ਸਰਕਾਰ ਜਲਦ ਨਵੀਂ ਟ੍ਰਾਂਸਪੋਰਟ ਨੀਤੀ ਲੈ ਕੇ ਆਵੇਗੀ : ਟ੍ਰਾਂਸਪੋਰਟ ਮੰਤਰੀ

0
196
Punjab New Transport Policy
Punjab New Transport Policy

ਦਿਨੇਸ਼ ਮੌਦਗਿਲ, Ludhiana News (Punjab New Transport Policy) : ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਲੁਧਿਆਣਾ ਡਰਾਈਵਰ ਯੂਨੀਅਨ, ਆਜ਼ਾਦ ਟੈਕਸੀ ਯੂਨੀਅਨ ਪੰਜਾਬ ਅਤੇ ਪੰਜਾਬ ਸਕੂਲ ਬੱਸ ਓਪਰੇਟਰ ਯੂਨੀਅਨ ਦੇ ਨੁਮਾਇੰਦਿਆਂ ਦੇ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸਟੇਟ ਟ੍ਰਾਂਸਪੋਰਟ ਕਮਿਸ਼ਨਰ (STC) ਵਿਮਲ ਸੇਤੀਆ ਵੀ ਮੌਜੂਦ ਸਨ।

ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਯੂਨੀਅਨਾਂ ਨੂੰ ਟ੍ਰਾਂਸਪੋਰਟ ਵਿਭਾਗ ਨਾਲ ਸਬੰਧਤ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਨੂੰ ਗੌਰ ਨਾਲ ਸੁਣਿਆ, ਔਕੜਾਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਕੁਝ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਵੀ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਬਾਕੀ ਰਹਿੰਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਜਲਦ ਨਵੀਂ ਨੀਤੀ ਲੈ ਕੇ ਆਵੇਗੀ।

7 ਸਤੰਬਰ ਨੂੰ ਮੰਗ ਪੱਤਰ ਸੌਂਪਿਆ

ਜ਼ਿਕਰਯੋਗ ਹੈ ਕਿ ਬੀਤੀ 7 ਸਤੰਬਰ ਨੂੰ ਟੈਕਸੀ ਚਾਲਕਾਂ ਵੱਲੋਂ ਆਪਣੀਆਂ ਔਕੜਾਂ ਸਬੰਧੀ, ਸਕੱਤਰ, ਰਿਜ਼ਨਲ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਦੀ ਮੌਜੂਦਗੀ ਵਿੱਚ ਵਿਧਾਇਕ ਗੋਗੀ ਨੂੰ ਮੰਗ ਪੱਤਰ ਸੌਂਪਿਆ ਸੀ ਅਤੇ ਵਿਧਾਇਕ ਗੋਗੀ ਦੇ ਉੱਦਮ ਸਦਕਾ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੌਕੇ ‘ਤੇ ਹੀ ਗੱਲਬਾਤ ਕਰਦਿਆਂ ਟੈਕਸੀ ਮੁਲਾਜ਼ਮਾਂ ਦੀ ਮੰਗਾਂ ਸਬੰਧੀ ਮੁਲਾਕਾਤ ਦਾ ਸਮਾਂ ਮੰਗਿਆ ਸੀ ਜਿਸ ਸਬੰਧੀ ਅੱਜ ਮੁਲਾਕਾਤ ਵੀ ਹੋਈ।

ਇਹ ਵੀ ਪੜ੍ਹੋ:  BMW ਪੰਜਾਬ ਵਿੱਚ ਆਟੋ ਕੰਪੋਨੈਂਟ ਮੈਨੂਫੈਕਚਰਿੰਗ ਯੂਨਿਟ ਸਥਾਪਤ ਕਰੇਗੀ

ਇਹ ਵੀ ਪੜ੍ਹੋ: ਅਨਮੋਲ ਗਗਨ ਮਾਨ ਨੇ ਪੰਜਾਬ ਲਈ ਵਿਸ਼ੇਸ਼ ਉਦਯੋਗਿਕ ਪੈਕੇਜ ਦੀ ਕੀਤੀ ਮੰਗ

ਸਾਡੇ ਨਾਲ ਜੁੜੋ :  Twitter Facebook youtube

SHARE