Punjab Election Update ਉਮੀਦਵਾਰ ਦੇ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਦੇਣਾ  ਲਾਜ਼ਮੀ : ਮੁੱਖ ਚੋਣ ਅਧਿਕਾਰੀ

0
295
Punjab Election Update
Punjab Election Update
ਇੰਡੀਆ ਨਿਊਜ਼, ਚੰਡੀਗੜ:
Punjab Election Update ਚੋਣ ਲੜਨ ਵਾਲੇ ਉਮੀਦਵਾਰ ਅਤੇ ਸਬੰਧਤ ਰਾਜਨੀਤਿਕ ਪਾਰਟੀ ਵਲੋਂ ਇਲਾਕੇ ਵਿੱਚ ਪ੍ਰਚੱਲਿਤ ਅਖਬਾਰਾਂ ਵਿੱਚ ਇੱਕ ਘੋਸ਼ਣਾ ਪੱਤਰ ਜਾਰੀ ਕਰਕੇ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਵਿਆਪਕ ਪ੍ਰਚਾਰ ਰਾਹੀਂ ਉਮੀਦਵਾਰ ਦੇ ਪਿਛੋਕੜ ਸਬੰਧੀ ਜਾਣਕਾਰੀ ਦੇਣੀ ਹੋਵੇਗੀ। ਵਿਆਪਕ ਪ੍ਰਚਾਰ ਤੋਂ ਭਾਵ ਹੈ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਘੱਟੋ-ਘੱਟ ਤਿੰਨ ਵਾਰ ਅਜਿਹਾ ਪ੍ਰਚਾਰ ਕੀਤਾ ਜਾਣਾ ਜਰੂਰੀ ਹੈ।

Punjab Election Update ਪਾਰਟੀ ਨੂੰ ਵੇਬਸਾਇਟ ਤੇ ਜਾਣਕਾਰੀ ਦੇਣੀ ਹੋਵੇਗੀ

ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸਬੰਧਤ ਸਿਆਸੀ ਪਾਰਟੀ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਦੀ ਜਾਣਕਾਰੀ ਆਪਣੀ ਵੈੱਬਸਾਈਟ ’ਤੇ ਪਾਉਣ ਲਈ ਪਾਬੰਦ ਹੋਵੇਗੀ। ਉਨਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ (ਕੇਂਦਰੀ ਅਤੇ ਰਾਜ ਚੋਣ ਪੱਧਰ ’ਤੇ) ਲਈ ਇਹ ਲਾਜ਼ਮੀ ਹੋਵੇਗਾ ਕਿ ਉਹ ਆਪਣੀ ਵੈੱਬਸਾਈਟ ’ਤੇ ਲੰਬਿਤ ਅਪਰਾਧਿਕ ਕੇਸਾਂ ਵਾਲੇ ਵਿਅਕਤੀਆਂ ਜਿਨਾਂ ਨੂੰ ਉਮੀਦਵਾਰ ਵਜੋਂ ਚੁਣਿਆ ਗਿਆ ਹੈ,  ਦੇ ਕੇਸਾਂ ਸਬੰਧੀ ਜਾਣਕਾਰੀ ਜਿਵੇਂ ਅਪਰਾਧਾਂ ਦੀ ਕਿਸਮ ਸਮੇਤ ਅਤੇ ਸਬੰਧਤ ਵੇਰਵੇ ਜਿਵੇਂ ਲੱਗੇ ਦੋਸ਼, ਸਬੰਧਤ ਅਦਾਲਤ, ਕੇਸ ਨੰਬਰ ਆਦਿ ਸਬੰਧੀ ਪੂਰੀ ਜਾਣਕਾਰੀ ਅਪਲੋਡ ਕਰਨ।

Punjab Election Update ਇਹ ਵੀ ਸਪੱਸ਼ਟ ਕਰਨਾ ਹੋਵੇਗਾ

ਇਸ ਦੇ ਨਾਲ ਹੀ ਰਾਜਨੀਤਿਕ ਪਾਰਟੀ ਨੂੰ ਇਹ ਵੀ ਸਪੱਸ਼ਟ ਕਰਨਾ  ਹੋਵੇਗਾ ਕਿ ਸਾਫ ਸੁਥਰੀ ਦਿੱਖ ਵਾਲਾ ਉਮੀਦਵਾਰ ਚੁਣਨ ਦੀ ਥਾਂ ਅਪਰਾਧਿਕ ਪਿਛੋਕੜ ਵਾਲਾ ਉਮੀਦਵਾਰ ਕਿਉਂ ਚੁਣਿਆ ਗਿਆ ਅਤੇ ਇਹ ਵੀ ਸਪੱਸ਼ਟ ਕਰਨਾ ਹੋਵੇਗਾ ਕਿ ਚੁਣੇ ਗਏ ਉਮੀਦਵਾਰ ਦੀ ਵਿਦਿਅਕ ਯੋਗਤਾ ਅਤੇ ਮੈਰਿਟ ਕੀ ਸੀ ਜਿਸ ਕਾਰਨ ਉਸ ਨੂੰ ਚੋਣਾਂ ਵਿੱਚ ਉਤਾਰਿਆ ਗਿਆ ਹੈ ਨਾ ਕਿ ਸਿਰਫ ਇਹੀ ਦਰਸਾਇਆ ਜਾਵੇ ਕਿ ਇਹ ਜਿੱਤਣਯੋਗ ਸੀ।
SHARE