ਖੇਡਾਂ ਵਤਨ ਪੰਜਾਬ ਦੀਆਂ, ਮੀਤ ਹੇਅਰ ਵੱਲੋਂ ਚਾਰ ਜ਼ਿਲਿਆਂ ਦਾ ਦੌਰਾ ਕਰਕੇ ਪੰਜਾਬ ਖੇਡ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ

0
201
Punjab Sports Fair-2022, Review of Punjab Sports Fair preparations, Four districts visited
Punjab Sports Fair-2022, Review of Punjab Sports Fair preparations, Four districts visited
  • ਖੇਡ ਮੰਤਰੀ ਨੇ ਮੁਹਾਲੀ, ਰੋਪੜ, ਫਤਹਿਗੜ ਸਾਹਿਬ ਤੇ ਪਟਿਆਲਾ ਵਿਖੇ ਜ਼ਿਲਾ ਪ੍ਰਸ਼ਾਸਨ ਨਾਲ ਕੀਤੀਆਂ ਮੀਟਿੰਗਾਂ

ਚੰਡੀਗੜ, PUNJAB NEWS : ਸੂਬੇ ਵਿੱਚ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ, ਪ੍ਰਤਿਭਾ ਤੇ ਹੁਨਰ ਦੀ ਭਾਲ ਕਰਨ, ਭਾਈਚਾਰਾ ਤੇ ਸਦਭਾਵਨਾ ਪੈਦਾ ਕਰਨ, ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਦੇ ਮੰਤਵ ਨਾਲ ਖੇਡ ਵਿਭਾਗ ਵੱਲੋਂ 29 ਅਗਸਤ ਤੋਂ ਕਰਵਾਏ ਜਾ ਰਹੇ ਪੰਜਾਬ ਖੇਡ ਮੇਲਾ-2022 ਦੀਆਂ ਜ਼ਮੀਨੀ ਪੱਧਰ ਉਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਚਾਰ ਜ਼ਿਲਿਆਂ ਦਾ ਦੌਰਾ ਕੀਤਾ। ਇਸ ਮੌਕੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਖੇਡ ਡਾਇਰੈਕਟਰ ਰਾਜੇਸ਼ ਧੀਮਾਨ ਵੀ ਨਾਲ ਹਾਜ਼ਰ ਸਨ।

Punjab Sports Fair-2022, Review of Punjab Sports Fair preparations, Four districts visited
Punjab Sports Fair-2022, Review of Punjab Sports Fair preparations, Four districts visited

ਖੇਡ ਮੇਲੇ ਦਾ ਉਦਘਾਟਨ ਮੁੱਖ ਮੰਤਰੀ 29 ਅਗਸਤ ਨੂੰ ਜਲੰਧਰ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਵਾਲੇ ਦਿਨ

ਖੇਡ ਮੰਤਰੀ ਨੇ ਮੁਹਾਲੀ, ਰੋਪੜ, ਫਤਹਿਗੜ ਸਾਹਿਬ ਤੇ ਪਟਿਆਲਾ ਦਾ ਦੌਰਾ ਕਰਦਿਆਂ ਜ਼ਿਲਾ ਪ੍ਰਸ਼ਾਸਨ, ਖੇਡ ਵਿਭਾਗ ਅਤੇ ਜੁੜੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖੇਡਾਂ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਮੁੜ ਬਹਾਲ ਕਰਨ ਦੀ ਵਚਨਬੱਧਤਾ ਉਤੇ ਚੱਲਦਿਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਥੀਮ ਤਹਿਤ ‘ਪੰਜਾਬ ਖੇਡ ਮੇਲਾ-2022’ ਕਰਵਾਇਆ ਜਾ ਰਿਹਾ ਹੈ। ਖੇਡ ਮੇਲੇ ਦਾ ਉਦਘਾਟਨ ਮੁੱਖ ਮੰਤਰੀ 29 ਅਗਸਤ ਨੂੰ ਜਲੰਧਰ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਵਾਲੇ ਦਿਨ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਕਰ ਰਹੇ ਹਨ।

Punjab Sports Fair-2022, Review of Punjab Sports Fair preparations, Four districts visited
Punjab Sports Fair-2022, Review of Punjab Sports Fair preparations, Four districts visited

ਇਹ ਖੇਡ ਮੇਲਾ ਦੋ ਮਹੀਨੇ ਤੱਕ ਚੱਲੇਗਾ

ਮੀਤ ਹੇਅਰ ਨੇ ਆਖਿਆ ਕਿ ਇਸ ਖੇਡ ਮਹਾਂਕੁੰਭ ਵਿੱਚ ਗਰੇਡਸ਼ਨ ਸੂਚੀ ਵਾਲੀਆਂ ਮਾਨਤਾ ਪ੍ਰਾਪਤ ਖੇਡਾਂ ਵਿੱਚ ਵੱਖ-ਵੱਖ ਉਮਰ ਗਰੁੱਪਾਂ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ 5 ਲੱਖ ਦੇ ਕਰੀਬ ਖਿਡਾਰੀ ਹਿੱਸਾ ਲੈਣਗੇ। ਇਹ ਖੇਡ ਮੇਲਾ ਦੋ ਮਹੀਨੇ ਤੱਕ ਚੱਲੇਗਾ। ਖੇਡ ਮੇਲੇ ਵਿੱਚ ਪੈਰਾ ਸਪੋਰਟਸ ਵਾਲੇ ਖਿਡਾਰੀ ਲਈ ਵੀ ਮੁਕਾਬਲੇ ਹੋਣਗੇ। ਬਲਾਕ ਪੱਧਰੀ ਟੂਰਨਾਮੈਂਟ 1 ਸਤੰਬਰ ਤੋਂ 7 ਸਤੰਬਰ 2022 ਤੱਕ, ਜ਼ਿਲਾ ਪੱਧਰੀ ਟੂਰਨਾਮੈਂਟ 12 ਸਤੰਬਰ ਤੋਂ 22 ਸਤੰਬਰ 2022 ਤੱਕ ਅਤੇ ਰਾਜ ਪੱਧਰੀ ਟੂਰਨਾਮੈਂਟ 10 ਅਕਤੂਬਰ ਤੋਂ 21 ਅਕਤੂਬਰ 2022 ਤੱਕ ਹੋਣਗੇ।

Punjab Sports Fair-2022, Review of Punjab Sports Fair preparations, Four districts visited
Punjab Sports Fair-2022, Review of Punjab Sports Fair preparations, Four districts visited

ਖੇਡ ਮੰਤਰੀ ਨੇ ਦੱਸਿਆ ਕਿ ਸੂਬਾ ਪੱਧਰ ਦੇ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਉਤੇ ਆਉਣ ਵਾਲਿਆਂ ਨੂੰ 10 ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਉਤੇ ਆਉਣ ਵਾਲਿਆਂ ਨੂੰ 7 ਹਜ਼ਾਰ ਰੁਪਏ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ 5 ਹਜ਼ਾਰ ਰੁਪਏ ਤੇ ਸਰਟੀਫਿਕੇਟ ਦਿੱਤੇ ਜਾਣਗੇ। ਕੁੱਲ 6 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ। ਸਾਰੇ ਜੇਤੂ ਖਿਡਾਰੀ ਸੂਬੇ ਦੀ ਗਰੇਡਸ਼ਨ ਨੀਤੀ ਵਿੱਚ ਕਵਰ ਹੋਣਗੇ।

ਇਹ ਵੀ ਪੜ੍ਹੋ: ਸਰਕਾਰ ਨੇ 5 ਮਹੀਨਿਆਂ ਦੌਰਾਨ ਇਤਿਹਾਸਕ ਫੈਸਲੇ ਲਏ : ਹਰਪਾਲ ਚੀਮਾ

ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਇਹ ਵੀ ਪੜ੍ਹੋ: 72,000 ਏਕੜ ਰਕਬੇ ਵਿੱਚ ਸਿੰਜਾਈ ਸਹੂਲਤਾਂ ਹੋਣਗੀਆਂ ਬਿਹਤਰ: ਡਾ. ਨਿੱਝਰ

ਸਾਡੇ ਨਾਲ ਜੁੜੋ :  Twitter Facebook youtube

SHARE