ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਨਰਮੀ ਨਹੀਂ ਵਰਤੀ ਜਾਵੇਗੀ : ਹਰਜੋਤ ਸਿੰਘ ਬੈਂਸ

0
158
Punjab Govt Illegal Mining, Some complaints regarding illegal mining, Immediate action should be taken
Punjab Govt Illegal Mining, Some complaints regarding illegal mining, Immediate action should be taken
  • ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਅਹੁਦਾ ਸੰਭਾਲਣ ਤੋਂ ਲੈਕੇ ਹੁਣ ਤੱਕ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ 306 ਵੱਖ ਵੱਖ ਮੁਕੱਦਮੇ ਦਰਜ

ਚੰਡੀਗੜ੍ਹ PUNJAB NEWS: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਪਹਿਲੇ ਦਿਨ ਤੋਂ ਹੀ ਬਹੁਤ ਸਪੱਸ਼ਟ ਨੀਤੀ ਤਹਿਤ ਕੰਮ ਕਰ ਰਹੀ ਹੈ।

 

 

19 ਮਾਰਚ 2022 ਨੂੰ ਅਹੁਦਾ ਸੰਭਾਲਣ ਤੋਂ ਲੈਕੇ 07 ਅਗਸਤ 2022 ਤੱਕ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ 306 ਵੱਖ ਵੱਖ ਮੁਕੱਦਮੇ ਦਰਜ

 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਇਨਜ ਅਤੇ ਜਿਉਲੋਜੀ ਬਾਰੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ 19 ਮਾਰਚ 2022 ਨੂੰ ਅਹੁਦਾ ਸੰਭਾਲਣ ਤੋਂ ਲੈਕੇ 07 ਅਗਸਤ 2022 ਤੱਕ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ 306 ਵੱਖ ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।

 

ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਸਾਡੀ ਹੀ ਪਾਰਟੀ ਦਾ ਕੋਈ ਆਗੂ ਜਾਂ ਵਰਕਰ ਹੋਵੇ

 

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮਾਈਨਿੰਗ ਸਬੰਧੀ ਸਬ ਤੋਂ ਵੱਧ 52 ਪਰਚੇ ਦਰਜ ਕੀਤੇ ਗਏ ਹਨ। ਬੈਂਸ ਨੇ ਕਿਹਾ ਕਿ ਗ਼ੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸਾਡੀ ਸਰਕਾਰ ਦਾ ਸਟੈਂਡ ਸਪੱਸ਼ਟ ਹੈ ਅਤੇ ਇਸ ਗਤੀਵਿਧੀ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਸਾਡੀ ਹੀ ਪਾਰਟੀ ਦਾ ਕੋਈ ਆਗੂ ਜਾਂ ਵਰਕਰ ਹੋਵੇ।

 

 

 

ਉਨ੍ਹਾਂ ਕਿਹਾ ਕਿ ਜੇ ਕੋਈ ਮੇਰਾ ਪਰਿਵਾਰਕ ਮੈਂਬਰ ਜਾਂ ਰਿਸ਼ਤੇਦਾਰ ਵੀ ਇਸ ਕੰਮ ਵਿੱਚ ਸ਼ਾਮਲ ਹੋਇਆ ਤਾਂ ਉਸ ਖ਼ਿਲਾਫ਼ ਉਹ ਖੁਦ ਕਾਰਵਾਈ ਹੋਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਹਲਕੇ ਅਧੀਨ ਆਉਂਦੇ ਪਿੰਡ ਕਾਹੀਵਾਲ ਵਿੱਚ ਨਾਜਾਇਜ਼ ਮਾਈਨਿੰਗ ਸੰਬੰਧੀ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਇਸ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਅਤੇ ਸਬੰਧਤ ਮਹਿਕਮੇ ਨੂੰ ਮੌਕੇ ਤੇ ਪੜਤਾਲ ਕਰਨ ਲਈ ਭੇਜਿਆ ਅਤੇ ਪੜਤਾਲ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕਰਦਿਆਂ ਥਾਣਾ ਆਨੰਦਪੁਰ ਸਾਹਿਬ ਵਿਖੇ ਮੁਕੱਦਮੇ ਦਰਜ ਕੀਤੇ ਗਏ।

 

ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤ

 

ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਹੋਈ ਹੈ ਕਿ ਅਗਰ ਕਿਤੇ ਵੀ ਕੋਈ ਨਾਜਾਇਜ਼ ਮਾਈਨਿੰਗ ਸਬੰਧੀ ਸ਼ਿਕਾਇਤ ਪ੍ਰਾਪਤ ਹੋਵੇ ਤਾਂ ਇਸ ਉੱਤੇ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਮਾਈਨਿੰਗ ਵਿਭਾਗ ਦੇ ਵੀ ਕੁਝ ਭ੍ਰਿਸ਼ਟ ਅਫ਼ਸਰ ਇਸ ਗ਼ੈਰ ਕਾਨੂੰਨੀ ਕੰਮ ਨੂੰ ਰੋਕਣ ਲਈ ਇਮਾਨਦਾਰੀ ਨਾਲ ਆਪਣੀ ਡਿਊਟੀ ਨਹੀਂ ਨਿਭਾਅ ਰਹੇ ਸਨ।

 

 

 

ਜਿਨ੍ਹਾਂ ਉੱਤੇ ਕਾਰਵਾਈਆਂ ਅਮਲ ਵਿੱਚ ਲਿਆਂਦੀ ਗਈ ਅਤੇ ਰੂਪਨਗਰ ਅਤੇ ਪਠਾਨਕੋਟ ਦੇ ਮਾਈਨਿੰਗ ਅਫਸਰਾਂ ਨੂੰ ਸਸਪੈਂਡ ਕੀਤਾ ਗਿਆ ਸੀ। ਬੈਂਸ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤ ਕਰ ਦਿੱਤੀ ਗਈ ਹੈ ਕਿ ਪੂਰੀ ਆਜ਼ਾਦੀ ਅਤੇ ਬਿਨਾਂ ਕਿਸੇ ਰਾਜਨੀਤਕ ਦਬਾਅ ਤੋਂ ਆਪਣੀ ਡਿਊਟੀ ਕਾਨੂੰਨੀ ਦੀ ਪਾਲਣਾ ਕਰਦੇ ਹੋਏ ਕਰਨ।

 

 

ਇਹ ਵੀ ਪੜ੍ਹੋ: ਚਾਂਦੀ ਦਾ ਤਗ਼ਮਾ ਜੇਤੂ ਵਿਕਾਸ ਠਾਕੁਰ ਦਾ ਨਿੱਘਾ ਸਵਾਗਤ

ਇਹ ਵੀ ਪੜ੍ਹੋ: ਸਹਿਕਾਰੀ ਖੇਤੀ ਵਿਕਾਸ ਬੈਂਕ ਦੇ ਕਰਜਿਆਂ ਨੂੰ ਸੇਟਲਮੈਂਟ ਸਕੀਮ ਅਧੀਨ ਲਿਆਂਦਾ ਜਾਵੇ : ਹੁੰਦਲ

ਇਹ ਵੀ ਪੜ੍ਹੋ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪਾਜ਼ੀਟਿਵ

ਸਾਡੇ ਨਾਲ ਜੁੜੋ :  Twitter Facebook youtube

SHARE