Punjab Police in Action
ਗੈਰ-ਕਾਨੂੰਨੀ ਸ਼ਰਾਬ ਦੀ ਰੋਕਥਾਮ ਲਈ ਕਾਰਵਾਈ ਜਾਰੀ,
ਦਿਨੇਸ਼ ਮੋਦਗਿਲ, ਲੁਧਿਆਣਾ:
Punjab Police in Action ਸ਼ਰਾਬ ਮਾਫੀਆ ਅਤੇ ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲੇ ਲੋਕਾਂ ਖਿਲਾਫ ਕਾਰਵਾਈ ਨੂੰ ਜਾਰੀ ਰੱਖਦੇ ਹੋਏ ਕਮਿਸ਼ਨਰੇਟ ਪੁਲਸ ਲੁਧਿਆਣਾ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਲਾਡੋਵਾਲ ਦੇ ਮੰਡ ਖੇਤਰ ਵਿੱਚੋਂ 80 ਹਜ਼ਾਰ ਲੀਟਰ ਲਾਹਣ ਜ਼ਬਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਲੁਧਿਆਣਾ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ CIA ਸਟਾਫ਼-1 ਦੀ ਪੁਲਿਸ ਟੀਮ ਨੇ ਲਾਡੋਵਾਲ ਖੇਤਰ ਦੇ ਬੇਟ ਇਲਾਕੇ ਵਿੱਚੋਂ ਕਿਸ਼ਤੀਆਂ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ।
30 ਲੀਟਰ ਸ਼ਰਾਬ ਬਰਾਮਦ Punjab Police in Action
ਉਨ੍ਹਾਂ ਦੱਸਿਆ ਕਿ ਟੀਮ ਨੇ ਮੌਕੇ ਤੋਂ 80 ਹਜ਼ਾਰ ਲੀਟਰ ਲਾਹਣ ਅਤੇ 30 ਲੀਟਰ ਗੈਰ-ਕਾਨੂੰਨੀ ਸ਼ਰਾਬ ਬ੍ਰਾਮਦ ਕੀਤੀ ਹੈ ਜਿਸ ਤੋਂ ਬਾਅਦ ਤੁਰੰਤ ਐਕਸਾਈਜ਼ ਵਿਭਾਗ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਆਬਕਾਰੀ ਅਧਿਕਾਰੀਆਂ ਦੀ ਨਿਗਰਾਨੀ ਹੇਠ ਲਾਹਣ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਆਬਕਾਰੀ ਐਕਟ ਦੀ ਧਾਰਾ 61, 1 ਅਤੇ 14 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਸਖ਼ਤ ਕਾਰਵਾਈ ਕੀਤੀ ਜਾਵੇਗੀ Punjab Police in Action
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਸ਼ਿਕੰਜਾ ਹੋਰ ਕੱਸਿਆ ਜਾਵੇਗਾ ਅਤੇ ਇਸ ਵਿੱਚ ਸ਼ਾਮਲ ਪਾਏ ਗਏ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸ਼ਰਾਬ ਦੀ ਤਸਕਰੀ ਲਈ ਬਦਨਾਮ ਇਲਾਕਿਆਂ ਵਿੱਚ ਇੱਕ ਵੱਡਾ ਸੰਯੁਕਤ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।