Punjab Drug Case Update ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ

0
245
Punjab Drug Case Update

Punjab Drug Case Update

ਇੰਡੀਆ ਨਿਊਜ਼, ਚੰਡੀਗੜ੍ਹ :

Punjab Drug Case Update ਡਰੱਗਜ਼ ਮਾਮਲੇ ਵਿੱਚ ਐਫਆਈਆਰ ਦਰਜ ਹੋਣ ਤੋਂ ਇੱਕ ਦਿਨ ਬਾਅਦ ਪੰਜਾਬ ਦੇ ਗ੍ਰਹਿ ਮੰਤਰਾਲੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉਸ ਦੀ ਗ੍ਰਿਫਤਾਰੀ ਲਈ STF ਨੇ ਅੰਮ੍ਰਿਤਸਰ ‘ਚ ਛਾਪੇਮਾਰੀ ਕੀਤੀ ਹੈ। ਇਸ ਦੇ ਲਈ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੁਲਿਸ ਟਰੇਨਿੰਗ ਸੈਂਟਰ ਜਹਾਨਖੇਲਾ ਤੋਂ ਮੁਲਾਜ਼ਮ ਤਿਆਰ ਕਰ ਲਏ ਗਏ ਹਨ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਮਜੀਠੀਆ ਪੁਲਸ ਦੀ ਸੁਰੱਖਿਆ ਛੱਡ ਕੇ ਉੱਤਰ ਪ੍ਰਦੇਸ਼ ਵੱਲ ਚਲੇ ਗਏ ਹਨ।

ਨਸ਼ੇ ਦੇ ਮਾਮਲੇ ‘ਚ ਸੋਮਵਾਰ ਨੂੰ ਮਾਮਲਾ ਦਰਜ (Punjab Drug Case Update)

ਚੰਨੀ ਸਰਕਾਰ ਨੇ ਸੋਮਵਾਰ ਦੇਰ ਰਾਤ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਬਿਊਰੋ ਆਫ ਇਨਵੈਸਟੀਗੇਸ਼ਨ ਵੱਲੋਂ ਸਟੇਟ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਮਜੀਠੀਆ ਖ਼ਿਲਾਫ਼ ਇਹ ਕਾਰਵਾਈ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਗਠਿਤ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੀ 2018 ਵਿੱਚ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ। ਇਸ ਰਿਪੋਰਟ ਵਿੱਚ ਮਜੀਠੀਆ ਦਾ ਨਾਂ ਸ਼ਾਮਲ ਹੋਣ ਦਾ ਦਾਅਵਾ ਕੀਤਾ ਗਿਆ ਸੀ।

ਅੰਮ੍ਰਿਤਸਰ ‘ਚ STF ਦੀ ਛਾਪੇਮਾਰੀ (Punjab Drug Case Update)

ਇਸ ਦੌਰਾਨ ਬਿਕਰਮ ਮਜੀਠੀਆ ਦੇ ਰੂਪੋਸ਼ ਹੋਣ ਦੀ ਖ਼ਬਰ ਹੈ। ਗ੍ਰਿਫਤਾਰੀ ਦੇ ਡਰੋਂ ਉਹ ਪੰਜਾਬ ਪੁਲਿਸ ਦੀ ਸੁਰੱਖਿਆ ਛੱਡ ਕੇ ਗਾਇਬ ਹੋ ਗਏ ਹਨ। ਚਰਚਾ ਹੈ ਕਿ ਮਜੀਠੀਆ ਪੰਜਾਬ ਤੋਂ ਬਾਹਰ ਚਲੇ ਗਏ ਹਨ ਅਤੇ ਇਸ ਸਮੇਂ ਕੇਂਦਰੀ ਸੁਰੱਖਿਆ ਬਲ ਦੇ ਜਵਾਨਾਂ ਨਾਲ ਹਨ। ਅੰਮ੍ਰਿਤਸਰ ‘ਚ STF ਦੀ ਛਾਪੇਮਾਰੀ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : Omicron Outbreak in India 15 ਰਾਜਾਂ ਵਿੱਚ ਪਹੁੰਚ ਚੁੱਕਾ ਓਮਿਕਰੋਨ

ਇਹ ਵੀ ਪੜ੍ਹੋ : Panama Papers Leak Case ਈਡੀ ਅਭਿਸ਼ੇਕ ਬੱਚਨ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ

Connect With Us : Twitter Facebook

SHARE