ਨਗਰ ਨਿਗਮ ਚੋਣਾਂ ਲਈ ਲੋਕ ਇਨਸਾਫ ਪਾਰਟੀ ਤਿਆਰ : ਬੈਂਸ

0
234
Punjab Municipal Corporation Election
Punjab Municipal Corporation Election

ਇੰਡੀਆ ਨਿਊਜ਼, ਲੁਧਿਆਣਾ (Punjab Municipal Corporation Election): ਇਸੇ ਵਰ੍ਹੇ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਲਈ ਜਿਥੇ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਲੜ੍ਹਨ ਵਾਲੇ ਉਮੀਦਵਾਰ ਅਜੇ ਸੋਚਾਂ ਵਿਚ ਪਏ ਹੋਏ ਹਨ ਓਥੇ ਹੀ ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਨੇ ਦਾਅਵਾ ਕੀਤਾ ਹੈ ਕਿ ਲੋਕ ਇਨਸਾਫ ਪਾਰਟੀ ਦਾ ਹਰ ਵਰਕਰ ਅਤੇ ਬੱਚਾ ਬੱਚਾ ਨਗਰ ਨਿਗਮ ਚੋਣਾਂ ਲੜ੍ਹਨ ਲਈ ਤਿਆਰ ਹੈ । ਉਹਨਾਂ ਇਹ ਵੀ ਕਿਹਾ ਕਿ ਪਾਰਟੀ ਲੁਧਿਆਣਾ ਸਮੇਤ ਅੰਮ੍ਰਿਤਸਰ, ਜਲੰਧਰ, ਪਟਿਆਲਾ, ਬਠਿੰਡਾ ਅਤੇ ਹੋਰਨਾਂ ਉਹਨਾਂ ਥਾਵਾਂ ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਜਿਥੇ ਵੀ ਚੋਣਾਂ ਹੋਣਗੀਆਂ।

ਕਾਂਗਰਸ ਤੇ ਅਕਾਲੀ ਦਲ ਦਾ ਪੰਜਾਬ’ ਚ ਸਫਾਇਆ ਹੋ ਚੁੱਕਾ

ਲੋਕ ਇਨਸਾਫ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬੈਂਸ ਅੱਜ ਕੋਟ ਮੰਗਲ ਸਿੰਘ ਵਿਖੇ ਪਾਰਟੀ ਵਰਕਰਾਂ ਅਤੇ ਅਹੁਦੇ ਦਾਰਾਂ ਨਾਲ ਨਗਰ ਨਿਗਮ ਚੋਣਾਂ ਸੰਬੰਧੀ ਕੀਤੀ ਗਈ ਪਲੇਠੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲ ਬਾਤ ਕਰ ਰਹੇ ਸਨ । ਉਹਨਾਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਦਾ ਪਹਿਲਾਂ ਹੀ ਸੂਪੜ੍ਹਾ ਸਾਫ ਹੋ ਚੁੱਕਾ ਹੈ ਅਤੇ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਵਿਚ ਹੋਈ ਹਾਰ ਤੋਂ ਬਾਅਦ ਆਪੋ ਵਿਚ ਉਲਝ ਕੇ ਰਹਿ ਗਈ ਹੈ l ਅਕਾਲੀ ਦਲ ਦੀਆਂ ਗਲਤ ਨੀਤੀਆਂ ਕਾਰਣ ਅਕਾਲੀ ਦਲ ਦਾ ਹਰ ਅਹੁਦੇਦਾਰ ਅਤੇ ਵਰਕਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਕੰਮ ਨਹੀਂ ਕਰਨਾ ਚਾਹੁੰਦਾ ਅਤੇ ਘਰ ਬੈਠ ਗਿਆ ਹੈ ।

ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬੀਆਂ ਦੇ ਮਨਾਂ ਤੋਂ ਉਤਰ ਗਈ

ਦੂਜੇ ਪਾਸੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਪਹਿਲੇ ਛੇ ਮਹੀਨਿਆਂ ਵਿਚ ਹੀ ਪੰਜਾਬੀਆਂ ਦੇ ਮਨਾਂ ਤੋਂ ਉਤਰ ਗਈ ਹੈ । ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਕੋਈ ਵੀ ਰਾਹਤ ਨਾ ਦੇ ਕੇ ਪੰਜਾਬੀਆਂ ਦੇ ਖੂਨ ਪਸੀਨੇ ਦੀ ਕਮਾਈ ਨੂੰ ਇਸ਼ਤਿਹਾਰਾਂ ਦੇ ਰੂਪ ਵਿਚ ਉਡਾਉਣਾ ਲੋਕਾਂ ਨੂੰ ਰਾਸ ਨਹੀਂ ਆਇਆ । ਉਹਨਾਂ ਕਿਹਾ ਕਿ ਭਗਵੰਤ ਮਾਨ ਦਾ ਦਿੱਲੀ ਦੇ ਇਸ਼ਾਰਿਆਂ ਤੇ ਕੰਮ ਕਰਨਾ, ਰਾਜ ਸਭਾ ਵਿਚ ਆਪਣੇ ਚਹੇਤਿਆਂ ਨੂੰ ਭੇਜਣਾ, ਆਪ ਦੇ ਮੰਤਰੀਆਂ ਦਾ ਰਿਸ਼ਵਤ ਖੋਰੀ ਵਿਚ ਸ਼ਾਮਿਲ ਹੋਣਾ, ਸਮੇਤ ਅਜਿਹੇ ਕਈ ਮਾਮਲੇ ਹਨ ਕਿ ਅੱਜ ਪਹਿਲੇ ਹੀ ਛੇ ਮਹੀਨਿਆਂ ਵਿਚ ਪੰਜਾਬ ਦੇ ਲੋਕ ਆਪਣੇ ਆਪ ਨੂੰ ਠਗਿਆ ਹੋਇਆ ਮਹਿਸੂਸ ਕਰ ਰਹੇ ਹਨ।

ਪੰਜਾਬ ਦੀ ਜਨਤਾ ਇਕ ਹੋਰ ਬਦਲਾਅ ਕਰੇਗੀ

ਪੰਜਾਬ ਦੀ ਜਨਤਾ ਇਕ ਹੋਰ ਬਦਲਾਅ ਕਰੇਗੀ ਅਤੇ ਲੁਧਿਆਣਾ ਸਮੇਤ ਵੱਖ ਵੱਖ ਹੋਣ ਵਾਲਿਆਂ ਨਗਰ ਨਿਗਮ ਚੋਣਾਂ ਦੌਰਾਨ ਲੋਕ ਇਨਸਾਫ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਨਵਾਂ ਇਤਿਹਾਸ ਸਿਰਜੇਗੀ l ਅਕਾਲੀ ਦਲ ਅਤੇ ਕਾਂਗਰਸ ਨੂੰ ਪਹਿਲਾਂ ਹੀ ਪੰਜਾਬ ਦੀ ਜਨਤਾ ਦੇਖ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਆਪਣੇ ਪਹਿਲੇ ਛੇ ਮਹੀਨਿਆਂ ਵਿਚ ਫੇਲ ਹੋ ਚੁੱਕੀ ਹੈ ।

ਇਸ ਦੌਰਾਨ ਪਾਰਟੀ ਦੇ ਸਮੂਹ ਆਗੂਆਂ ਵਿਚ ਸ਼ਾਮਿਲ ਜਸਵਿੰਦਰ ਸਿੰਘ ਖਾਲਸਾ, ਰਣਧੀਰ ਸਿੰਘ ਸੀਵੀਆ, ਅਰਜੁਨ ਸਿੰਘ ਚੀਮਾ, ਪ੍ਰਧਾਨ ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਖੁਰਾਣਾ, ਸਿਕੰਦਰ ਸਿੰਘ ਪੰਨੂ, ਹਰਪਾਲ ਸਿੰਘ ਕੋਹਲੀ, ਬਲਜੀਤ ਸਿੰਘ ਗਿਆਸਪੁਰਾ, ਰਾਜੇਸ਼ ਖੋਖਰ, ਹਲਕਾ ਇੰਚਾਰਜ ਐਡਵੋਕੇਟ ਗੁਰਜੋਤ ਸਿੰਘ ਗਿੱਲ, ਪ੍ਰਦੀਪ ਸਿੰਘ ਬੰਟੀ , ਪਰਮਿੰਦਰ ਗਰੇਵਾਲ, ਜਸਪਾਲ ਸਿੰਘ ਰਿਐਤ, ਮੈਹੰਗੂ ਰਾਮ ਅਤੇ ਹੋਰ ਸ਼ਾਮਿਲ ਸਨ ।

Also Read : ਹੋਸਟਲ ਵਾਰਡਨ ਨੂੰ ਬਦਲਣ ਦਾ ਫੈਸਲਾ, ਯੂਨੀਵਰਸਿਟੀ ਕੈਂਪਸ ਛੇ ਦਿਨਾਂ ਲਈ ਬੰਦ

Also Read : MBA ਵਿਦਿਆਰਥਣਾਂ ਦੀ ਵਾਇਰਲ ਵੀਡੀਓ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਸਵਾਲਾਂ ਦੇ ਘੇਰੇ ਵਿੱਚ

Also Read : ਯੂਨੀਵਰਸਿਟੀ ਵਿੱਚ ਵਿਰੋਧ ਪ੍ਰਦਰਸ਼ਨ, ਸਿੱਖਿਆ ਮੰਤਰੀ ਨੇ ਸ਼ਾਂਤੀ ਦੀ ਅਪੀਲ ਕੀਤੀ

Connect With Us : Twitter Facebook

SHARE