Punjab CM target Badal family ਬਰਗਾੜੀ ਗੋਲੀ ਕਾਂਡ ਲਈ ਬਾਦਲ ਜ਼ਿੰਮੇਵਾਰ: ਚੰਨੀ

0
251
Punjab CM target Badal family

Punjab CM target Badal family

ਇੰਡੀਆ ਨਿਊਜ਼, ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ) :

Punjab CM target Badal family ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਜੇ ਜਲ੍ਹਿਆਂਵਾਲਾ ਕਤਲੇਆਮ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਬੇਕਸੂਰ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਉਣ ਲਈ ਬਾਦਲ ਕਿਉਂ ਨਹੀਂ ਹਨ। ਇੱਥੇ ਸੁਨਾਮ ਦੀ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਡੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਦਾ ਬਦਲਾ ਲੈਣ ਲਈ ਸਾਲਾਂ ਬੱਧੀ ਉਡੀਕ ਕੀਤੀ ਸੀ, ਜਿੱਥੇ ਜਨਰਲ ਡਾਇਰ ਦੇ ਹੁਕਮਾਂ `ਤੇ ਅੰਗਰੇਜ਼ਾਂ ਵੱਲੋਂ ਸੈਂਕੜੇ ਬੇਗੁਨਾਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ।

ਸ਼ਬਦ ਗਾਇਨ ਕਰ ਰਹੇ ਨਿਹੱਥੇ ਸਿੱਖ ਗੋਲੀਬਾਰੀ ਵਿੱਚ ਮਾਰੇ ਗਏ (Punjab CM target Badal family)

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬਰਗਾੜੀ ਮਾਮਲੇ ‘ਚ ਸ਼ਾਂਤਮਈ ਢੰਗ ਨਾਲ ਸ਼ਬਦ ਗਾਇਨ ਕਰ ਰਹੇ ਨਿਹੱਥੇ ਸਿੱਖ ਗੋਲੀਬਾਰੀ ਵਿੱਚ ਮਾਰੇ ਗਏ ਸਨ ਅਤੇ ਇਸ ਘਟਨਾ ਲਈ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਹੀ ਜ਼ਿੰਮੇਵਾਰ ਹਨ। ਸ਼ਹੀਦ ਊਧਮ ਸਿੰਘ ਦੇ ਅਜ਼ਾਦੀ ਸੰਘਰਸ਼ ਵਿੱਚ ਪਾਏ ਯੋਗਦਾਨ ਨੂੰ ਸਿਜਦਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਨੂੰ ਜਨਮ ਦੇਣ ਵਾਲੀ ਇਸ ਧਰਤੀ ਲਈ ਉਨ੍ਹਾਂ ਦਾ ਸਿਰ ਸ਼ਰਧਾ ਨਾਲ ਝੁਕਦਾ ਹੈ ਅਤੇ ੳਨ੍ਹਾਂ ਨੂੰ ਇਸ ਗੱਲ `ਤੇ ਮਾਣ ਹੈ ਕਿ ਉਨ੍ਹਾਂ ਦੇ ਸਰਕਾਰ ਦੇ ਕਾਰਜਕਾਲ ਦੌਰਾਨ ਸੁਨਾਮ ਊਧਮ ਸਿੰਘ ਵਾਲਾ ਵਿਖੇ ਯਾਦਗਾਰ ਬਣ ਗਈ ਹੈ। ਉਨ੍ਹਾਂ ਦੱਸਿਆ ਕਿ ਉਸ ਸਮੇਂ ਉਹ ਸੈਰ-ਸਪਾਟਾ ਮੰਤਰੀ ਸਨ ਅਤੇ ਦਮਨ ਥਿੰਦ ਬਾਜਵਾ ਨੇ ਉਨ੍ਹਾਂ ਕੋਲ ਪਹੁੰਚ ਕਰਕੇ ਯਾਦਗਾਰ ਦੀ ਮਨਜ਼ੂਰੀ ਲਈ ਬੇਨਤੀ ਕੀਤੀ ਸੀ ਜਿਸ ਉਪਰੰਤ ਇਹ ਯਾਦਗਾਰ ਉਸਾਰੀ ਗਈ।

ਪਿੰਡ ਬਡਰੁੱਖਾਂ ਵਿਖੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਸਥਾਪਿਤ ਹੋਵੇਗਾ (Punjab CM target Badal family)

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜਲਦ ਹੀ ਸੰਗਰੂਰ ਸ਼ਹਿਰ ਦੇ ਨੇੜੇ ਪਿੰਡ ਬਡਰੁੱਖਾਂ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦਾ ਉਦਘਾਟਨ ਕਰੇਗੀ ਅਤੇ ਇਸ ਸਬੰਧੀ ਤਿਆਰੀਆਂ ਪਹਿਲਾਂ ਹੀ ਜ਼ੋਰਾਂ `ਤੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਜੁਟੀ ਹੋਈ ਹੈ ਜੋ ਕਿ ਹਾਲ ਹੀ ਦੇ ਫੈਸਲਿਆਂ ਤੋਂ ਸਪੱਸ਼ਟ ਦਿਖਾਈ ਦੇ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਬਾਦਲਾਂ ਨੇ ਸਰਕਾਰੀ ਖਜ਼ਾਨੇ ਨੂੰ ਲੁੱਟਿਆ ਅਤੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਨਵੇਂ ਬਣੇ ਕੈਬਨਿਟ ਮੰਤਰੀ ਰਾਜਾ ਵੜਿੰਗ ਨੂੰ ਬਾਦਲਾਂ ਦੇ ਗੈਰਕਾਨੂੰਨੀ ਟਰਾਂਸਪੋਰਟ ਕਾਰੋਬਾਰ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ਪੰਜਾਬ ਦੀ ਸੰਭਾਲ ਪੰਜਾਬੀ ਵਧੀਆ ਢੰਗ ਨਾਲ ਕਰ ਸਕਦੇ ਹਨ : ਚੰਨੀ

Connect With Us : Twitter Facebook

 

SHARE