Punjab CM Statement On Arvind Kejriwal ਕੇਜਰੀਵਾਲ ਅਤੇ ਉਸ ਦੀ ਜੁੰਡਲੀ ਦਾ ਇਕੋ ਮਨੋਰਥ ਪੰਜਾਬ ਨੂੰ ਲੁੱਟਣਾ

0
216
Punjab CM Statement On Arvind Kejriwal
Punjab CM Statement On Arvind Kejriwal
ਇੰਡੀਆ ਨਿਊਜ਼, ਹੁਸਿਆਰਪੁਰ:
Punjab CM Statement On Arvind Kejriwal ਆਮ ਆਦਮੀ ਪਾਰਟੀ (ਆਪ) ਨੂੰ ਈਸਟ ਇੰਡੀਆ ਕੰਪਨੀ ਦਾ ਅਜੋਕਾ ਰੂਪ ਕਰਾਰ ਦਿੰਦਿਆਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਨਾਂ ਦਾ ਇਕੋ-ਇਕ ਮਨੋਰਥ ਪੰਜਾਬ ਸੂਬੇ ਦੀ ਸਰਮਾਇਆ ਲੁੱਟਣਾ ਹੈ।
ਸਥਾਨਕ ਰੌਸ਼ਨ ਗਰਾਊਂਡ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੀਆਂ ਨਜਰਾਂ ਕੇਵਲ ਪੰਜਾਬ ਦਾ ਖ਼ਜਾਨਾ ਲੁੱਟਣ ’ਤੇ ਹਨ ਜਿਸ ਕਰਕੇ ਉਹ ਲੋਕਾਂ ਨੂੰ ਸਬਜ਼ਬਾਗ਼ ਦਿਖਾ ਰਹੇ ਹਨ। ਉਨਾਂ ਕੇਜਰੀਵਾਲ ਉੱਤੇ ਵਰਜਦਿਆਂ ਕਿਹਾ ਕਿ ਪੰਜਾਬੀਆਂ ਅੱਗੇ ਝੂਠ ਦਰ ਝੂਠ ਬੋਲਣ ਤੋਂ ਪਹਿਲਾਂ ਉਨਾਂ ਨੂੰ ਪੰਜਾਬ ਸਰਕਾਰ ਦੀ ਤਰਜ ’ਤੇ ਦਿੱਲੀ ਵਾਸੀਆਂ ਨੂੰ ਸਸਤੀ ਬਿਜਲੀ ਅਤੇ ਸਸਤਾ ਪੈਟਰੋਲ ਦੇਣ ਦੀ ਹਿੰਮਤ ਦਿਖਾਉਣੀ ਚਾਹੀਦੀ ਹੈ।

ਕੇਜਰੀਵਾਲ ਝੂਠੇ ਪ੍ਰਚਾਰ ਕਰ ਰਿਹਾ (Punjab CM Statement On Arvind Kejriwal)

ਕੇਜਰੀਵਾਲ ਨੂੰ ਕੂੜ ਪ੍ਰਚਾਰ ਕਰਨ ਤੋਂ ਵਰਜਦਿਆਂ ਮੁੱਖ ਮੰਤਰੀ ਪੰਜਾਬ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੱਤਾ ਹਥਿਆਉਣ ਲਈ ਕੀਤੇ ਜਾ ਰਹੇ ਝੂਠੇ ਤੇ ਗੁੰਮਰਾਹਕੁੰਨ ਪ੍ਰਚਾਰ ਤੋਂ ਚੌਕਸ ਰਹਿਣ। ਉਨਾਂ ਕਿਹਾ ਕਿ ਲੋਕਾਂ ਨੂੰ ਭਰਮਾਉਣ ਲਈ ਕੇਜਰੀਵਾਲ ਇਕ ਰਾਜ ਤੋਂ ਦੂਜੇ ਰਾਜ ਵਿੱਚ ਵੱਖੋ ਵੱਖ ਲੁਭਾਉਣੇ ਵਾਅਦੇ ਕਰ ਰਿਹਾ ਹੈ। ਇਸ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਕੇਜਰੀਵਾਲ ਵਲੋਂ ਹਰ ਮਹੀਨੇ ਹਰ ਮਹਿਲਾ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਹੈ ਅਤੇ ਇਸੇ ਤਰਾਂ ਉਸ ਵਲੋਂ ਗੋਆ ਵਿਖੇ 5000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਹੈ ਜਦਕਿ ਦਿੱਲੀ ਦੀਆਂ ਮਹਿਲਾਵਾਂ ਨੂੰ ਕੁਝ ਵੀ ਨਹੀਂ ਦਿੱਤਾ ਜਾ ਰਿਹਾ ਹੈ।

ਪੰਜਾਬ ਵਿੱਚ ਇਕ ਕ੍ਰਾਂਤਕਾਰੀ ਬਦਲਾਅ ਨਜ਼ਰ ਆ ਰਿਹਾ (Punjab CM Statement On Arvind Kejriwal)

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਇਕ ਕ੍ਰਾਂਤਕਾਰੀ ਬਦਲਾਅ ਨਜ਼ਰ ਆ ਰਿਹਾ ਹੈ ਜਦੋਂ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸ਼ਾਹੀ ਜਾਂ ਅਸਰ ਰਸੂਖ ਵਾਲੇ ਵਿਅਕਤੀ ਦੀ ਬਜਾਏ ਉਹਨਾਂ ਵਰਗੇ ਆਮ ਆਦਮੀ ਨੂੰ ਸੱਤਾ ਸੌਂਪੀ ਗਈ ਹੈ। ਉਨਾਂ ਕਿਹਾ ਕਿ ਉਸ ਦੀ ਸਰਕਾਰ ਦਾ ਮੁੱਖ ਮੰਤਵ ਸਭ ਲਈ ਬਰਾਬਰ ਮੌਕੇ ਪੈਦਾ ਕਰਨਾ ਅਤੇ ਸਾਰੇ ਸਾਧਨਾਂ ਤੱਕ ਸਭ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਦਿਨ ਖਤਮ ਹੋ ਗਏ ਹਨ ਜਦੋਂ ਸੱਤਾ ਤੱਕ ਕੇਵਲ ਬਾਦਲਾਂ ਦੀ ਪਹੁੰਚ ਸੀ ਤੇ ਜਿਸ ਕਰਕੇ ਉਹ ਪੂਰੀ ਤਰਾਂ ਲੁੱਟ ਕਰਦੇ ਸਨ । ਉਨਾਂ ਕਿਹਾ ਕਿ ਹੁਣ ਉਹ ਸਮਾਂ ਆ ਗਿਆ ਹੈ ਕਿ ਜਦੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਸਾਧਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਬਰਾਬਰ ਸਮਾਜ ਦੀ ਸਿਰਜਣਾ ਲਈ ਪੂਰੀ ਮਿਹਨਤ ਨਾਲ ਕੰਮ ਕੀਤਾ ਜਾ ਰਿਹਾ  (Punjab CM Statement On Arvind Kejriwal)

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ ਅਤੇ ਫਲਸਫੇ ’ਤੇ ਚਲਦਿਆਂ ਸੂਬਾ ਸਰਕਾਰ ਵਲੋਂ ਸਭਨਾ ਲਈ ਬਰਾਬਰ ਸਮਾਜ ਦੀ ਸਿਰਜਣਾ ਲਈ ਪੂਰੀ ਮਿਹਨਤ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਫ਼ੈਸਲਾ ਸੂਬੇ ਦੇ ਵਿਕਾਸ ਅਤੇ ਸੂਬਾ ਵਾਸੀਆਂ ਦੀ ਭਲਾਈ ਅਤੇ ਖੁਸ਼ਹਾਲੀ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਦਾ ਇਕੋ ਇਕ ਮੰਤਵ ਸੂਬੇ ਨੂੰ ਦੇਸ਼ ਦਾ ਮੋਹਰੀ ਰਾਜ ਬਣਾਉਣਾ ਹੈ।
SHARE