ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਦ੍ਰਿੜ- ਅਨਮੋਲ ਗਗਨ ਮਾਨ (PUNJAB GOVERNMENT DETERMINED TO SOLVE ALL THE PROBLEMS OF THE PEOPLE)

0
171
PUNJAB GOVERNMENT DETERMINED TO SOLVE ALL THE PROBLEMS OF THE PEOPLE - ANMOL GAGAN MANN
PUNJAB GOVERNMENT DETERMINED TO SOLVE ALL THE PROBLEMS OF THE PEOPLE - ANMOL GAGAN MANN

PUNJAB GOVERNMENT DETERMINED TO SOLVE ALL THE PROBLEMS OF THE PEOPLE – ANMOL GAGAN MANN: ਪੰਜਾਬ ਦੇ ਸਿਕਾਇਤ ਨਿਵਾਰਨ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਲਈ ਪੂਰੀ ਤਰਾਂ ਦ੍ਰਿੜ ਹੈ । ਉਨ੍ਹਾਂ ਕਿਹਾ ਵਿਕਾਸ ਦੇ ਕੰਮਾਂ ਵਿੱਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ: Imran Khan Arrest: ਇਮਰਾਨ ਖਾਨ ‘ਤੇ ਲਟਕ ਰਹੀ ਗ੍ਰਿਫਤਾਰੀ ਦੀ ਤਲਵਾਰ, ਚੌਥੀ ਵਾਰ ਵੀ ਨਹੀਂ ਹੋ ਸਕੀ ਗ੍ਰਿਫਤਾਰੀ

ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਨਵੇਂ ਯੁੱਗ ਦੀ ਸ਼ੁਰਆਤ ਕੀਤੀ ਅਤੇ ਵਿਕਾਸ ਦੇ ਰਾਹ ਵਿੱਚ ਆਉਣ ਵਾਲੀਆਂ ਸਾਰੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾ ਰਿਹਾ ਹੈ। ਖਰੜ ਬਲਾਕ ਦੇ ਸਵਾੜਾ ਵਿੱਚ ਲਾਏ ਗਏ ਕੈਂਪ ਦੌਰਾਨ ਉਨ੍ਹਾਂ ਨੇ ਗੱਬੇ ਮਾਜਰਾ, ਮਗਰ, ਰਸਣਹੇੜੀ, ਨੰਗਲ ਫੈਜ਼ਗੜ੍ਹ ਅਤੇ ਸਵਾੜਾ ਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਵੱਖੋਂ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ਉੱਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।

ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਾਏ ਕੈਂਪਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਸੂਬਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾਂ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਉਣ ਦੀ ਲੋਕਾਂ ਨੂੰ ਅਪੀਲ ਵੀ ਕੀਤੀ।

ਅਨਮੋਲ ਗਗਨ ਮਾਨ ਨੇ ਪਿੰਡਾਂ ਦੇ ਵਿਕਾਸ ਵਿੱਚ ਲੋਕਾਂ ਨੂੰ ਵਧ ਚੜਕੇ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਧੜੇਬੰਦੀ ਤੋਂ ਉਠਣ ਅਤੇ ਵਿਕਾਸ ਕਾਰਜਾਂ ‘ਤੇ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਵਿਕਾਸ ਕਾਰਜਾਂ ਵਿੱਚ ਕੋਈ ਵੀ ਤਰੁੱਟੀ ਨਾ ਰਹੇ ਅਤੇ ਵਿਕਾਸ ਸਬੰਧੀ ਸਾਰੇ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਹੋ ਸਕਣ। ਉਨ੍ਹਾਂ ਨੇ ਲੋਕਾਂ ਦੀ ਸਮੱਸਿਆਵਾਂ ਦੇ ਮੱਦੇ ਨਜ਼ਰ ਲੋੜ ਅਨੁਸਾਰ ਬੱਸਾਂ ਦੇ ਰੂਟ ਚਲਾਏ ਜਾਣ ਦਾ ਵੀ ਲੋਕਾਂ ਨੂੰ ਭਰੋਸਾ ਦੁਵਾਇਆ। ਉਨ੍ਹਾਂ ਨੇ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਲਈ ਲੋਕਾਂ ਦੀ ਭੂਮਿਕਾ ਅਹਿਮ ਹੈ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਹੀ ਸੂਬੇ ਨੂੰ ਵੱਖ ਵੱਖ ਸਮੱਸਿਆਵਾਂ ਤੋਂ ਨਿਜਾਤ ਦਵਾਈ ਜਾ ਸਕਦੀ ਹੈ।

ਮਾਜਰੀ ਬਲਾਕ ਦੇ ਪਿੰਡ ਸੋਹਾਲੀ, ਨੰਗਲੀਆ, ਰਕੌਲੀ ਅਤੇ ਸ਼ਾਹਪੁਰ ਅਤੇ ਆਲੇ ਦੁਵਾਲੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਲਗਾਏ ਗਏ ਕੈਂਪ ਦੌਰਾਨ ਕੈਬਨਿਟ ਮੰਤਰੀ ਨੇ ਲੇਬਰ ਕਾਰਡ ਸਬੰਧੀ ਸਹੂਲਤਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਲੇਬਰ ਕਾਰਡਾਂ ਰਾਹੀਂ ਲੋਕਾਂ ਨੂੰ ਇਲਾਜ ਲਈ ਮਾਲੀ ਮਦਦ ਮਿਲਦੀ ਹੈ ਅਤੇ ਇਸ ਨਾਲ ਹੀ ਸ਼ਗਨ ਸਕੀਮ, ਵਿਦਿਆਰਥੀਆਂ ਲਈ ਸਕਾਲਰਸ਼ਿਪ ਤੋਂ ਇਲਾਵਾਂ ਹੋਰ ਵੀ ਕਈ ਤਰਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਜੌਬ ਕਾਰਡ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਮਗਨਰੇਗਾ ਸਬੰਧੀ ਸਕੀਮਾਂ ਦਾ ਲਾਭ ਲੈ ਸਕਣ ।

ਇਨ੍ਹਾਂ ਕੈਂਪਾਂ ਦੌਰਾਨ ਮੁਫ਼ਤ ਮੈਡੀਕਲ ਸਹੂਲਤ, ਰੋਜ਼ਗਾਰ ਲਈ ਰਜਿਸਟ੍ਰੇਸ਼ਨ, ਜੌਬ ਕਾਰਡ ਤੋਂ ਇਲਾਵਾ ਆਧਾਰ ਕਾਰਡ ਬਣਾਉਣ, ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ, ਅੰਗਹੀਣ ਪੈਨਸ਼ਨ ਆਦਿ ਸਹੂਲਤਾਂ ਮੁਹੱਈਆ ਕਰਾਉਣ ਸਬੰਧੀ ਕਾਰਵਾਈ ਕੀਤੀ ਗਈ। ਇਸ ਮੌਕੇ ਐਸ.ਡੀ.ਐਮ ਖਰੜ ਰਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

SHARE