ਦਿਨੇਸ਼ ਮੌਦਗਿਲ, Punjab News (Punjab Cabinet expansion tomorrow) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਸੋਮਵਾਰ ਨੂੰ ਹੋ ਸਕਦਾ ਹੈ। ਇਸ ਮੰਤਰੀ ਮੰਡਲ ਦੇ ਵਿਸਥਾਰ ਵਿੱਚ 5 ਤੋਂ 6 ਨਵੇਂ ਮੰਤਰੀ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ, ਜਦੋਂ ਕਿ ਇਸ ਤੋਂ ਪਹਿਲਾਂ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਸਮੇਤ 10 ਮੰਤਰੀ ਸਨ ਪਰ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੁੱਖ ਮੰਤਰੀ ਨੇ ਬਰਖਾਸਤ ਕਰ ਦਿੱਤਾ ਸੀ।
ਮੰਤਰੀ ਮੰਡਲ ਵਿੱਚ ਕੁੱਲ 9 ਮੰਤਰੀ ਹਨ
ਇਸ ਤਰ੍ਹਾਂ ਹੁਣ ਇਸ ਮੰਤਰੀ ਮੰਡਲ ਵਿੱਚ ਕੁੱਲ 9 ਮੰਤਰੀ ਹਨ ਅਤੇ ਸੋਮਵਾਰ ਨੂੰ 5 ਤੋਂ 6 ਨਵੇਂ ਮੰਤਰੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾ ਸਕਦੇ ਹਨ। ਇਸ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਇੱਕ ਮੰਤਰੀ ਨੂੰ ਵੀ ਸ਼ਾਮਲ ਕੀਤਾ ਜਾ ਸਕਦਾ ਹੈ। ਜਿਸ ਲਈ ਜਗਰਾਉਂ ਤੋਂ ਦੂਜੀ ਵਾਰ ਵਿਧਾਇਕ ਬਣੀ ਸਰਬਜੀਤ ਕੌਰ ਮਾਣੂੰਕੇ ਦਾ ਨਾਂ ਸਭ ਤੋਂ ਅੱਗੇ ਹੈ। ਇਸ ਤੋਂ ਇਲਾਵਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਮੰਤਰੀ ਬਣਾਇਆ ਜਾਣਾ ਲਗਭਗ ਤੈਅ ਹੈ। ਨਵੇਂ ਨਿਯੁਕਤ ਕੀਤੇ ਗਏ ਮੰਤਰੀਆਂ ਵਿੱਚ ਪ੍ਰਿੰਸੀਪਲ ਬੁੱਧਰਾਮ, ਬਲਜਿੰਦਰ ਕੌਰ, ਨੀਨਾ ਮਿੱਤਲ, ਅਨਮੋਲ ਗਗਨ ਮਾਨ, ਇੰਦਰਬੀਰ ਸਿੰਘ, ਅਜੀਤਪਾਲ ਕੋਲੀ ਕੋਹਲੀ ਦੇ ਨਾਵਾਂ ਦੀ ਚਰਚਾ ਚੱਲ ਰਹੀ ਹੈ।
ਇਨ੍ਹਾਂ ਨੇਤਾਵਾਂ ਦੇ ਨਾਂ ਸਬ ਤੋਂ ਅੱਗੇ
ਸਰਬਜੀਤ ਕੌਰ ਮਾਣੂੰਕੇ, ਅਮਨ ਅਰੋੜਾ ਅਤੇ ਪ੍ਰਿੰਸੀਪਲ ਬੁੱਧਰਾਮ ਦੇ ਨਾਂ ਸਭ ਤੋਂ ਅੱਗੇ ਹਨ। ਇਨ੍ਹਾਂ ‘ਚੋਂ ਕਿਸ ਨੂੰ ਮੰਤਰੀ ਮੰਡਲ ‘ਚ ਸ਼ਾਮਲ ਕੀਤਾ ਜਾਵੇਗਾ, ਇਹ ਸੋਮਵਾਰ ਨੂੰ ਸਪੱਸ਼ਟ ਤੌਰ ‘ਤੇ ਪਤਾ ਲੱਗ ਜਾਵੇਗਾ। ਸੂਤਰਾਂ ਮੁਤਾਬਕ ਸੋਮਵਾਰ ਸ਼ਾਮ ਨੂੰ ਇਸ ਦੇ ਲਈ ਪ੍ਰੋਗਰਾਮ ਵੀ ਰੱਖਿਆ ਗਿਆ ਹੈ। ਨਵੇਂ ਨਿਯੁਕਤ ਮੰਤਰੀਆਂ ਨੂੰ ਉਨ੍ਹਾਂ ਵਿਭਾਗਾਂ ਵਿੱਚੋਂ ਵਿਭਾਗ ਦਿੱਤੇ ਜਾਣਗੇ ਜੋ ਮੁੱਖ ਮੰਤਰੀ ਭਗਵੰਤ ਮਾਨ ਕੋਲ ਹਨ। ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਕੁੱਲ 28 ਵਿਭਾਗਾਂ ਦੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ: ਕੀ ਅਕਾਲੀ ਦਲ ਬਾਦਲ ਤੇ ਬੀਜੇਪੀ ‘ਚ ਮੁੜ ਹੋਵੇਗਾ ਗਠਜੋੜ?
ਇਹ ਵੀ ਪੜ੍ਹੋ: 16 ਕਿਲੋ ਹੈਰੋਇਨ ਬਰਾਮਦ, 4 ਤਸਕਰ ਗਿਰਫ਼ਤਾਰ
ਸਾਡੇ ਨਾਲ ਜੁੜੋ : Twitter Facebook youtube