Punjab CM made a big announcement ਲੁਧਿਆਣਾ ਵਿਖੇ ਆਧੁਨਿਕ ਟਰੌਮਾ ਸੈਂਟਰ ਬਣੇਗਾ

0
240
Punjab CM made a big announcement

Punjab CM made a big announcement

ਇੰਡੀਆ ਨਿਊਜ਼, ਲੁਧਿਆਣਾ:

Punjab CM made a big announcement ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀਆਰ ਅੰਬੇਦਕਰ ਦੇ ਨਾਂ ‘ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ ਕੀਤਾ ਹੈ। ਇੱਥੇ ਅੰਬੇਡਕਰ ਭਵਨ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵੱਕਾਰੀ ਅੰਬੇਡਕਰ ਭਵਨ ਵਿਖੇ ਚੱਲ ਰਹੇ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਨਗਰ ਨਿਗਮ ਲੁਧਿਆਣਾ ਨੂੰ 4.14 ਕਰੋੜ ਰੁਪਏ ਦਾ ਚੈੱਕ ਸੌਂਪਿਆ।

ਸੈਂਟਰ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ (Punjab CM made a big announcement)

ਮੁੱਖ ਮੰਤਰੀ ਨੇ ਕਿਹਾ ਕਿ ਇਹ ਟਰੌਮਾ ਸੈਂਟਰ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ ਅਤੇ ਇਹ ਸੈਂਟਰ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਬੇਡਕਰ ਭਵਨ ‘ਤੇ ਹੁਣ ਤੱਕ 10 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਜਿਸ ਵਿੱਚੋਂ 4 ਕਰੋੜ ਰੁਪਏ ਗਲਾਡਾ ਵੱਲੋਂ, 1.65 ਕਰੋੜ ਰੁਪਏ ਲੁਧਿਆਣਾ ਇੰਪਰੂਵਮੈਂਟ ਟਰੱਸਟ ਵੱਲੋਂ ਅਤੇ ਬਾਕੀ ਨਗਰ ਨਿਗਮ ਲੁਧਿਆਣਾ ਵੱਲੋਂ ਖਰਚ ਕੀਤੇ ਗਏ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਵਾਹਨਾਂ ਲਈ ਬੇਸਮੈਂਟ ਪਾਰਕਿੰਗ ਸਮੇਤ 500 ਲੋਕਾਂ ਦੀ ਸਮਰੱਥਾ ਵਾਲਾ ਗਰਾਊਂਡ ਫਲੋਰ ਹਾਲ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ। ਉਹਨਾਂ ਅੱਗੇ ਕਿਹਾ ਕਿ ਇਨਡੋਰ ਦੀ ਪਹਿਲੀ ਮੰਜ਼ਿਲ ਦੀ ਉਸਾਰੀ ਦਾ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਅਤੇ ਇਹ ਅਤਿ ਆਧੁਨਿਕ ਹਾਲ ਪੂਰੀ ਤਰ੍ਹਾਂ ਸਾਊਂਡ ਪਰੂਫ ਹੋਵੇਗਾ।

ਬਾਬਾ ਸਾਹਿਬ ਦੇ ਸਿਧਾਂਤਾਂ ਦੀ ਪਾਲਣਾ ਦਾ ਸੱਦਾ (Punjab CM made a big announcement)

ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਸਮਾਨਤਾ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਕੇ ਇੱਕ ਆਦਰਸ਼ ਸਮਾਜ ਸਿਰਜਣ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਡਾ. ਅੰਬੇਡਕਰ ਨੂੰ ਇੱਕ ਮਹਾਨ ਵਿਦਵਾਨ, ਨਿਆਂ ਸ਼ਾਸਤਰੀ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਇੱਕ ਰਾਜਨੇਤਾ ਦੱਸਦਿਆਂ ਉਹਨਾਂ ਕਿਹਾ ਕਿ ਡਾ. ਅੰਬੇਡਕਰ ਸਮੁੱਚੇ ਵਿਸ਼ਵ ਇਤਿਹਾਸ ਵਿੱਚ ਸਭ ਤੋਂ ਉੱਚੀਆਂ ਸ਼ਖ਼ਸੀਅਤਾਂ ਵਿੱਚੋਂ ਇੱਕ ਸਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਵੇਂ ਡਾ. ਅੰਬੇਡਕਰ ਇੱਕ ਨਿਮਾਣੇ ਪਰਿਵਾਰ ਨਾਲ ਸਬੰਧਤ ਸਨ ਪਰ ਸਮਾਜ ਪ੍ਰਤੀ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵ ਆਗੂਆ ਦੀ ਲੀਗ ਵਿੱਚ ਖੜ੍ਹਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ: Good news for Punjab employees ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਹੋਣਗੀਆਂ

Connect With Us : Twitter Facebook

SHARE