PUNJAB GOVERNMENT WILL SPEND ABOUT RS 6.90 CRORE ON DEVELOPMENT WORKS: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਸ ਦਿਸ਼ਾ ਵਿੱਚ ਇਕ ਕਦਮ ਹੋਰ ਪੁੱਟਦਿਆਂ ਹੋਇਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਤਕਰੀਬਨ 6.90 ਕਰੋੜ ਰੁਪਏ ਦਾ ਖਰਚਾ ਕਰਨ ਦਾ ਫੈਸਲਾ ਲਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਕਰੋ ਇੱਥੇ ਕਲਿੱਕ- ਮੀਤ ਹੇਅਰ ਵੱਲੋਂ ਕ੍ਰਿਕਟ ਖੇਡ ਕੇ ਆਲ ਇੰਡੀਆ ਸਿਵਲ ਸਰਵਿਸਜ਼ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ (39 teams from States, UTs and Regional Sports Boards participating)
ਇਸ ਗੱਲ ਦਾ ਖੁਲਾਸਾ ਕਰਦਿਆਂ, ਕੈਬਨਿਟ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸੀਐਨਜੀ ਅਧਾਰਤ ਸ਼ਮਸ਼ਾਨਘਾਟ ਪ੍ਰਦਾਨ ਕਰਨਾ ਅਤੇ ਸਥਾਪਿਤ ਕਰਨ ਦੇ ਨਾਲ ਨਾਲ ਹਰ ਪੱਖੋਂ ਸ਼ਮਸ਼ਾਨ ਘਾਟ ਦੇ ਸੁਧਾਰ ਲਈ ਕਰੀਬ 3.91 ਕਰੋੜ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਫੇਜ਼-2 ਅਧੀਨ ਗੁਰੂ ਅਮਰਦਾਸ ਐਵੀਨਿਊ ਵਾਰਡ ਨੰਬਰ 3 ਦੀਆਂ ਵੱਖ-ਵੱਖ ਗਲੀਆਂ ਦੀ ਮੁੜ-ਕੰਡੀਸ਼ਨਿੰਗ ਅਤੇ ਵਿਕਾਸ ਲਈ 48.50 ਲੱਖ ਰੁਪਏ ਖ਼ਰਚਣ ਦਾ ਫੈਸਲਾ ਲਿਆ ਗਿਆ ਹੈ।
ਕੈਬਨਿਟ ਮੰਤਰੀ, ਡਾ.ਨਿੱਜਰ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ ਪੰਡੂਰਾ ਸੁਲਤਾਨਵਿੰਡ ਦੇ 6 ਵਾਰਡ ਵਿੱਚ 15 ਪਾਰਕਾਂ ਦਾ ਪੁਨਰ ਵਿਕਾਸ ਅਤੇ ਸੁੰਦਰੀਕਰਨ ਕਰਨ ਲਈ ਤਕਰੀਬਨ 1.51 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਰੀਬ 1.00 ਕਰੋੜ ਰੁਪਏ ਤੋਂ ਵੱਧ ਦੇ ਹੋਰ ਵਿਕਾਸ ਕਾਰਜ ਕੀਤੇ ਜਾਣਗੇ।
ਸਥਾਨਕ ਸਰਕਾਰਾਂ ਬਾਰੇ ਮੰਤਰੀ, ਡਾ.ਨਿੱਜਰ ਨੇ ਕਿਹਾ ਕਿ ਵਿਭਾਗ ਵੱਲੋਂ ਇਨ੍ਹਾਂ ਕਾਰਜਾਂ ਲਈ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਇਨ੍ਹਾਂ ਕੰਮਾਂ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਟੈਂਡਰ ਅਪਲੋਡ ਕਰ ਦਿੱਤੇ ਗਏ ਹਨ। ਜੇ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਜ਼ਰੂਰਤ ਹੋਵੇਗੀ ਤਾਂ ਜਾਣਕਾਰੀ ਇਸੇ ਵੈਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਕੈਬਨਿਟ ਮੰਤਰੀ, ਡਾ.ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।