ਰਮਨ ਬਹਿਲ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

0
185
Punjab Health System Corporation
Punjab Health System Corporation
  • ਨਵੀਂ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ: ਰਮਨ ਬਹਿਲ
ਇੰਡੀਆ ਨਿਊਜ਼, ਚੰਡੀਗੜ੍ਹ (Punjab Health System Corporation) : ਰਮਨ ਬਹਿਲ ਨੇ ਮੰਗਲਵਾਰ ਨੂੰ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ, ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ, ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਅਤੇ ਖੁਰਾਕ ਤੇ ਸਪਲਾਈ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ‘ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ਼ ਲਿਆ। ਬਹਿਲ ਨੇ ਅੱਜ ਆਪਣਾ ਅਹੁਦਾ ਸੰਭਾਲ਼ਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਕੇਂਦਰੀ ਅਤੇ ਪੰਜਾਬ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਿਸ ਭਰੋਸੇ ਨਾਲ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੀ ਦਿਸ਼ਾ ‘ਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ 100 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਕੰਮ ਕਰਨਗੇ।
ਵਰਣਨਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਬੁੱਧਵਾਰ ਨੂੰ 14 ਆਗੂਆਂ ਨੂੰ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਲਈ ਚੇਅਰਮੈਨ ਨਿਯੁਕਤ ਕਰਨ ਸੰਬੰਧੀ ਸੂਚੀ ਜਾਰੀ ਕੀਤੀ ਗਈ ਸੀ। ਇਸ ਸੂਚੀ ਅਨੁਸਾਰ ਰਮਨ ਬਹਿਲ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।
SHARE