Punjab CM’s remarks on Opponents ਬਾਦਲਾਂ ਨੇ ਪੰਜਾਬ ਵਿਚ ਮਾਫੀਆ ਰਾਜ ਪੈਦਾ ਕੀਤਾ: ਚੰਨੀ

0
285
Punjab CM's remarks on Opponents

Punjab CM’s remarks on Opponents

ਮੁੱਖ ਮੰਤਰੀ ਨੇ ਫਾਜਿ਼ਲਕਾ ਵਿਖੇ ਮੈਡੀਕਲ ਕਾਲਜ ਬਣਾਉਣ ਦਾ ਐਲਾਨ

ਇੰਡੀਆ ਨਿਊਜ਼, ਫਾਜਿ਼ਲਕਾ:

Punjab CM’s remarks on Opponents ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਆਖਿਆ ਹੈ ਕਿ ਬਾਦਲ ਪਰਿਵਾਰ ਨੇ ਰਾਜ ਵਿਚ ਮਾਫੀਆਂ ਰਾਜ ਪੈਦਾ ਕੀਤਾ ਸੀ ਜਿਸ ਨੇ ਲੋਕਾਂ ਤੇ ਸਰਕਾਰੀ ਸੌਮਿਆਂ ਨੂੰ ਲੁੱਟਿਆ ਅਤੇ ਬਾਅਦ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਸਮੇਂ ਵੀ ਬਾਦਲ ਪਰਿਵਾਰ ਦੀ ਇਹ ਮਿਲੀਭੁਗਤ ਜਾਰੀ ਰਹੀ, ਪਰ ਹੁਣ ਲੋਕਾਂ ਦੀ ਸਰਕਾਰ ਕਾਇਮ ਹੋਈ ਹੈ ਅਤੇ ਹਰ ਪ੍ਰਕਾਰ ਦੇ ਮਾਫੀਏ ਦਾ ਖਾਤਮਾ ਕੀਤਾ ਜਾ ਰਿਹਾ ਹੈ।

ਕੇਜਰੀਵਾਲ ਅਤੇ ਉਨ੍ਹਾਂ ਦੀ ਟੋਲੀ ਤੇ ਤਿੱਖਾ ਹਮਲਾ (Punjab CM’s remarks on Opponents)

ਇਸਦੇ ਨਾਲ ਹੀ ਕੇਜਰੀਵਾਲ ਅਤੇ ਬਾਹਰਲੇ ਸੂਬਿਆਂ ਤੋਂ ਆਈ ਉਨ੍ਹਾਂ ਦੀ ਟੋਲੀ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇੰਨ੍ਹਾਂ ਵੱਲੋਂ ਦਿੱਲੀ ਵਿਚ ਤਾਂ ਲੋਕਾਂ ਦੀ ਭਲਾਈ ਕੋਈ ਕੰਮ ਨਹੀਂ ਕੀਤਾ ਜਾ ਰਿਹਾ ਪਰ ਦਿਲ ਦੇ ਕਾਲੇ ਕੇਜਰੀਵਾਲ ਵੱਲੋਂ ਇੱਥੇ ਆ ਕੇ ਲੋਕਾਂ ਨੂੰ ਝੂਠੇ ਸਬਜਬਾਗ ਵਿਖਾ ਕੇ ਗੁੰਮਰਾਹ ਕਰਨ ਦੀ ਕੋਸਿ਼ਸ ਕੀਤੀ ਜਾ ਰਹੀ ਹੈ।ਪਰ ਪੰਜਾਬ ਦੇ ਸੂਝਵਾਨ ਲੋਕਾਂ ਇੰਨ੍ਹਾਂ ਦਾ ਭਰਮਾਊ ਪ੍ਰਚਾਰ ਤੋਂ ਪ੍ਰਭਾਵਿਤ ਨਹੀਂ ਹੋਣਗੇ ਅਤੇ ਪੰਜਾਬ ਦੀ ਵਾਗਡੋਰ ਪੰਜਾਬ ਦੇ ਲੋਕਾਂ ਦੇ ਹੱਥ ਵਿਚ ਹੀ ਰੱਖਣਗੇ।

ਫਾਜਿ਼ਲਕਾ ਵਿਚ ਮੈਡੀਕਲ ਕਾਲਜ ਖੋਲਣ ਦਾ ਐਲਾਨ (Punjab CM’s remarks on Opponents)

ਫਾਜਿ਼ਲਕਾ ਵਿਚ ਬਹੁਮੰਤਵੀ ਖੇਡ ਸਟੇਡੀਅਮ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਪੰਜਾਬ ਸਰਕਾਰ ਵੱਲੋਂ  ਫਾਜਿ਼ਲਕਾ ਵਿਚ ਸਿਹਤ ਸਹੁਲਤਾਂ ਅਤੇ ਮੈਡੀਕਲ ਪੜਾਈ ਦੀ ਸੁਵਿਧਾ ਰਾਜ ਦੇ ਦੂਰ ਦਰਾਜ ਦੇ ਲੋਕਾਂ ਤੱਕ ਪਹੁੰਚਾਉਣ ਲਈ ਇੱਥੇ ਮੈਡੀਕਲ ਕਾਲਜ ਖੋਲਣ ਦਾ ਐਲਾਨ ਕੀਤਾ।

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਹੈ ਕਿ ਗਰੀਬ ਤੇ ਮੱਧਵਰਗੀ ਲੋਕਾਂ ਨੂੰ ਵੀ ਸਿਹਤ ਅਤੇ ਸਿੱਖਿਆ ਵਰਗੀਆਂ ਬਰਾਬਰ ਦੀਆਂ ਸਹੁਲਤਾਂ ਮੁਹਈਆ ਕਰਵਾਈਆਂ ਜਾਣ। ਇਸ ਲਈ ਉਨ੍ਹਾਂ ਨੇ ਫਾਜਿ਼ਲਕਾ ਵਿਚ ਮੈਡੀਕਲ ਕਾਲਜ ਬਣਾਉਣ ਦੇ ਨਾਲ ਨਾਲ ਇੱਥੋਂ ਦੇ ਸਰਕਾਰੀ ਕਾਲਜ ਵਿਚ ਪੋਸਟ ਗ੍ਰੈਜ਼ੁਏਟ ਪੱਧਰ ਦੇ ਨਵੇਂ ਕਿੱਤਾਮੁੱਖੀ ਕੋਰਸ ਸ਼ੁਰੂ ਕਰਨ ਦਾ ਐਲਾਣ ਵੀ ਕੀਤਾ।

ਸਰਕਾਰ ਕਿਸਾਨਾਂ ਨੂੰ ਜਮੀਨ ਦੇ ਮਾਲਕੀ ਹੱਕ ਦੇਵੇਗੀ (Punjab CM’s remarks on Opponents)

ਮੁੱਖ ਮੰਤਰੀ ਨੇ ਸਰਹੱਦੀ ਕਿਸਾਨਾਂ ਦੇ ਜਮੀਨਾਂ ਦੇ ਮਾਲਕੀ ਹੱਕ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਇੰਨ੍ਹਾਂ ਕਿਸਾਨਾਂ ਦੀ ਮੰਗ ਅਨੁਸਾਰ ਉਨ੍ਹਾਂ ਨੂੰ ਜਮੀਨ ਦੇ ਮਾਲਕੀ ਹੱਕ ਦੇਵੇਗੀ ਜਿੰਨ੍ਹਾਂ ਨੇ ਜਮੀਨ ਦੀ ਕੀਮਤ ਅਦਾ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਤਾਰ ਪਾਰਲੇ ਕਿਸਾਨਾਂ ਨੂੰ ਮੁਆਵਜੇ ਦਾ ਮੁੱਦਾ ਵੀ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਅਤੇ ਕੁਦਰਤੀ ਆਫ਼਼ਤਾਂ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਵੀ ਜਲਦ ਅਦਾ ਕਰ ਦਿੱਤਾ ਜਾਵੇਗਾ।

Connect With Us:-  Twitter Facebook

 

SHARE