ਇੰਡੀਆ ਨਿਊਜ਼, ਚੰਡੀਗੜ੍ਹ (Punjab-Haryana High Court got 11 judges): ਮੰਗਲਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੂੰ 11 ਜੱਜ ਮਿਲੇ। ਚੀਫ਼ ਜਸਟਿਸ ਨੇ ਇਨ੍ਹਾਂ ਜੱਜਾਂ ਨੂੰ ਸਹੁੰ ਚੁਕਾਈ। ਇਨ੍ਹਾਂ 11 ਜੱਜਾਂ ਦੇ ਆਉਣ ਨਾਲ ਹਾਈ ਕੋਰਟ ਵਿੱਚ ਜੱਜਾਂ ਦੀ ਗਿਣਤੀ 57 ਹੋ ਗਈ ਹੈ। ਜਦਕਿ 28 ਅਸਾਮੀਆਂ ਅਜੇ ਵੀ ਖਾਲੀ ਪਈਆਂ ਹਨ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਹਾਈ ਕੋਰਟ ਵਿੱਚ ਜੱਜਾਂ ਦੀ ਗਿਣਤੀ 46 ਸੀ। ਜੋ ਕਿ ਬਹੁਤ ਘੱਟ ਸੀ। ਇਸ ਕਾਰਣ ਸੁਪਰੀਮ ਕੋਰਟ ਕਾਲੇਜੀਅਮ ਨੇ 13 ਵਕੀਲਾਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਜਿਸ ਤੋਂ ਬਾਅਦ 11 ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ।
ਇਨ੍ਹਾਂ ਨੇ ਚੁੱਕੀ ਸਹੁੰ
ਮੰਗਲਵਾਰ ਨੂੰ ਅਹੁਦੇ ਦੀ ਸਹੁੰ ਚੁੱਕਣ ਵਾਲੇ ਨਵ-ਨਿਯੁਕਤ ਜੱਜਾਂ ਵਿੱਚ ਨਿਧੀ ਗੁਪਤਾ, ਸੰਜੇ ਵਸ਼ਿਸ਼ਟ, ਤ੍ਰਿਭੁਵਨ ਦਹੀਆ, ਨਮਿਤ ਕੁਮਾਰ, ਹਰਕੇਸ਼ ਮਨੂਜਾ, ਅਮਨ ਚੌਧਰੀ, ਨਰੇਸ਼ ਸਿੰਘ ਸ਼ੇਖਾਵਤ, ਹਰਸ਼ ਬੁੰਗਰ, ਜਗਮੋਹਨ ਬਾਂਸਲ, ਦੀਪਕ ਮਨਚੰਦਾ ਅਤੇ ਆਲੋਕ ਜੈਨ ਸ਼ਾਮਲ ਹਨ।
ਕੇਸਾਂ ਦੀ ਸੁਣਵਾਈ ਵਿੱਚ ਤੇਜ਼ੀ ਆਵੇਗੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਲੰਬੇ ਸਮੇਂ ਤੋਂ ਜੱਜਾਂ ਦੀ ਕਮੀ ਦਾ ਸਾਹਮਣਾ ਕਰ ਰਿਹਾ ਹੈ। ਹੁਣ 11 ਨਵੇਂ ਜੱਜਾਂ ਦੇ ਆਉਣ ਤੋਂ ਬਾਅਦ ਕੇਸਾਂ ਦੀ ਸੁਣਵਾਈ ਵਿੱਚ ਤੇਜ਼ੀ ਆਵੇਗੀ। ਇਸ ਦੇ ਨਾਲ ਹੀ ਸਾਲਾਂ ਤੋਂ ਲਟਕ ਰਹੇ ਕੇਸਾਂ ਦਾ ਫੈਸਲਾ ਕਰਵਾ ਕੇ ਲੋਕਾਂ ਨੂੰ ਇਨਸਾਫ਼ ਮਿਲੇਗਾ।
ਇਹ ਵੀ ਪੜ੍ਹੋ: ਰੰਗਲਾ ਪੰਜਾਬ’ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ: ਭਗਵੰਤ ਮਾਨ
ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ
ਸਾਡੇ ਨਾਲ ਜੁੜੋ : Twitter Facebook youtube