੇ ਮਾਮਲੇ ਨੂੰ ਲੈ ਕੇ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਰਕਾਰ ਦੀਆਂ ਮੁਸੀਬਤਾਂ ਉਦੋਂ ਵੱਧ ਗਈਆਂ ਜਦੋਂ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਕੀਤੇ ਜਾਣ ਤੋਂ ਅਗਲੇ ਹੀ ਦਿਨ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ। ਇਸ ਤੋਂ ਬਾਅਦ ਵਿਰੋਧੀ ਧਿਰ ਨੇ ਪੰਜਾਬ ਸਰਕਾਰ ਨੂੰ ਘੇਰ ਲਿਆ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਅਕਾਲੀ ਦਲ ਅਤੇ ਭਾਜਪਾ ਵੱਲੋਂ ਵੀ ਇਸ ਘਟਨਾ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੰਦਿਆਂ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਗਈ ਸੀ।
ਵਰਿੰਦਰ ਕੁਮਾਰ ਪੰਜਾਬ ਵਿਜੀਲੈਂਸ ਬਿਊਰੋ ਚੀਫ਼ ਡਾਇਰੈਕਟਰ ਨਿਯੁਕਤ
ਇਸ ਕਰਕੇ ਪੰਜਾਬ ਸਰਕਾਰ ਨੇ ਵੱਡੇ ਫੇਰਬਦਲ ਕਰਦੇ ਹੋਏ ਪੰਜਾਬ ਸਰਕਾਰ ਨੇ ਏਡੀਜੀਪੀ ਲਾਅ ਐਂਡ ਆਰਡਰ ਦੀ ਕਮਾਨ ਆਈਪੀਐਸ ਅਧਿਕਾਰੀ ਈਸ਼ਵਰ ਸਿੰਘ ਨੂੰ ਸੌਂਪ ਦਿੱਤੀ ਹੈ। ਇਹ ਉਹਦਾ ਪਿੱਛਲੇ ਕੁੱਝ ਦਿਨਾਂ ਤੋਂ ਖਾਲੀ ਪਿਆ ਸੀ l ਇਸ ਤੋਂ ਪਹਿਲਾਂ ਈਸ਼ਵਰ ਸਿੰਘ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਸਨ। ਈਸ਼ਵਰ ਸਿੰਘ ਹੁਣ ਏਡੀਜੀਪੀ ਲਾਅ ਐਂਡ ਆਰਡਰ ਹੋਣਗੇ। ਇਸ ਤਰ੍ਹਾਂ ਪੰਜਾਬ ਵਿਜੀਲੈਂਸ ਨੂੰ ਨਵਾਂ ਮੁਖੀ ਮਿਲ ਗਿਆ ਹੈ। ਪੰਜਾਬ ਸਰਕਾਰ ਨੇ 1993 ਬੈਚ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਰਿੰਦਰ ਕੁਮਾਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਚੀਫ਼ ਡਾਇਰੈਕਟਰ ਨਿਯੁਕਤ ਕੀਤਾ ਹੈ।
ਐਸਆਈਟੀ ਨੂੰ ਮਾਨਸਾ ਵਿੱਚ ਡੇਰੇ ਲਾਉਣ ਦੇ ਨਿਰਦੇਸ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਵੀਕੇ ਭਾਵਰਾ ਦੇ ਨਿਰਦੇਸ਼ਾਂ ‘ਤੇ ਆਈਜੀ (ਬਠਿੰਡਾ ਰੇਂਜ) ਪ੍ਰਦੀਪ ਯਾਦਵ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਪ੍ਰਭਾਵਸ਼ਾਲੀ ਜਾਂਚ ਲਈ ਤਿੰਨ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਹੈ। ਐਸਆਈਟੀ ਵਿੱਚ ਮਾਨਸਾ ਦੇ ਐਸਪੀ ਇਨਵੈਸਟੀਗੇਸ਼ਨ ਧਰਮਵੀਰ ਸਿੰਘ, ਬਠਿੰਡਾ ਦੇ ਡੀਐਸਪੀ ਇਨਵੈਸਟੀਗੇਸ਼ਨ ਵਿਸ਼ਵਜੀਤ ਸਿੰਘ ਅਤੇ ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਥਵੀਪਾਲ ਸਿੰਘ ਸ਼ਾਮਲ ਹਨ। ਡੀਜੀਪੀ ਨੇ ਆਈਜੀ ਬਠਿੰਡਾ ਰੇਂਜ ਪ੍ਰਦੀਪ ਯਾਦਵ, ਐਸਐਸਪੀ ਮਾਨਸਾ ਗੌਰਵ ਤੂਰਾ ਅਤੇ ਐਸਐਸਪੀ ਬਠਿੰਡਾ ਜੇ ਐਲਨਚੇਜੀਅਨ ਨੂੰ ਮਾਨਸਾ ਵਿੱਚ ਡੇਰੇ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਏਡੀਜੀਪੀ (ਲਾਅ ਐਂਡ ਆਰਡਰ) ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਫੜਨ ਲਈ ਲੋੜੀਂਦੇ ਬਲ ਮੁਹੱਈਆ ਕਰਵਾਉਣਗੇ।
ਇਹ ਵੀ ਪੜੋ : ਸ਼ੁਭਦੀਪ ਸਿੰਘ ਸਿੱਧੂ ਤੋਂ ਸਿੱਧੂ ਮੂਸੇਵਾਲਾ ਤੱਕ ਦਾ ਸਫ਼ਰ
ਇਹ ਵੀ ਪੜੋ : ਸਿੱਧੂ ਮੂਸੇਵਾਲਾ ਦੀ ਮੰਗੇਤਰ ਅੰਤਿਮ ਦਰਸ਼ਨਾਂ ਲਈ ਪਹੁੰਚੀ
ਇਹ ਵੀ ਪੜੋ : ਜਾਣੋ ਕਿੱਥੇ ਰਚੀ ਗਈ ਸਿੱਧੂ ਦੇ ਕੱਤਲ ਦੀ ਸਾਜ਼ਿਸ਼
ਸਾਡੇ ਨਾਲ ਜੁੜੋ : Twitter Facebook youtube