Punjab DGP statement on Drugs
ਇੰਡੀਆ ਨਿਊਜ਼, ਚੰਡੀਗੜ:
Punjab DGP statement on Drugs ਪੰਜਾਬ ਵਿਧਾਨ ਸਭਾ ਚੋਣਾਂ 2022 ਐਲਾਨੇ ਜਾਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ ਪੁਲਿਸ (DGP) ਪੰਜਾਬ ਵੀਕੇ ਭਾਵਰਾ ਨੇ ਸ਼ਨੀਵਾਰ ਨੂੰ ਸੂਬੇ ਵਿੱਚ ਨਸ਼ਿਆਂ ਦੀ ਆਮਦ ਨੂੰ ਠੱਲ ਪਾਉਣ ਲਈ ਵੱਖ ਵੱਖ ਰਾਜਾਂ ਦੀ ਪੁਲਿਸ ਅਤੇ ਖੁਫੀਆ ਏਜੰਸੀਆਂ ਦਰਮਿਆਨ ਵਧੇਰੇ ਤਾਲਮੇਲ ਬਣਾਉਣ ਦੀ ਲੋੜ ’ਤੇ ਜੋਰ ਦਿੱਤਾ। ਜਿਕਰਯੋਗ ਹੈ ਕਿ ਆਦਰਸ ਚੋਣ ਜਾਬਤਾ ਲਾਗੂ ਹੋ ਗਿਆ ਹੈ ਅਤੇ ਵਿਧਾਨ ਸਭਾ ਚੋਣਾਂ (Assembly Election) 14 ਫਰਵਰੀ, 2022 ਨੂੰ ਹੋਣੀਆਂ ਹਨ, ਜਦ ਕਿ ਨਤੀਜੇ 10 ਮਾਰਚ, 2022 ਨੂੰ ਐਲਾਨੇ ਜਾਣਗੇ।
Punjab DGP ਨੇ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
ਜਿਕਰਯੋਗ ਹੈ ਡੀਜੀਪੀ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਨਸਿਆਂ ਦੀ ਸਥਿਤੀ ਦਾ ਜਾਇਜਾ ਲੈਣ ਲਈ ਕੀਤੀ ਉੱਚ ਪੱਧਰੀ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਹ ਮੀਟਿੰਗ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ-ਕਮ-ਰਾਜ ਪੁਲਿਸ ਨੋਡਲ ਅਫਸਰ ਫਾਰ ਇਲੈਕਸਨਜ, ਪੰਜਾਬ ਵੱਲੋਂ ਕਰਵਾਈ ਗਈ ਸੀ। ਏਡੀਜੀਪੀ ਆਰਐਨ ਢੋਕੇ ਅਤੇ ਏਡੀਜੀਪੀ ਨਰੇਸ ਅਰੋੜਾ ਵੀ ਮੀਟਿੰਗ ਵਿੱਚ ਮੌਜੂਦ ਸਨ।
Punjab DGP ਨੇ ਮੀਟਿੰਗ ਦੌਰਾਨ ਫੈਸਲਾ ਲਿਆ
ਮੀਟਿੰਗ ਦੌਰਾਨ, ਸਾਰੇ ਗੁਆਂਢੀ ਰਾਜਾਂ ਅਤੇ ਏਜੰਸੀਆਂ ਨੇ ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ ਲਿਆ ਹੈ। ਇਹ ਨੋਡਲ ਅਫਸਰ ਨਸ਼ਿਆਂ ਸਬੰਧੀ ਕਿਸੇ ਵੀ ਜਾਣਕਾਰੀ/ਖੁਫੀਆ ਜਾਣਕਾਰੀ ਨੂੰ ਫੌਰੀ ਤੌਰ ’ਤੇ ਸਾਂਝਾ ਕਰਨ ਲਈ ਆਪਣੇ ਮੋਬਾਈਲ ਨੰਬਰ ਆਪਸ ਵਿੱਚ ਸਾਂਝੇ ਕਰਨਗੇ ਅਤੇ ਇੱਕ ਵਟਸਐਪ ਗਰੁੱਪ ਵੀ ਬਣਾਉਣਗੇ ਤਾਂ ਜੋ ਨਸਿਆਂ ਦੇ ਕਾਰੋਬਾਰ ਵਿੱਚ ਸਾਮਲ ਕਿਸੇ ਵੀ ਵਿਅਕਤੀ ਨੂੰ ਬਿਨਾਂ ਸਮਾਂ ਗਵਾਇਆਂ ਕਾਬੂ ਕੀਤਾ ਜਾ ਸਕੇ।
Punjab DGP ਵਲੋਂ ਬੁਲਾਈ ਮੀਟਿੰਗ ਵਿਚ ਇਨ੍ਹਾਂ ਨੇ ਭਾਗ ਲਿਆ
ਇਸ ਮੀਟਿੰਗ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ), ਸੀਮਾ ਸੁਰੱਖਿਆ ਬਲ (ਬੀਐਸਐਫ), ਦਿੱਲੀ ਪੁਲਿਸ, ਹਰਿਆਣਾ ਪੁਲਿਸ, ਹਿਮਾਚਲ ਪ੍ਰਦੇਸ ਪੁਲਿਸ, ਰਾਜਸਥਾਨ ਪੁਲਿਸ, ਚੰਡੀਗੜ ਪੁਲਿਸ,ਮੱਧ ਪ੍ਰਦੇਸ ਪੁਲਿਸ ਅਤੇ ਜੰਮੂ-ਕਸਮੀਰ ਪੁਲਿਸ ਦੇ ਨੁਮਾਇੰਦਿਆਂ ਨੇ ਭਾਗ ਲਿਆ।ਮੀਟਿੰਗ ਵਿੱਚ ਜੰਮੂ-ਕਸਮੀਰ, ਹਿਮਾਚਲ ਪ੍ਰਦੇਸ, ਹਰਿਆਣਾ, ਉੱਤਰਾਖੰਡ ਅਤੇ ਯੂਟੀ ਚੰਡੀਗੜ ਆਦਿ ਰਾਜਾਂ ਦੇ ਮੁੱਖ ਡਰੱਗ ਕੰਟਰੋਲਰਾਂ ਨੇ ਵੀ ਭਾਗ ਲਿਆ।
ਇਹ ਵੀ ਪੜ੍ਹੋ : Punjab Assembly Elections 2022 ਪੰਜਾਬ ‘ਚ ਚੰਨੀ ਚਮਕੌਰ ਸਾਹਿਬ ਤੋਂ ਤੇ ਅੰਮ੍ਰਿਤਸਰ ਸ਼ਹਿਰ ਤੋਂ ਸਿੱਧੂ ਉਮੀਦਵਾਰ, 86 ਉਮੀਦਵਾਰਾਂ ਨੂੰ ਟਿਕਟਾਂ