ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਗਈ ਲਾਂਚ
– ਫੈਮਲੀ ਪੈਕ ਵਿੱਚ ਅਫਗਾਨ ਡਰਾਈ ਫਰੂਟ ਅਤੇ ਅਮਰੀਕਨ ਨਟਸ ਵੀ ਵਿਕਰੀ ਲਈ ਪੇਸ਼
ਇੰਡੀਆ ਨਿਊਜ਼, ਚੰਡੀਗੜ੍ਹ : ਲੋਕਾਂ ਦੀ ਭਾਰੀ ਮੰਗ ਨੂੰ ਵੇਖਦਿਆਂ ਮਿਲਕਫੈਡ ਦੇ ਕੌਮਾਂਤਰੀ ਪੱਧਰ ਤੇ ਮਸ਼ਹੂਰ ਬ੍ਰਾਂਡ ਵੇਰਕਾ ਦੀ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਨੂੰ ਅੱਜ ਤੋਂ ਬਾਜ਼ਾਰ ਵਿਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ। 80 ਮਿਲੀਲਿਟਰ ਦੇ ਕੱਪ ਦੀ ਕੀਮਤ 20 ਰੁਪਏ ਹੈ। ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਤੋਂ ਇਲਾਵਾ ਫੈਮਲੀ ਪੈਕ ਵਿੱਚ ਅਫਗਾਨ ਡਰਾਈ ਫਰੂਟ ਅਤੇ ਅਮਰੀਕਨ ਨਟਸ ਦੇ 700 ਮਿਲੀਲਿਟਰ ਪੈਕਿੰਗ ਦੀ ਸ਼ੁਰੂਆਤ ਵੀ ਕੀਤੀ ਹੈ।
ਮਿਲਕਫੈਡ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਮਿਲਕਫੈਡ ਦੀਆਂ ਪਿਛਲੇ ਵਿੱਤੀ ਸਾਲ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਮਿਲਕਫੈਡ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਅਦਾਰੇ ਦੀ ਚੜ੍ਹਤ ਲਈ ਹਮਾਇਤ ਕੀਤੀ ਜਾ ਰਹੀ ਹੈ ।
ਇਹ ਵੀ ਪੜੋ : ਸ਼ੇਅਰ ਬਾਜ਼ਾਰ ਦੀਆਂ ਮੁੱਖ ਕੰਪਨੀਆਂ ਦੀ ਬਾਜ਼ਾਰ ਪੂੰਜੀ ‘ਚ ਉਛਾਲ
ਸਾਡੇ ਨਾਲ ਜੁੜੋ : Twitter Facebook youtube