ਪੰਜਾਬ ਵਿੱਚ 17.6 ਮਿਲੀਮੀਟਰ ਬਾਰਿਸ਼, ਗਰਮੀ ਤੋਂ ਮਿਲੀ ਰਾਹਤ

0
189
Rain in Punjab
Rain in Punjab

ਦਿਨੇਸ਼ ਮੌਦਗਿਲ, ਲੁਧਿਆਣਾ: ਕਈ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਸੀ ਅਤੇ ਤਾਪਮਾਨ 40 ਡਿਗਰੀ ਤੋਂ ਉਪਰ ਪਹੁੰਚ ਗਿਆ ਸੀ ਪਰ ਐਤਵਾਰ ਅੱਧੀ ਰਾਤ ਨੂੰ ਪਏ ਮੀਂਹ ਕਾਰਨ ਪਾਰਾ ਕਾਫੀ ਹੇਠਾਂ ਡਿੱਗ ਗਿਆl ਲੋਕਾਂ ਨੂੰ ਇਸ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ। ਐਤਵਾਰ ਰਾਤ ਕਰੀਬ 1:30 ਵਜੇ ਤੇਜ਼ ਹਵਾਵਾਂ ਨਾਲ ਮੀਂਹ ਪਿਆ, ਜਿਸ ਨਾਲ ਤਾਪਮਾਨ ‘ਚ ਕਾਫੀ ਗਿਰਾਵਟ ਆਈ। ਪਿਛਲੇ ਦਿਨਾਂ ਤੋਂ ਪੈ ਰਹੀ ਤੇਜ਼ ਗਰਮੀ ਤੋਂ ਲੋਕਾਂ ਨੇ ਸੁੱਖ ਦਾ ਸਾਹ ਲਿਆ ਕਿਉਂਕਿ ਮੀਂਹ ਕਾਰਨ ਮੌਸਮ ਨੇ ਆਪਣਾ ਰੁਖ ਬਦਲ ਲਿਆ ਅਤੇ ਮੌਸਮ ਸੋਹਣਾ ਹੋ ਗਿਆ।

ਮੰਗਲਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ 17.6 ਮਿਲੀਮੀਟਰ ਮੀਂਹ ਪਿਆ ਹੈ ਅਤੇ ਸੋਮਵਾਰ ਅਤੇ ਮੰਗਲਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਸਮਾਨ ‘ਚ ਬੱਦਲ ਛਾਏ ਰਹਿਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਐਤਵਾਰ ਰਾਤ ਨੂੰ ਹੋਈ ਬਰਸਾਤ ਕਾਰਨ ਜਿੱਥੇ ਮੌਸਮ ‘ਚ ਥੋੜੀ ਠੰਡਕ ਆਈ, ਉਥੇ ਹੀ ਕਈ ਥਾਵਾਂ ‘ਤੇ ਬਿਜਲੀ ਦੇ ਕੱਟਾਂ ਨੇ ਵੀ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਬਰਸਾਤ ਕਾਰਨ ਅੱਜ ਤੜਕੇ ਅਸਮਾਨ ‘ਚ ਬੱਦਲ ਛਾਏ ਰਹਿਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ, ਉੱਥੇ ਹੀ ਤੇਜ਼ ਧੁੱਪ ਦੇ ਨਾਲ-ਨਾਲ ਤੇਜ਼ ਹਵਾ ਵੀ ਚੱਲੀ ਅਤੇ ਪਿਛਲੇ ਦਿਨਾਂ ਵਾਂਗ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਨਹੀਂ ਕੀਤਾ |

ਇਹ ਵੀ ਪੜੋ : ਪੰਜਾਬ ‘ਚ ਨਸ਼ਿਆਂ ਖਿਲਾਫ ਸਰਕਾਰ ਦੀ ਮੁਹਿੰਮ, ਮੁੱਖ ਮੰਤਰੀ ਨੇ ਕੱਢੀ ਸਾਈਕਲ ਰੈਲੀ

ਇਹ ਵੀ ਪੜੋ : ਪੰਜਾਬ ਨੇ ਡੀਐਸਆਰ ਤਕਨੀਕ ਤਹਿਤ 30 ਲੱਖ ਏਕੜ ਝੋਨਾ ਲਿਆਉਣ ਦਾ ਟੀਚਾ ਰੱਖਿਆ

ਸਾਡੇ ਨਾਲ ਜੁੜੋ : Twitter Facebook youtube

SHARE