India News (ਇੰਡੀਆ ਨਿਊਜ਼), Punjab Mandi Board, ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਵੇਂ ਸਾਲ ਦੀ ਆਮਦ ‘ਤੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਏ ਜਾ ਰਹੇ ਹਨ। 30 ਦਸੰਬਰ 2023 ਤੋਂ ਸ਼ੁਰੂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 1 ਜਨਵਰੀ 2024 ਦਿਨ ਸੋਮਵਾਰ ਨੂੰ ਸਵੇਰੇ 10.15 ਵਜੇ ਮੁੱਖ ਦਫ਼ਤਰ, ਪੰਜਾਬ ਮੰਡੀ ਬੋਰਡ, ਸੈਕਟਰ- 65, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਪਾਏ ਜਾਣਗੇ।
ਗੁਰੂ ਮਹਾਰਾਜ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਨਵੇਂ ਸਾਲ ਦੀ ਸ਼ੁਰੂਆਤ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਹੈ ਕਿ ਨਵੇਂ ਸਾਲ ਦੀ ਸ਼ੁਰੂਆਤ ਗੁਰੂ ਮਹਾਰਾਜ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਸ਼ੁਰੂ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਆਰੰਭ 30 ਦਸੰਬਰ ਨੂੰ ਸਵੇਰੇ 10:30 ਵਜੇ ਕੀਤਾ ਜਾ ਰਿਹਾ ਹੈ। ਅਤੇ 1 ਜਨਵਰੀ 2024 ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।
ਉਹਨਾਂ ਕਿਹਾ ਕਿ ਹਜੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ,ਭਾਈ ਹਰਸਚੰਦ ਸਿੰਘ ਜੀ ਵੱਲੋਂ ਆਰਤੀ ਅਤੇ ਕਥਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਇਸ ਤੋਂ ਉਪਰੰਤ ਗੁਰੂ ਕਾ ਲੰਗਰ ਵਰਤਾਇਆ ਜਾਵੇਗਾ।