ਇਸ ਵਾਰ ਪੰਜਾਬ ਦਾ ਬਜਟ ਹੋਵੇਗਾ ਪੇਪਰ ਰਹਿਤ: ਮਾਨ

0
170
Punjab CM Breaking News
Punjab CM Breaking News

ਦਿਨੇਸ਼ ਮੌਦਗਿਲ, ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਪੇਪਰ ਰਹਿਤ ਹੋਵੇਗਾ, ਤਾਂ ਜੋ ਸਰਕਾਰੀ ਖਜ਼ਾਨੇ ‘ਤੇ ਪਏ ਬੋਝ ਨੂੰ ਘੱਟ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਮਾਨ ਸਰਕਾਰੀ ਖ਼ਜ਼ਾਨੇ ਦਾ ਬੋਝ ਘਟਾਉਣ ਲਈ ਵਿਧਾਇਕਾਂ ਦੀਆਂ ਪੈਨਸ਼ਨਾਂ ਵਿੱਚ ਕਟੌਤੀ ਕਰ ਚੁੱਕੇ ਹਨ।

ਮੁੱਖ ਮੰਤਰੀ ਮਾਨ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਪੰਜਾਬੀਆਂ ਦੇ ਨਾਮ ਇੱਕ ਖੁਸ਼ਖਬਰੀ ਹੈ। ਮੇਰੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਪੇਪਰ ਰਹਿਤ ਹੋਵੇਗਾ, ਜਿਸ ਨਾਲ ਖਜ਼ਾਨੇ ਦੇ ਕਰੀਬ 21 ਲੱਖ ਰੁਪਏ ਦੀ ਬਚਤ ਹੋਵੇਗੀ।

ਪਾਣੀ ਨੂੰ ਬਚਾਉਣ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਸੀ। ਇਸ ਵਿੱਚ ਸਰਕਾਰ ਨੂੰ ਮਿਲ ਰਹੀ ਸਫਲਤਾ ਦੇ ਮੱਦੇਨਜ਼ਰ ਅੱਜ ਸਰਕਾਰ ਨੇ ਇੱਕ ਪੋਰਟਲ ਵੀ ਲਾਂਚ ਕੀਤਾ ਹੈ।

ਮੁੱਖ ਮੰਤਰੀ ਮਾਨ ਨੇ ਇਸ ਬਾਰੇ ਆਪਣੇ ਟਵੀਟ ‘ਤੇ ਲਿਖਿਆ ਕਿ ਸਾਨੂੰ ਖੁਸ਼ੀ ਹੈ ਕਿ ਪੰਜਾਬ ਦੇ ਪਾਣੀ ਨੂੰ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ… ਅੱਜ ਇੱਕ ਪੋਰਟਲ ਲਾਂਚ ਕੀਤਾ ਗਿਆ। ਜਿੱਥੇ ਕਿਸਾਨ ਆਪਣਾ ਨਾਮ ਅਤੇ ਜਾਣਕਾਰੀ ਭਰ ਕੇ ਸਰਕਾਰੀ ਸਕੀਮ ਦਾ ਲਾਭ ਲੈ ਸਕਦੇ ਹਨ।

ਇਹ ਵੀ ਪੜੋ : ਮੈਂ ਭਗਤ ਸਿੰਘ ਦੇ ਪਿੰਡ ਵਿੱਚ ਸਹੁੰ ਚੁੱਕੀ ਹੈ ਅਤੇ ਉਨ੍ਹਾਂ ਦੇ ਸੁਪਨੇ ਪੂਰੇ ਹੋਣਗੇ : ਭਗਵੰਤ ਮਾਨ

ਸਾਡੇ ਨਾਲ ਜੁੜੋ : Twitter Facebook youtube

SHARE