Punjab Government ਨੇ ਯੂਕਰੇਨ ਵਿੱਚ ਫਸੇ ਲੋਕਾਂ ਦੀ ਮਦਦ ਲਈ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ

0
277
Punjab Government

ਇੰਡੀਆ ਨਿਊਜ਼, ਚੰਡੀਗੜ੍ਹ :

Punjab Government : ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਜੰਗ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੂਕਰੇਨ ਵਿੱਖ ਫਸੇ ਵਿਅਕਤੀ ਜਾਂ ਉਨ੍ਹਾਂ ਦੇ ਪੰਜਾਬ ਚ’ ਰਹਿੰਦੇ ਰਿਸ਼ਤੇਦਾਰ ਹੈਲਪਲਾਈਨ ਨੰਬਰ 1100 ਤੇ’ ਅਤੇ ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ +91-172-4111905 ਤੇ’ ਸੰਪਰਕ ਕਰਕੇ ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਬੁਲਾਰੇ ਨੇ ਅੱਗੇ ਕਿਹਾ ਕਿ ਯੂਕਰੇਨ ਵਿੱਚ ਫਸੇ ਵਿਅਕਤੀਆਂ ਦੀ ਸੁਰੱਖਿਅਤ ਵਾਪਸੀ ਲਈ ਇਹਨਾਂ ਹੈਲਪਲਾਈਨ ਨੰਬਰਾਂ `ਤੇ ਪੁੱਛੇ ਜਾਂਦੇ ਸਵਾਲਾਂ ਨੂੰ ਤੁਰੰਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜਿਆ ਜਾਵੇਗਾ।

(Punjab Government)

Also Read : Harpal Cheema on Drug issue ਆਪ ਦੀ ਸਰਕਾਰ ਨਸ਼ਾ ਮਾਫੀਆ ਨੂੰ ਕਰੇਗੀ ਖ਼ਤਮ : ਹਰਪਾਲ ਸਿੰਘ ਚੀਮਾ

Connect With Us : Twitter Facebook

SHARE