India News (ਇੰਡੀਆ ਨਿਊਜ਼), Punjab Mandi Board, ਚੰਡੀਗੜ੍ਹ : ਚੇਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਨੇ ਅੱਜ ਪੰਜਾਬ ਮੰਡੀ ਬੋਰਡ ਫੀਲਡ ਅਫ਼ਸਰ ਐਸੋਸੀਏਸ਼ਨ ਅਤੇ ਪੰਜਾਬ ਮਾਰਕਿਟ ਕਮੇਟੀਜ਼ ਕਰਮਚਾਰੀ ਯੂਨੀਯਨ ਦੇ ਅਹੁਦੇਦਾਰਾਂ ਨਾਲ ਮੋਹਾਲੀ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿੱਚ ਵਿਸ਼ੇਸ਼ ਬੈਠਕ ਕੀਤੀ। ਮੰਡੀਆਂ ਵਿੱਚ ਫਸਲਾਂ ਦੀ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਦੇ ਸਬੰਧ ਵਿੱਚ ਅਤੇ ਮੰਡੀਆਂ ਵਿੱਚ ਚਲੇ ਖਰੀਦ ਕਾਰਜਾਂ ਦਾ ਜਾਇਜਾ ਲਿਆ।
ਇਸ ਮੌਕੇ ਪਹੁੰਚੇ ਅਹੁਦੇਦਾਰਾਂ ਨੇ ਸੀਜ਼ਨ ਦੌਰਾਨ ਉਨ੍ਹਾਂ ਨੂੰ ਫੀਲਡ ਲੇਵਲ ਤੇ ਆਉਣ ਵਾਲੀਆਂ ਸਮੱਸਿਆਵਾਂ ਦਾ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਤੇ ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਦਾ ਧੰਨਵਾਦ ਕੀਤਾ। ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਮਣਾ ਨਹੀਂ ਕਰਨਾ ਪਿਆ।
ਮੰਡੀ ਬੋਰਡ ਵੱਲੋਂ ਪੁਖੱਤਾ ਪ੍ਰਬੰਧ
ਇਸ ਦੌਰਾਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ। ਮੰਡੀਆਂ ਵਿੱਚ ਖ਼ਰੀਦ ਦਾ ਕਾਰਜ ਸ਼ੁਰੂ ਹੋਣ ਤੋਂ ਪਹਿਲਾ ਹੀ ਮੰਡੀ ਬੋਰਡ ਵੱਲੋਂ ਪੁਖੱਤਾ ਪ੍ਰਬੰਧ ਕਰ ਲਏ ਗਏ ਸੀ ਤਾਂ ਜੋ ਕਿਸਾਨ ਆਪਣੀ ਫਸਲ ਨੂੰ ਬਿਨਾਂ ਕਿਸੇ ਤੰਗੀ ਤੋਂ ਵੇਚ ਸਕਣ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਹਰ ਪੱਖੋਂ ਧਿਆਨ ਰੱਖ ਰਹੀ ਹੈ ਅਤੇ ਉਹਨਾਂ ਦੀ ਬਿਹਤਰੀ ਲਈ ਹਮੇਸ਼ਾ ਕਾਰਜ ਕਰਦੀ ਹੈ।
ਮੰਡੀ ਬੋਰਡ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ
ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਕਿਹਾ ਕਿ ਮੌਸਮ ਦੀ ਖ਼ਰਾਬੀ, ਬੇਮੌਸਮੀ ਬਾਰਿਸ਼ ਅਤੇ ਹੜ੍ਹਾਂ ਦੇ ਬਾਵਜੂਦ ਇਸ ਸਾਲ ਝੋਨੇ ਦੀ ਪੈਦਾਵਾਰ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਸ ਮੌਕੇ ਹਰਚੰਦ ਸਿੰਘ ਬਰਸਟ ਨੇ ਸਾਰੇ ਕਰਮਚਾਰੀਆਂ ਨੂੰ ਇਸੇ ਤਰ੍ਹਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੇ ਕਾਰਜ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਨਾਲ ਹੀ ਮੰਡੀ ਬੋਰਡ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਦੇ ਲਈ ਸਾਰੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਯਤਨ ਕਰਨ ਲਈ ਕਿਹਾ। ਉਨ੍ਹਾਂ ਨੇ ਕਰਮਚਾਰੀਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਹਮੇਸ਼ਾ ਉਨ੍ਹਾਂ ਨਾਲ ਖੜੇ ਹਨ।
ਇਹ ਵੀ ਪੜ੍ਹੋ :Awareness Camp By Traffic Police : ਟ੍ਰੈਫਿਕ ਪੁਲਿਸ ਵੱਲੋਂ ਬੂਟਾ ਸਿੰਘ ਵਾਲਾ ਸਕੂਲ ਵਿੱਚ ਲਗਾਇਆ ਜਾਗਰੁਕਤ ਕੈਂਪ