Punjab election 2022 New Update : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਪਣੇ ਵੰਡ-ਪਾਊ ਏਜੰਡੇ ਦੀ ਪੂਰਤੀ ਲਈ ਭਾਰਤੀ ਜਨਤਾ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਖਾਲੀ ਹੋਈ ਜਗ੍ਹਾ ਨੂੰ ਭਰਨ ਲਈ ਹੁਣ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਵਰਗੇ ਨਵੇਂ ਸਹਿਯੋਗੀ ਲੱਭ ਲਏ ਹਨ। Punjab election 2022 New Update
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੇ ਖੁਲਾਸੇ ਕਿ ਭਾਜਪਾ ਕੈਪਟਨ ਅਮਰਿੰਦਰ ਸਿੰਘ ਅਤੇ ਵੱਖ ਹੋਏ ਅਕਾਲੀ ਧੜੇ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਨਾਲ ਗਠਜੋੜ ਨੂੰ ਅੰਤਿਮ ਰੂਪ ਦੇ ਰਹੀ ਹੈ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਪੰਜਾਬ ਇੱਕ ਅਜਿਹਾ ਸੂਬਾ ਹੈ ਜਿਸਨੇ ਭਾਰਤੀ ਜਨਤਾ ਪਾਰਟੀ ਦੇ ਵੰਡ-ਪਾਊ ਏਜੰਡੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਭਾਵ ਨੂੰ 2019 ਵਿੱਚ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ।
ਭਾਜਪਾ ਕਿਸਾਨ ਵਿਰੋਧੀ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ Punjab election 2022 New Update
1996 ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਸਿਰਫ 13 ਦਿਨ ਚੱਲੀ ਸੀ Punjab election 2022 New Update
ਚੰਨੀ ਨੇ ਕਿਹਾ ਕਿ ਅਕਾਲੀ ਦਲ ਨੇ ਦਹਾਕਿਆਂ ਤੋਂ ਸੰਘੀ ਢਾਂਚੇ ਦੇ ਹਮਾਇਤੀ ਹੋਣ ਦੇ ਬਾਵਜੂਦ ਭਾਜਪਾ ਦੀਆਂ ਕੇਂਦਰੀਕਰਨ ਅਤੇ ਸੱਭਿਆਚਾਰਕ ਸਮਰੂਪਤਾ ਦੀਆਂ ਨੀਤੀਆਂ ਨੂੰ ਪੂਰਾ ਸਮਰਥਨ ਦਿੱਤਾ। Punjab election 2022 New Update
ਪੰਜਾਬ ਦੇ ਹਿੱਤ ਪਹਿਲਾਂ ਅਕਾਲੀ ਦਲ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਭਾਜਪਾ ਕੋਲ ਗਿਰਵੀ ਰੱਖੇ ਗਏ, ਜਿਨ੍ਹਾਂ 1996 ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ, ਜੋ ਸਿਰਫ 13 ਦਿਨ ਚੱਲੀ ਸੀ, ਬਣਾਉਣ ਵਾਸਤੇ ਅਟਲ ਬਿਹਾਰੀ ਵਾਜਪਾਈ ਨੂੰ ਬਿਨਾਂ ਸ਼ਰਤ ਸਮਰਥਨ ਦੇ ਕੇ ਇਸ ਗਠਜੋੜ ਲਈ ਰਾਹ ਪੱਧਰਾ ਕੀਤਾ ਸੀ।
ਬਾਦਲ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕੀਤਾ Punjab election 2022 New Update
ਬਾਦਲ ਨੇ ਬਿਨਾਂ ਸ਼ਰਤ ਸਮਰਥਨ ਦੇ ਕੇ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕੀਤਾ ਸੀ। ਇਸ ਤਰ੍ਹਾਂ ਕਰਕੇ ਬਾਦਲ ਨੇ ਪੰਜਾਬ ਦਾ ਸੌਦਾ ਹੀ ਕੀਤਾ ਸੀ।ਉਨ੍ਹਾਂ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ, ਜੋ ਮੁੱਖ ਮੰਤਰੀ ਹੁੰਦਿਆਂ ਅਹਿਮ ਮੁੱਦਿਆਂ ‘ਤੇ ਮੋਦੀ ਸਰਕਾਰ ਦਾ ਬਚਾਅ ਕਰਨ ਅਤੇ ਲੋਕ ਵਿਰੋਧੀ ਏਜੰਡੇ ਨੂੰ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਸਰਗਰਮ ਰਹੇ, ਹੁਣ ਇਸ ਖਤਰਨਾਕ ਭੂਮਿਕਾ ਨੂੰ ਨਿਭਾਉਣ ਲਈ ਤਿਆਰ-ਬਰ-ਤਿਆਰ ਹਨ।