Punjab Politics Captain v/s Sidhu
ਚੋਣ ਨਤੀਜਿਆਂ ਤੋਂ ਪਹਿਲਾਂ ਹੀ ਸਿੱਧੂ ਨੂੰ ਝਟਕਾ
ਇੰਡੀਆ ਨਿਊਜ਼, ਚੰਡੀਗੜ੍ਹ:
Punjab Politics Captain v/s Sidhu ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਦੋ ਦਿਨ ਪਹਿਲਾਂ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਨੂੰ ਇੱਕ ਹੋਰ ਝਟਕਾ ਲੱਗਾ ਹੈ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣੇ ਹਨ। ਇਸ ਤੋਂ ਪਹਿਲਾਂ ਹੀ ਆਲ ਇੰਡੀਆ ਜਾਟ ਮਹਾਸਭਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਮਹਿਲਾ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।
ਸਿੱਧੂ ਦੀ ਪਤਨੀ ਸੀ ਪ੍ਰਧਾਨ Punjab Politics Captain v/s Sidhu
ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਇਸ ਅਹੁਦੇ ‘ਤੇ ਰਹਿ ਚੁੱਕੇ ਹਨ। ਜਗ ਜਾਹਿਰ ਹੈ ਨਵਜੋਤ ਸਿੰਘ ਸਿੱਧੂ ਦੇ ਕਾਰਨ ਹੀ ਕੈਪਟਨ ਨੂੰ ਮੁੱਖਮੰਤਰੀ ਦੇ ਓਹਦੇ ਤੋਂ ਇਸਤੀਫ਼ਾ ਦੇਣਾ ਪਿਆ ਸੀ । ਅਜਿਹੇ ‘ਚ ਚੋਣ ਨਤੀਜਿਆਂ ਤੋਂ ਪਹਿਲਾਂ ਕੈਪਟਨ ਨੇ ਆਪਣੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਮਹਾਸਭਾ ਦੇ ਮਹਿਲਾ ਵਿੰਗ ਦੀ ਪ੍ਰਧਾਨਗੀ ‘ਤੇ ਰੱਖ ਕੇ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਿੱਧੂ ਦੀ ਰਾਹ ਆਸਾਨ ਨਹੀਂ ਹੈ ।
Also Read : PSPCL In Maintenance Work ਗਰਮੀ ਦੇ ਮੌਸਮ ਤੋਂ ਪਹਿਲਾਂ ਪੀਐਸਪੀਸੀਐਲ ਕਰ ਲੈਣਾ ਚਾਹੁੰਦਾ ਹੈ ਇਹ ਕੰਮ