Punjab Registered Construction Worker Services ਮੋਬਾਇਲ ਐਪ ਲਾਂਚ

0
609
Punjab Registered Construction Worker Services
ਮੋਬਾਇਲ ਐਪ ਰਾਹੀਂ ਵੱਖ-ਵੱਖ ਤਰ੍ਹਾਂ ਦੀਆਂ ਭਲਾਈ ਸਕੀਮਾਂ ਦਾ ਰਜਿਸਟਰਡ ਉਸਾਰੀ ਕਿਰਤੀ ਲਾਭ ਲੈ ਸਕਣਗੇ 
ਇੰਡੀਆ ਨਿਊਜ਼, ਚੰਡੀਗੜ੍ਹ: 
Punjab Registered Construction Worker Services ਪੰਜਾਬ ਰਾਜ ਦੇ ਕਿਰਤ ਮੰਤਰੀ, ਸੰਗਤ ਸਿੰਘ ਗਿਲਜੀਆ ਨੇ ਸੂਬੇ ਦੇ ਰਜਿਸਟਰਡ ਉਸਾਰੀ ਕਿਰਤੀਆਂ ਲਈ ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ ਐਪ ਲਾਂਚ ਕੀਤਾ। ਇਸ ਮੌਕੇ ਵਿਭਾਗ ਦੇ ਵਿਸੇਸ਼ ਮੁੱਖ ਸਕੱਤਰ, ਰਵਨੀਤ ਕੌਰ ਅਤੇ ਕਿਰਤ ਕਮਿਸ਼ਨਰ, ਪੰਜਾਬ ਪਰਵੀਨ ਕੁਮਾਰ ਥਿੰਦ ਹਾਜਰ ਸਨ।  ਇਸ ਮੌਕੇ ਜਾਣਕਾਰੀ ਦਿੰਦਿਆਂ ਗਿਲਜੀਆ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।
ਉਨ੍ਹਾਂ ਦੱਸਿਆ ਕਿ ਕਿਰਤ ਵਿਭਾਗ ਅਧੀਨ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ ਵੈਲਫੇਅਰ ਬੋਰਡ ਦੇ ਕੋਲ ਕੁੱਲ ਲੱਗਭੱਗ 3.78 ਲੱਖ ਲਾਭਪਾਤਰੀ ਰਜਿਸਟਰਡ ਹਨ ਜਿਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰ ਸਮੇਤ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ।

Punjab Registered Construction Worker Services ਬੋਰਡ ਦੀ ਵੈਬਸਾਈਟ ਤੇ ਉਪਲਬੱਧ

ਇਸ ਐਪ ਬਾਰੇ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਨੇ ਦੱਸਿਆ ਕਿ ਇਹ ਮੋਬਾਇਲ ਐਪ ਪੰਜਾਬ ਬਿਲਡਿੰਗ ਐਂਡ ਅਦਰ ਕੰਨਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਵੈਬਸਾਈਟ (https://bocw.punjab.gov.in) ਤੇ ਉਪਲਬੱਧ ਹੈ ਅਤੇ ਜਲਦ ਹੀ Play Store ਤੇ ਉਪਲਬੱਧ ਹੋਵੇਗੀ। ਇਸ ਮੋਬਾਇਲ ਐਪ ਰਾਹੀਂ ਉਸਾਰੀ ਕਿਰਤੀ ਆਪਣੀ ਰਜਿਸਟਰੇਸ਼ਨ ਕਰਵਾ ਸਕਣਗੇ ਅਤੇ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਜਿਵੇਂ ਕਿ ਵਜੀਫਾ ਸਕੀਮ, ਸ਼ਗਨ ਸਕੀਮ, ਪੈਂਨਸ਼ਨ ਸਕੀਮ ਅਤੇ ਐਕਸਗ੍ਰੇਸੀਆ ਆਦਿ ਦਾ ਲਾਭ ਲੈਣ ਲਈ ਆਪਣੀ ਅਰਜ਼ੀ ਆਨਲਾਈਨ ਇਸ ਮੋਬਾਇਲ ਐਪ ਰਾਹੀਂ ਭੇਜਦੇ ਹੋਏ ਪ੍ਰਵਾਨਗੀ ਉਪਰੰਤ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਹੱਕਦਾਰ ਹੋਣਗੇ।
SHARE