ਦਿਨੇਸ਼ ਮੌਦਗਿਲ, ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਹੀ ਸਰਕਾਰ ਦੇ ਕੈਬਨਿਟ ਮੰਤਰੀ ‘ਤੇ ਕਾਰਵਾਈ ਕਰਦਿਆਂ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਕੈਬਨਿਟ ‘ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਦੇ ਹੁਕਮ ਵੀ ਦਿੱਤੇ। ਮੁੱਖ ਮੰਤਰੀ ਮਾਨ ਦੇ ਇਸ ਫੈਸਲੇ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਇਹ ਖਬਰ ਸੁਣਦਿਆਂ ਹੀ ਬਜ਼ਾਰਾਂ ਵਿੱਚ ਚਰਚਾ ਸ਼ੁਰੂ ਹੋ ਗਈ ਅਤੇ ਲੋਕਾਂ ਨੇ ਮੁੱਖ ਮੰਤਰੀ ਦੇ ਇਸ ਫੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ। ਲੋਕਾਂ ਵਿੱਚ ਇੱਕ ਖਾਸ ਗੱਲ ਦੀ ਚਰਚਾ ਹੋ ਰਹੀ ਸੀ ਕਿ ਹੁਣ ਭ੍ਰਿਸ਼ਟ ਅਧਿਕਾਰੀਆਂ, ਮੰਤਰੀਆਂ ਅਤੇ ਨੇਤਾਵਾਂ ਦੀ ਵੀ ਕੋਈ ਖੈਰ ਨਹੀਂ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਇਸੇ ਵਾਇਰਲ ਹੋਈ ਵੀਡੀਓ ਵਿੱਚ ਉਨ੍ਹਾਂ ਕਿਹਾ ਹੈ ਕਿ ਮੈਂ ਸਾਰੇ ਅਧਿਕਾਰੀਆਂ, ਸਿਆਸੀ ਲੋਕਾਂ ਅਤੇ ਪ੍ਰਭਾਵਸ਼ਾਲੀ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ, ਚਾਹੇ ਉਹ ਆਪਣੇ ਹੋਣ ਜਾਂ ਬੇਗਾਨੇ, ਮੈਂ ਇੱਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗਾ। ਉਨ੍ਹਾਂ ਕਿਹਾ ਕਿ ਮੈਂ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਜਨਮਸਥਲੀ ਵਿੱਚ ਸਹੁੰ ਚੁੱਕੀ ਹੈ ਅਤੇ ਉਨ੍ਹਾਂ ਦੇ ਸੁਪਨੇ ਪੂਰੇ ਹੋਣਗੇ।
ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਇਆ ਜਾਵੇਗਾ
ਮਾਨ ਨੇ ਕਿਹਾ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਵਰਗੇ ਭਾਰਤ ਮਾਤਾ ਦੇ ਪੁੱਤਰ ਹੋਣ ਅਤੇ ਮੇਰੇ ਵਰਗੇ ਹਜ਼ਾਰਾਂ ਸਿਪਾਹੀ ਉਨ੍ਹਾਂ ਦੇ ਨਾਲ ਰਹਿਣ ਤਾਂ ਦੇਸ਼ ਬਦਲ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਇਤਿਹਾਸ ਵਿੱਚ ਅਜਿਹਾ ਦੂਜੀ ਵਾਰ ਹੋਇਆ ਹੈ। ਜਦੋਂ ਮੁੱਖ ਮੰਤਰੀ ਨੇ ਆਪਣੀ ਹੀ ਸਰਕਾਰ ਦੇ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਹੈ। ਇਸ ਤੋਂ ਪਹਿਲਾਂ 2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਫੂਡ ਸਪਲਾਈ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਸੀ। ਜਿਸ ਨੂੰ ਇਕ ਆਡੀਓ ਫੋਨ ‘ਤੇ ਪੈਸੇ ਦੀ ਮੰਗ ਕਰਨ ‘ਤੇ ਬਰਖਾਸਤ ਕਰ ਦਿੱਤਾ ਗਿਆ ਸੀ ਅਤੇ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਗਿਆ ਸੀ।
ਮੈਂ ਕੇਜਰੀਵਾਲ ਨੂੰ ਵਾਅਦਾ ਕੀਤਾ ਸੀ : ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਜਦੋਂ ਮੈਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦਾ ਐਲਾਨ ਕੀਤਾ ਜਾਣਾ ਸੀ ਤਾਂ ਉਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੈਨੂੰ ਕਿਹਾ ਸੀ ਕਿ ਮੈਂ ਇੱਕ ਰੁਪਏ ਦਾ ਵੀ ਝੂਠਾ ਜਾਂ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕਰਾਂਗਾ। ਇਸ ‘ਤੇ ਮੈਂ ਉਨ੍ਹਾਂ ਨੂੰ ਵਾਅਦਾ ਵੀ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਲਈ ਮੈਂ 1 ਰੁਪਏ ਦੀ ਦੁਰਵਰਤੋਂ ਵੀ ਬਰਦਾਸ਼ਤ ਨਹੀਂ ਕਰਾਂਗਾ।
ਮੈਨੂੰ ਤੁਹਾਡੇ ‘ਤੇ ਮਾਣ ਹੈ ਭਗਵੰਤ: ਕੇਜਰੀਵਾਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਕਾਰਵਾਈ ਦੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸ਼ਲਾਘਾ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਆਪਣੀ ਹੀ ਸਰਕਾਰ ਦੇ ਇਕ ਮੰਤਰੀ ਖਿਲਾਫ ਕਾਰਵਾਈ ਕਰਨ ‘ਤੇ ਮੈਨੂੰ ਭਗਵੰਤ ਮਾਨ ਤੇ ਫ਼ਕਰ ਮਹਿਸੂਸ ਹੋ ਰਿਹਾ ਹੈ। ਮਾਨ ਦੇ ਇਸ ਫੈਸਲੇ ਕਾਰਨ ਅੱਜ ਪੂਰਾ ਦੇਸ਼ ਆਮ ਆਦਮੀ ਪਾਰਟੀ ‘ਤੇ ਮਾਣ ਮਹਿਸੂਸ ਕਰ ਰਿਹਾ ਹੈ।
ਇਹ ਵੀ ਪੜੋ : ਪੰਜਾਬ ਦਾ ਸਿਹਤ ਮੰਤਰੀ ਗ੍ਰਿਫਤਾਰ, ਸੀ ਐਮ ਨੇ ਮੰਤਰੀ ਮੰਡਲ ‘ਚੋਂ ਕੀਤਾ ਸੀ ਬਰਖਾਸਤ
ਸਾਡੇ ਨਾਲ ਜੁੜੋ : Twitter Facebook youtube