ਇੰਡੀਆ ਨਿਊਜ਼ ; punjab news: ਭਗਵੰਤ ਮਾਨ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਅੜਿੱਕਿਆਂ ਦਾ ਹੱਲ ਕਰਦੇ ਹੋਏ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਸਿੱਖਿਆ ਮੰਤਰੀ ਸ: ਗੁਰਮੀਤ ਸਿੰਘ ਨੇ ਨਿਯੁਕਤੀ ਪੱਤਰ ਸੌਂਪੇ
ਇਸ ਪ੍ਰਕਿਰਿਆ ਤਹਿਤ ਸਿੱਖਿਆ ਮੰਤਰੀ ਸ: ਗੁਰਮੀਤ ਸਿੰਘ ਮੀਤ ਹੇਅਰ ਨੇ 16 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਸੌਂਪਦਿਆਂ ਸ੍ਰੀ ਹੇਅਰ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਅਤੇ ਸੰਜੀਦਗੀ ਨਾਲ ਨਿਭਾਉਣ ਦੀ ਅਪੀਲ ਕੀਤੀ।
ਸਰਕਾਰ ਦਾ ਮੁੱਖ ਉਦੇਸ਼ ਮਿਆਰੀ ਸਿੱਖਿਆ ਦੇਣਾ ਹੈ
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਅਤੇ ਇਸ ਲਈ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਮੁਹਿੰਮ ਚਲਾਈ ਹੈ।
ਪਛੜੇ ਖੇਤਰਾਂ ਵੱਲ ਵਿਸ਼ੇਸ਼ ਧਿਆਨ :ਮਾਨ ਸਰਕਾਰ
ਇਸ ਸਬੰਧ ਵਿੱਚ ਪਛੜੇ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਦੀ ਠੋਸ ਨੀਂਹ ਬਣਾਉਣ ਵਿੱਚ ਮੁੱਢਲੀ ਸਿੱਖਿਆ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਨਵ-ਨਿਯੁਕਤ ਐਲੀਮੈਂਟਰੀ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਦੇ ਆਧਾਰ ਨੂੰ ਮਜ਼ਬੂਤ ਕਰਨ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ।
ਇਹ ਵੀ ਪੜ੍ਹੋ : ਖਤਰੋਂ ਕੇ ਖਿਲਾੜੀ 12: ਰੁਬੀਨਾ ਦਿਲਾਇਕ ਕੇਪ ਟਾਊਨ ‘ਚ ਦੇਸੀ ਪਹਿਰਾਵੇ ਵਿੱਚ ਆਈ ਨਜ਼ਰ
ਇਹ ਵੀ ਪੜ੍ਹੋ : ਪਾਕਿਸਤਾਨ ਦੇ ਪੰਜਾਬ ‘ਚ ਮੁਫਤ ਬਿਜਲੀ ਦਾ ਐਲਾਨ
ਇਹ ਵੀ ਪੜ੍ਹੋ : Samsung ਜਲਦ ਹੀ ਲੈ ਕੇ ਆ ਰਿਹਾ ਹੈ Galaxy XCover6 Pro
ਸਾਡੇ ਨਾਲ ਜੁੜੋ : Twitter Facebook youtube