ਬਜਟ ਸੈਸ਼ਨ ਤੋਂ ਬਾਅਦ ਮੰਤਰੀ ਮੰਡਲ ਵਿਸਥਾਰ ‘ਤੇ ਟਿਕੀਆਂ ਨਜ਼ਰਾਂ 

0
236
Punjab Government Breaking News
Punjab Government Breaking News

ਦਿਨੇਸ਼ ਮੌਦਗਿਲ, Punnab News : ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਬਜਟ ਸੈਸ਼ਨ ਦੌਰਾਨ ਆਪਣਾ ਪਹਿਲਾ ਬਜਟ ਪੇਸ਼ ਕੀਤਾ ਅਤੇ ਬਜਟ ਸੈਸ਼ਨ ਅੱਜ ਖਤਮ ਹੋ ਜਾਵੇਗਾ। ਇਸ ਬਜਟ ਸੈਸ਼ਨ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦੇ ਵਿਸਥਾਰ ‘ਤੇ ਹੋਣਗੀਆਂ।

ਜੁਲਾਈ ‘ਚ ਪੰਜਾਬ ਸਰਕਾਰ ਆਪਣੀ ਕੈਬਨਿਟ ਦਾ ਵਿਸਥਾਰ ਕਰ ਸਕਦੀ ਹੈ। ਜਿਸ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਕਈ ਵਿਧਾਇਕ ਕੈਬਨਿਟ ਮੰਤਰੀ ਬਣਨ ਦੀ ਦੌੜ ਵਿੱਚ ਹਨ। ਸਰਕਾਰ ਦੀ ਪਹਿਲੀ ਕੈਬਨਿਟ ‘ਚ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ ਅਤੇ ਜਲੰਧਰ ‘ਚੋਂ ਕੋਈ ਮੰਤਰੀ ਨਹੀਂ ਬਣਾਇਆ ਗਿਆ ਸੀ ਪਰ ਹੁਣ ਮੰਤਰੀ ਮੰਡਲ ਦੇ ਵਿਸਥਾਰ ‘ਚ ਲੁਧਿਆਣਾ ਅਤੇ ਜਲੰਧਰ ਜ਼ਿਲਿਆਂ ‘ਚੋਂ ਵੀ ਕੈਬਨਿਟ ਮੰਤਰੀ ਬਣਾਏ ਜਾਣ ਦੀ ਸੰਭਾਵਨਾ ਹੈ।

ਇਹ ਨਾਂ ਵੀ ਦੌੜ’ ਚ ਸ਼ਾਮਿਲ

ਵਿਧਾਇਕ ਅਮਨ ਅਰੋੜਾ ਅਤੇ ਜਗਰਾਉਂ ਤੋਂ ਵਿਧਾਇਕਾ ਅਤੇ ਪਿਛਲੀ ਸਰਕਾਰ ਵਿੱਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰਨ ਦੀ ਸਿਆਸੀ ਹਲਕਿਆਂ ਵਿੱਚ ਚਰਚਾ ਚੱਲ ਰਹੀ ਹੈ। ਅਮਨ ਅਰੋੜਾ ਨੂੰ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਬਣਾਉਣ ਦੀ ਵੀ ਚਰਚਾ ਹੈ। ਇਸ ਤੋਂ ਇਲਾਵਾ ਲੋਕਾਂ ਵਿੱਚ ਚਰਚਾ ਹੈ ਕਿ ਲੁਧਿਆਣਾ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਨੂੰ ਵੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।

ਕੀ ਕੁੰਵਰ ਵਿਜੇ ਪ੍ਰਤਾਪ ਬਣੇਗਾ ਕੈਬਨਿਟ ਮੰਤਰੀ?

ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਲੋਕਾਂ ਵਿੱਚ ਖਾਸ ਚਰਚਾ ਸੀ ਕਿ ਸਾਬਕਾ ਆਈਪੀਐਸ ਅਧਿਕਾਰੀ ਅਤੇ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਗ੍ਰਹਿ ਮੰਤਰੀ ਬਣਾਇਆ ਜਾਵੇਗਾ। ਪਰ ਜਦੋਂ ਮੰਤਰੀ ਮੰਡਲ ਦਾ ਗਠਨ ਹੋਇਆ ਤਾਂ ਉਸ ਦਾ ਨਾਂ ਕਿਤੇ ਵੀ ਸਾਹਮਣੇ ਨਹੀਂ ਆਇਆ। ਇਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਵਿਰੋਧੀ ਧਿਰ ਨੇ ਘੇਰ ਲਿਆ ਸੀ ਅਤੇ ਜਿਸ ‘ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪੰਜਾਬ ਦਾ ਗ੍ਰਹਿ ਮੰਤਰੀ ਬਣਾਉਣ ਦੀ ਮੰਗ ਵੀ ਉੱਠੀ ਸੀ।

ਆਮ ਆਦਮੀ ਪਾਰਟੀ ਦਾ ਨਵਾਂ ਸੂਬਾ ਪ੍ਰਧਾਨ ਬਣਨਾ ਬਾਕੀ

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਦੀ ਕਮਾਨ ਵੀ ਮੁੱਖ ਮੰਤਰੀ ਭਗਵੰਤ ਮਾਨ ਕੋਲ ਹੈ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ‘ਤੇ ਕੰਮ ਦਾ ਬੋਝ ਵੀ ਵੱਧ ਗਿਆ ਹੈ। ਆਮ ਆਦਮੀ ਪਾਰਟੀ ਦੇ ਸੰਗਠਨ ਦੀ ਕਮਾਨ ਆਉਣ ਵਾਲੇ ਸਮੇਂ ਵਿੱਚ ਕਿਸੇ ਹੋਰ ਆਗੂ ਨੂੰ ਦਿੱਤੀ ਜਾ ਸਕਦੀ ਹੈ ਅਤੇ ਕਿਸੇ ਸੀਨੀਅਰ ਆਗੂ ਨੂੰ ਆਮ ਆਦਮੀ ਪਾਰਟੀ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਜਾ ਸਕਦਾ ਹੈ। ਤਾਂ ਜੋ ਸੂਬਾ ਪ੍ਰਧਾਨ ਪਾਰਟੀ ਵਰਕਰਾਂ ਨੂੰ ਸਮਾਂ ਦੇ ਸਕਣ ਅਤੇ ਪਾਰਟੀ ਵਰਕਰਾਂ ਦੇ ਉਤਸ਼ਾਹ ਨਾਲ ਪਾਰਟੀ ਮਜ਼ਬੂਤ ​​ਹੋ ਸਕੇ।

ਇਹ ਵੀ ਪੜ੍ਹੋ: ਕਲ ਤੋਂ ਸਿੰਗਲ ਯੂਜ਼ ਪਲਾਸਟਿਕ ਦੇ ਨਿਰਮਾਣ, ਵਿਕਰੀ ਅਤੇ ਵਰਤੋਂ ‘ਤੇ ਪਾਬੰਦੀ

ਸਾਡੇ ਨਾਲ ਜੁੜੋ : Twitter Facebook youtube

SHARE