ਅੰਮ੍ਰਿਤਸਰ ਪੁਲਿਸ ਨੇ 3 ਲੋਕਾਂ ਨੂੰ ਗ੍ਰਿਫਤਾਰ ਕਰਕੇ 12 ਕਿਲੋ ਹੈਰੋਇਨ ਬਰਾਮਦ, ਦੋਸ਼ੀ ਪਾਕਿ ਸਮੱਗਲਰਾਂ ਨਾਲ ਸਨ ਸੰਪਰਕ

0
126
Punjab Crime News:

Punjab Crime News: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਤਿੰਨ ਵਿਅਕਤੀਆਂ ਕੋਲੋਂ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਲੋਪੋਕੇ ਥਾਣੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਦੱਸਿਆ ਕਿ ਇੱਕ ਖੁਫ਼ੀਆ ਕਾਰਵਾਈ ਵਿੱਚ ਅੰਮ੍ਰਿਤਸਰ ਪੁਲਿਸ ਨੇ 12 ਕਿਲੋ ਹੈਰੋਇਨ ਬਰਾਮਦ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਮੁਲਜ਼ਮ ਖੇਪ ਦੀ ਡਿਲੀਵਰੀ ਕਰਨ ਜਾ ਰਹੇ ਸਨ। ਇਹ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਹਨ। ਮਾਮਲੇ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਬਾਜ਼ਾਰਾਂ ‘ਚ ਸੰਨਾਟਾ, ਹਾਈਵੇ ‘ਤੇ ਪ੍ਰਦਰਸ਼ਨ, ਸਕੂਲ-ਕਾਲਜ ‘ਚ ਛੁੱਟੀ

Connect With Us:  Facebook
SHARE